Wednesday, 10 August 2022

ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਨੇ 86 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ


ਐਨ.ਆਰ.ਆਈ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਰਾਸ਼ਨ ਵੰਡ ਕੇ ਲੋ੍ਹੜਵੰਦ ਪਰਿਵਾਰਾਂ ਦੀ ਕੀਤੀ ਜਾਂਦੀ ਹੈ ਮੱਦਦ ਭਾਈ ਸੁਖਜੀਤ ਸਿੰਘ 

ਜਲੰਧਰ (ਖ਼ਬਰਸਾਰ ਬਿਓਰੋ)— ਲੋੜਵੰਦ ਪਰਿਵਾਰਾਂ ਦੀ ਮੱਦਦ ਲਈ ਹਮੇਸ਼ਾਂ ਅੱਗੇ ਰਹਿਣ ਵਾਲੀ ਸੰਸਥਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਨੇ 86 ਲੋੜਵੰਦ ਪਰਿਵਾਰਾਂ ਨੂੰ ਮਹੀਨਾਵਾਰ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਅਤੇ ਸੇਵਾਦਾਰ ਭਾਈ ਸੁਖਜੀਤ ਸਿੰਘ ਨੇ ਦਸਿਆ ਕਿ ਪਿਛਲੇ ਕਈ ਸਾਲਾਂ ਤੋਂ ਇਹ ਰਾਸ਼ਨ ਵੰਡਣ ਦਾ ਉਪਰਾਲਾ ਸਮੂਹ ਐਂਨ.ਆਰ.ਆਈ ਵੀਰਾਂ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਹਰ ਮਹੀਨੇ ਕੀਤਾ ਜਾਂਦਾ ਹੈ ਜੋ ਕਿ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਇਸੇ ਸਿਲਸਿਲੇ ਤਹਿਤ ਇਹ ਮਹੀਨਾਵਾਰ ਰਾਸ਼ਨ ਅੱਜ 86 ਪਰਿਵਾਰਾਂ ਨੂੰ ਵੰਡਿਆ ਗਿਆ ਹੈ। ਉਨ੍ਹਾਂ ਇਸ ਕਾਰਜ ਲਈ ਸਮੂਹ ਸੰਗਤਾਂ ਤੇ ਵਿਦੇਸ਼ਾਂ ਵਿੱਚ ਰਹਿੰਦੇ ਐਨ.ਆਰ.ਆਈ ਵੀਰਾਂ ਦਾ ਧੰਨਵਾਦ ਕੀਤਾ ਹੈ। ਭਾਈ ਸੁਖਜੀਤ ਸਿੰਘ ਨੇ ਕਿਹਾ ਸ਼ਹੀਦ ਬਾਬਾ ਮੱਤੀਂ ਸਾਹਿਬ ਜੀ ਸੇਵਾ ਸੁਸਾਇਟੀ ਇਲਾਕੇ ਦੀ ਇੱਕ ਉਹ ਸੰਸਥਾ ਹੈ ਜੋਂ ਸਮੇਂ ਸਮੇਂ ਤੇ ਇਸ ਵੱਧ ਰਹੀ ਮਹਿੰਗਾਈ ਕਾਰਨ ਆਰਥਿਕ ਮੰਦਹਾਲੀ ਨਾਲ ਜੂਝ ਰਹੇ ਪਰਿਵਾਰਾਂ ਦੀ ਮੱਦਦ ਕਰਦੀ ਰਹਿੰਦੀ ਹੈ।  




No comments:

Post a Comment