Wednesday, 31 August 2022

ਪਿੰਡ ਗੜ੍ਹਾ ਵਾਸੀਆਂ ਵੱਲੋਂ ਚੋਰ ਕਾਬੂ ਕਰਕੇ ਕੀਤਾ ਪੁਲਿਸ ਹਵਾਲੇ


ਫਿਲੌਰ 1 ਸਤੰਬਰ (ਸੁਰਜੀਤ ਸਿੰਘ ਬਰਨਾਲਾ)- ਫਿਲੌਰ ਨਵਾਂ ਸ਼ਹਿਰ ਰੋਡ ਤੇ ਸਥਿਤ ਪਿੰਡ ਗੜਾ ਵਿਖੇ ਇਕ ਹਵੇਲੀ ਨੂੰ ਚੋਰਾਂ ਵੱਲੋਂ ਨਿਸ਼ਾਨਾ ਬਣਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸੰਬੰਧੀ ਪੱਤਰਕਾਰਾਂ ਨੂੰ ਜਾਣਕਾਰੀ ਦਿੰਦੇ ਹੋਏ ਲਖਵੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਹਵੇਲੀ ਵਿੱਚ ਉਨ੍ਹਾਂ ਦੇ ਟਰੱਕ ਖਡ਼੍ਹੇ ਸਨ। ਟਰੱਕਾਂ ਚੋਂ ਦੋ ਨੌਜਵਾਨਾ ਨੇ ਹਵੇਲੀ ਅੰਦਰ ਦਾਖ਼ਲ ਹੋ ਕੇ ਉਨ੍ਹਾਂ ਨੇ ਟਰੱਕ ਦੇ ਸ਼ੀਸ਼ੇ ਤੋੜ ਕੇ ਬੈਟਰਾ ਚੋਰੀ ਕਰ ਕੇ ਭੱਜ ਰਹੇ ਸਨ ਕਿ ਉਨ੍ਹਾਂ ਨੂੰ ਦੇਖ ਲਿਆ, ਉਨ੍ਹਾਂ ਦਾ ਪਿੱਛਾ ਕਰ ਕੇ ਉਨ੍ਹਾਂ ਵਿੱਚੋਂ ਇਕ ਨੂੰ ਕਾਬੂ ਕਰ ਲਿਆ ਗਿਆ। ਕਾਬੂ ਕਰਨ ਤੋਂ ਬਾਅਦ ਉਨ੍ਹਾਂ ਨੇ ਫਿਲੌਰ ਥਾਣੇ ਨੂੰ ਸੂਚਿਤ ਕੀਤਾ। ਮੌਕੇ ਤੇ ਥਾਣਾ ਮੁਖੀ ਫਿਲੌਰ ਪਲਵਿੰਦਰ ਸਿੰਘ ਪਹੁੰਚ ਗਏ ਅਤੇ ਸਾਰੇ ਮਾਮਲੇ ਦੀ ਜਾਂਚ ਕੀਤੀ।  ਚੋਰੀ ਕਰਨ ਵਾਲਿਓ ਨੂੰ ਗ੍ਰਿਫਤਾਰ ਕਰ ਕੇ ਆਪਣੇ ਨਾਲ ਪੁਲਸ ਥਾਣਾ ਫਿਲੌਰ ਲੈ ਆਈ। ਇਸ ਮਾਮਲੇ ਵਿਚ ਜਦੋਂ ਐਸ.ਐਚ.ਓ ਪਲਵਿੰਦਰ ਸਿੰਘ ਨਾਲ ਗੱਲ ਕੀਤੀ ਤਾਂ ਉਨ੍ਹਾਂ ਨੇ ਕਿਹਾ ਕਿ ਇਕ ਵਿਅਕਤੀ ਨੂੰ ਕਾਬੂ ਕੀਤਾ ਹੈ  ਦੂਜਾ ਫਰਾਰ ਹੋਣ ਵਿੱਚ ਕਾਮਯਾਬ ਹੋ ਗਿਆ। ਜਿਸ ਦੀ ਭਾਲ ਕੀਤੀ ਜਾ ਰਹੀ ਹੈ। ਉਨ੍ਹਾਂ ਦੇ ਬਿਆਨਾਂ ਦੇ ਆਧਾਰ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀl

No comments:

Post a Comment