Sunday, 7 August 2022

ਕੰਜਕਾਂ ਦੇ ਪੂਜਨ ਉਪਰੰਤ ਵੱਖ ਵੱਖ ਕਲਾਕਾਰਾਂ ਵੱਲੋਂ ਮਹਾਂਮਾਈ ਦੀ ਮਹਿਮਾ ਗਾ ਕੇ ਸੰਗਤਾਂ ਨੂੰ ਕੀਤਾ ਨਿਹਾਲ


ਸ਼੍ਰੀ ਪਰਮਦੇਵਾ ਮਾਤਾ ਦੇ ਮੰਦਰ ਕਪੂਰ ਪਿੰਡ ਵਿਖੇ ਸਾਵਣ ਅਸ਼ਟਮੀ ਮਨਾਈ

ਜੰਡੂ ਸਿੰਘਾ/ਅਮਰਜੀਤ ਸਿੰਘ - ਸ਼੍ਰੀ ਪਰਮਦੇਵਾ ਮਾਤਾ ਦੇ ਮੰਦਰ ਕਪੂਰ ਪਿੰਡ ਵਿਖੇ ਸਾਵਣ ਅਸ਼ਟਮੀ ਦੇ ਨਰਾਤਿਆਂ ਦੇ ਸ਼ੁੱਭ ਦਿਹਾੜੇ ਤੇ ਅਸ਼ਟਮੀ ਦਾ ਤਿਉਹਾਰ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਦੀ ਵਿਸ਼ੇਸ਼ ਦੇਖ ਰੇਖ ਹੇਠ ਅਤੇ ਸ਼੍ਰੀ ਪਰਮਦੇਵਾ ਵੈਸ਼ਨੋ ਮੰਦਰ ਚੈਰੀਟੇਬਲ ਸੋਸਾਇਟੀ ਦੇ ਸਮੂਹ ਮੈਂਬਰਾਂ ਦੀ ਨਿਗਰਾਨੀ ਹੇਠ ਮਨਾਇਆ ਗਿਆ। ਜਿਸ ਦੇ ਸਬੰਧ ਵਿਚ ਪਹਿਲਾਂ ਕੰਜਕਾਂ ਦਾ ਪੂਜਨ ਕੀਤਾ ਗਿਆ ਉਪਰੰਤ ਮਹਾਂਮਾਈ ਦੇ ਦਰਬਾਰ ਵਿਖੇ ਗਾਇਕ ਕੁਲਦੀਪ ਕੇ, ਓਮ ਜੀਤ, ਗਾਇਕ ਵਿਜੈ ਵਲੋਂ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਉਪਰੰਤ ਵਿਸ਼ਾਲ ਭੰਡਾਰਾ ਕਰਵਾਇਆ ਗਿਆ। ਇਸ ਮੌਕੇ ਭਾਰੀ ਗਿਣਤੀ ਵਿਚ ਸੰਗਤਾਂ ਸ਼੍ਰੀ ਪਰਮਦੇਵਾ ਮਾਤਾ ਦੇ ਦਰਬਾਰ ਕਪੂਰ ਪਿੰਡ ਵਿਖੇ ਨਤਮਸਤਕ ਹੋਈਆਂ। ਸੁਸਾਇਟੀ ਦੇ ਪ੍ਰਧਾਨ ਗਿਆਨ ਚੰਦ ਅਤੇ ਸਕੱਤਰ ਨਰਿੰਦਰ ਸਿੰਘ ਸੋਨੂੰ ਵੱਲੋਂ ਵੱਖ ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਉਚੇਚੇ ਤੋਰ ਤੇ ਸਨਮਾਨ ਕੀਤਾ ਗਿਆ। ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਨੇ ਸਮੂਹ ਸੰਗਤਾਂ ਨੂੰ ਸ਼੍ਰੀ ਪਰਮਦੇਵਾ ਮਹਾਰਾਜ ਜੀ ਵਲੋਂ ਦਰਾਏ ਮਾਰਗ ਤੇ ਚੱਲਣ ਲਈ ਪ੍ਰੇਰਿਆ ਅਤੇ ਸਾਵਣ ਅਸ਼ਟਮੀਂ ਦੀਆਂ ਵਧਾਈਆਂ ਦਿਤੀਆਂ। ਇਸ ਮੌਕੇ ਸ਼੍ਰੀ ਪਰਮਦੇਵਾ ਮਾਤਾ ਵੈਸ਼ਨੂੰ ਮੰਦਰ ਚੈਰੀਟੇਬਲ ਸੁਸਾਇਟੀ ਦੇ ਸਮੂਹ ਮੈਂਬਰ ਅਤੇ ਨਗਰ ਦੀਆਂ ਸੰਗਤਾਂ, ਗ੍ਰਾਮ ਪੰਚਾਇਤ ਮੈਂਬਰ ਹਾਜ਼ਰ ਸਨ। 

No comments:

Post a Comment