Monday, 4 July 2022

ਪਿੰਡ ਡਰੋਲੀ ਕਲਾਂ ਵਿਖੇ ਸੁੰਦਰ ਦਸਤਾਰ ਸਜਾਉਣ ਲਈ ਸਿਖਲਾਈ ਕੈਂਪ ਲਗਾਇਆ


ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ 6 ਦਿਨ ਲਗਾਤਾਰ ਨੋਜਵਾਨਾਂ ਅਤੇ ਬੱਚਿਆਂ ਨੇ ਸੁੰਦਰ ਦਸਤਾਰ ਸਜਾਉਣ ਦੀ ਸਿਖਲਾਈ ਪ੍ਰਾਪਤ ਕੀਤੀ

ਆਦਮਪੁਰ/ਜਲੰਧਰ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਸ਼ਹੀਦ ਬਾਬਾ ਮੱਤੀ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਸੇਵਾਦਾਰ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਅਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਹੇਠ ਸੁੰਦਰ ਦਸਤਾਰ ਸਿਖਲਾਈ ਕੈਂਪ ਗੁਰੂ ਘਰ ਵਿਖੇ 27 ਜੂਨ ਤੋਂ 3 ਜੁਲਾਈ ਤੱਕ ਲਗਾਇਆ ਗਿਆ। ਜਿਸ ਵਿੱਚ ਲਾਗਲੇ ਪਿੰਡਾਂ ਤੋਂ ਨੋਜਵਾਨਾਂ ਅਤੇ ਬਚਿਆਂ ਨੇ ਦਸਤਾਰ ਸਜਾਉਣ ਲਈ ਭਾਰੀ ਉਤਸ਼ਾਹ ਦਿਖਾਇਆ ਅਤੇ ਕੌਚ ਸਹਿਬਾਨਾਂ ਤੋਂ ਸੁੰਦਰ ਦਸਤਾਰ ਸਜਾਉਣ ਦੇ ਗੁਰ ਹਾਸਲ ਕੀਤੇ। ਇਸ ਦਸਤਾਰ ਸਿਖਲਾਈ ਕੈਂਪ ਦੇ ਅੱਜ ਅਖੀਰਲੇ ਦਿਨ ਬੱਚਿਆਂ ਅਤੇ ਨੋਜਵਾਨਾਂ ਨੂੰ ਹੋਰ ਉਤਸ਼ਾਹਤ ਕਰਨ ਵਾਸਤੇ ਗੁਰੂ ਘਰ ਦੇ ਪ੍ਰਧਾਨ ਜਥੇੇਦਾਰ ਮਨੋਹਰ ਸਿੰਘ ਅਤੇ ਕੁਲਵਿੰਦਰ ਬਾਘਾ ਸਰਪੰਚ ਪਿੰਡ ਬੋਲੀਨਾ ਉਚੇਚੇ ਤੋਰ ਤੇ ਪੁੱਜੇ। ਜਿਨ੍ਹਾਂ ਨੇ ਪੱਗ ਬੱਨਣ ਦੀ ਸਿਖਲਾਈ ਦੇਣ ਵਾਲੇ ਕੌਚ ਸਹਿਬਾਨਾਂ ਦਾ ਵਿਸ਼ੇਸ਼ ਸਨਮਾਨ ਸਿਰੇਪਾਉ ਅਤੇ ਸਨਮਾਨ ਚਿੰਨ ਦੇ ਕੇ ਕੀਤਾ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਅਤੇ ਸ਼ਹੀਦ ਬਾਬਾ ਮੱਤੀ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਨੇ ਦਸਿਆ ਪਿਛਲੇ ਕਰੀਬ 15 ਸਾਲਾਂ ਤੋਂ ਇਹ ਕੈਂਪ ਲਗਾਤਾਰ ਲਗਾਇਆ ਜਾ ਰਿਹਾ ਹੈ ਤਾਂ ਜੋ ਇਲਾਕੇ ਦੇ ਬੱਚੇ ਸੁੰਦਰ ਦਸਤਾਰ ਸਜਾ ਸਕਣ। ਇਸ ਮੌਕੇ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਕਿਹਾ ਵਿਸਾਖੀ ਦੇ ਪਵਿੱਤਰ ਦਿਹਾੜੇ ਤੇ ਸੁੰਦਰ ਦਸਤਾਰ ਸਜਾਉਣ ਦੇ ਬਚਿਆਂ ਦੇ ਮੁਕਾਬਲੇ ਵੀ ਕਰਵਾਏ ਜਾਂਦੇ ਹਨ ਜਿਸ ਵਿੱਚ ਪੂਰੇ ਪੰਜਾਬ ਭਰ ਵਿਚੋਂ ਨੋਜਵਾਨ ਅਤੇ ਬੱਚੇ ਇਹ ਮੁਕਾਬਲੇ ਵਿੱਚ ਭਾਗ ਲੈਣ ਲਈ ਪਿੰਡ ਡਰੋਲੀ ਕਲਾਂ ਵਿਖੇ ਪੁੱਜਦੇ ਹਨ। ਉਨ੍ਹਾਂ ਕਿਹਾ ਜੋ ਇਨਾਂ ਮੁਕਾਬਲਿਆਂ ਵਿੱਚ ਨੋਜਵਾਨ ਵੀਰ ਸੁੰਦਰ ਦਸਤਾਰ ਸਜਾਉਂਦੇ ਹਨ ਉਨ੍ਹਾਂ ਦਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਜਾਂਦਾ ਹੈ। ਇਹ ਦਸਤਾਰ ਸਿਖਲਾਈ ਕੈਂਪ ਵਿੱਚ ਮਹਾਰਾਜਾ ਜੱਸਾ ਸਿੰਘ ਰਾਮਗੜ੍ਹੀਆ ਗਤਕਾ ਅਖਾੜਾ ਅਤੇ ਗੁਰੂ ਨਾਨਕ ਸਭਾ ਆਦਮਪੁਰ ਤੋਂ ਮਨਦੀਪ ਸਿੰਘ ਸਿਆਣ, ਕੁਲਜੀਤ ਸਿੰਘ ਕਿੰਗ ਸਾਹਿਬ, ਹਰਜਿੰਦਰ ਸਿੰਘ ਸੂਰੀ, ਹਰਪਿੰਦਰ ਸਿੰਘ ਭੂਈ, ਹਰਜੋਤ ਸਿੰਘ ਭੂਈ ਕੋਚ ਵੀ ਪੁੱਜੇ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੁਸਾਇਟੀ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਮੀਤ ਪ੍ਰਧਾਨ ਇੰਦਰ ਮਿਨਹਾਸ, ਲਖਵੀਰ ਸਿੰਘ ਸੈਕਟਰੀ, ਜਸਕਰਨ ਸਿੰਘ, ਛੋਟੂ, ਬੋਬੀ, ਗੁਰਵਿੰਦਰ ਸਿੰਘ, ਹੈਡ ਗ੍ਰੰਥੀ ਬਾਈ ਦਿਲਬਾਗ ਸਿੰਘ, ਹਰਜੀਤ ਸਿੰਘ, ਸੁੱਖੀ, ਮਤਵੰਨਾਂ, ਹਰਪ੍ਰੀਤ ਸਿੰਘ, ਇੰਲਹਰਮੀਤ ਸਿੰਘ, ਨਿੱਕੂ ਡਰੋਲੀਆ ਅਤੇ ਹੋਰ ਮੈਂਬਰ ਹਾਜਰ ਸਨ। 


No comments:

Post a Comment