Monday, 4 July 2022

ਸ.ਸੀ.ਸੈ.ਸਕੂਲ ਕਪੂਰ ਪਿੰਡ ਦਾ ਬਾਰਵੀਂ ਕਲਾਸ ਦਾ ਨਤੀਜਾ ਸ਼ਾਨਦਾਰ ਰਿਹਾ


ਆਦਮਪੁਰ/ਜਲੰਧਰ (ਅਮਰਜੀਤ ਸਿੰਘ)-
 ਪਿਛਲੇ ਦਿਨੀਂ ਪੰਜਾਬ ਸਕੂਲ ਸਿਖਿਆ ਬੋਰਡ ਵਲੋਂ 12ਵੀਂ ਕਲਾਸ ਦੇ ਐਲਾਨੇ ਨਤੀਜਿਆਂ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਦੀ ਨਤੀਜਾ ਸ਼ਾਨਦਾਰ ਰਿਹਾ। ਸਕੂਲ ਪਿ੍ਰੰਸੀਪਲ ਲਵਲੀਨ ਕੌਰ ਨੇ ਜਾਣਕਾਰੀ ਦਿੰਦੇ ਦਸਿਆ ਕਿ ਸਕੂਲ ਦੇ 45 ਵਿਦਿਆਰਥੀਆਂ ਵਿਚੋਂ 43 ਵਿਦਿਆਰਥੀ ਪਹਿਲੀ ਪੁਜ਼ੀਸ਼ਨ ਵਿੱਚ ਪਾਸ ਹੋਏ ਹਨ। ਜਿਨ੍ਹਾਂ ਵਿਚੋਂ ਹਰਪ੍ਰੀਤ ਕੌਰ ਨੇ 86.2% ਅੰਕ ਪ੍ਰਾਪਤ ਕਰਕੇ ਪਹਿਲਾ, ਅਕਵੀਰ ਕੌਰ ਨੇ  85.6% ਅੰਕ ਪ੍ਰਾਪਤ ਕਰਕੇ ਦੂਜਾ ਅਤੇ ਮੁਸਕਾਨਪ੍ਰੀਤ ਕੌਰ ਨੇ 84.8% ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਪ੍ਰਾਪਤ ਕਰਦੇ ਹੋਏ ਸਕੂਲ ਅਤੇ ਆਪਣੇ ਮਾਪਿਆਂ ਦਾ ਨਾਂਅ ਰੋਸ਼ਨ ਕੀਤਾ ਹੈ। ਸਕੂਲ ਪਿ੍ਰੰਸੀਪਲ ਲਵਲੀਨ ਕੌਰ ਨੇ ਸਮੂਹ ਸਕੂਲ ਸਟਾਫ ਅਤੇ ਬਚਿਆਂ ਦੇ ਮਾਪਿਆਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ ਹੈ। 

No comments:

Post a Comment