![]() |
| ਫੋਟੋ ਮੁਨੀਰ |
ਹੁਸ਼ਿਆਰਪੁਰ 29 ਜੁਲਾਈ (ਤਰਸੇਮ ਦੀਵਾਨਾ)- ਜ਼ਿਲ੍ਹਾ ਹੁਸ਼ਿਆਰਪੁਰ ਵਿੱਚ ਸਕੂਲ ਬੱਸਾਂ ਦੇ ਹਾਦਸਿਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਚੱਬੇਵਾਲ ਅਤੇ ਸ਼ੇਰਗੜ੍ਹ ਬਾਈਪਾਸ 'ਤੇ ਵਾਪਰੇ ਸਕੂਲ ਬੱਸ ਹਾਦਸਿਆਂ ਤੋਂ ਬਾਦ ਹੁਣ ਜਲੰਧਰ-ਪਠਾਨਕੋਟ ਰਾਸ਼ਟਰੀ ਮਾਰਗ ਤੇ ਦਸੂਹਾ ਨਜ਼ਦੀਕ ਸੇਂਟ ਪਾਲ ਕਾਨਵੈਂਟ ਸਕੂਲ ਦੀ ਬੱਸ ਹਾਦਸਾਗ੍ਰਸਤ ਹੋਣ ਕਾਰਨ ਇਕ ਨੌਵੀਂ ਕਲਾਸ ਦੇ ਵਿਦਿਆਰਥੀ ਹਰਮਨ ਸੈਣੀ ਪੁੱਤਰ ਪ੍ਰਦੀਪ ਸਿੰਘ ਪਿੰਡ ਲੋਧੀ ਚੱਕ ਦੀ ਦਰਦਨਾਕ ਮੌਤ ਹੋ ਗਈ ਅਤੇ 15 ਕਰੀਬ ਕਈ ਹੋਰ ਬੱਚੇ ਅਤੇ 2 ਸਟਾਫ ਮੈਂਬਰ ਜ਼ਖ਼ਮੀ ਹੋ ਗਏ।ਮਿਲੀ ਜਾਣਕਾਰੀ ਅਨੁਸਾਰ ਹਾਦਸੇ ਵਾਲੀ ਬੱਸ ਵਿੱਚ 40 ਦੇ ਕਰੀਬ ਬੱਚੇ ਸਵਾਰ ਸਨ ਅਤੇ ਜ਼ਿਆਦਾਤਰ ਬੱਚੇ ਪਿੰਡ ਮੂਨਕਾਂ ਤੇ ਟਾਂਡਾ ਦੇ ਆਸ ਪਾਸ ਦੇ ਇਲਾਕੇ ਨਾਲ ਸਬੰਧਤ ਸਨ। ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਮੌਕੇ ਤੇ ਪਹੁੰਚ ਕੇ ਜਖਮੀ ਹੋਏ ਬੱਚਿਆਂ ਦੇ ਇਲਾਜ ਬਾਰੇ ਜਾਣਕਾਰੀ ਲਈ ਤੇ ਹਾਲਾਤਾਂ ਦਾ ਜਾਇਜਾ ਲਿਆ।
ਹਲਕਾ ਵਿਧਾਇਕ ਉੜਮੁੜ ਟਾਂਡਾ ਜਸਵੀਰ ਸਿੰਘ ਰਾਜਾ ਅਤੇ ਹਲਕਾ ਵਿਧਾਇਕ ਦਸੂਹਾ ਕਰਮਵੀਰ ਸਿੰਘ ਘੁੰਮਣ ਨੇ ਹਾਦਸੇ ਵਿਚ ਮ੍ਰਿਤਕ ਬੱਚੇ ਦੇ ਪਰਿਵਾਰ ਨਾਲ ਗਹਿਰੀ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਸਰਕਾਰ ਦੇ ਨਿਯਮਾਂ ਅਨੁਸਾਰ ਵੱਧ ਤੋਂ ਵੱਧ ਸਹਾਇਤਾ ਰਾਸ਼ੀ ਦੇਣ ਅਤੇ ਜ਼ਖ਼ਮੀ ਹੋਏ ਸਾਰੇ ਵਿਦਿਆਰਥੀਆਂ ਦਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਇਲਾਜ ਕਰਾਉਣ ਦਾ ਐਲਾਨ ਕੀਤਾ ਹੈ। ਬੱਸ ਸੁਪਰਵਾਈਜ਼ਰ ਅਤੇ ਦੋ ਗੰਭੀਰ ਜ਼ਖਮੀ ਬੱਚਿਆਂ ਨੂੰ ਜਲੰਧਰ ਦੇ ਨਿੱਜੀ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਹੈ।


No comments:
Post a Comment