Wednesday, 3 August 2022

ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਤੀਆਂ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ


ਆਦਮਪੁਰ/ਜਲੰਧਰ (ਅਮਰਜੀਤ ਸਿੰਘ) -
ਗੁਰੂ ਤੇਗ ਬਹਾਦਰ ਪਬਲਿਕ ਸਕੂਲ ਹਜ਼ਾਰਾ ਵਿਖੇ ਵਿਦਿਆਰਥੀਆਂ ਅਤੇ ਸਮੂਹ ਸਟਾਫ ਨੇ ਪੰਜਾਬੀ ਸਭਿਆਚਾਰ ਨਾਲ ਸੰਬੰਧਤ ‘ਤੀਆਂ‘ ਦਾ ਤਿਉਹਾਰ ਬਹੁਤ ਉਤਸ਼ਾਹ ਨਾਲ ਮਨਾਇਆ। ਇਸ ਮਹੀਨੇ ਮੀਂਹ ਪੈਣ ਨਾਲ ਗਰਮੀ ਤੋਂ ਰਾਹਤ ਮਿਲਦੀ ਹੈ, ਸਾਰੇ ਪਾਸੇ ਹਰਿਆਲੀ ਅਤੇ ਸਭ ਜੀਵ ਅਤੇ ਕਾਇਨਾਤ ਕੁਦਰਤ ਦੇ ਰੰਗ ਵਿਚ ਰੰਗੀ ਹੋਈ ਜਾਪਦੀ ਹੈ। ਪੁਰਾਣੇ ਸਮੇਂ ਵਿੱਚ ਨਵੀਆਂ ਵਿਆਹੀਆਂ ਮੁਟਿਆਰਾਂ ਆਪਣੇ ਪੇਕੇ ਇਕੱਠੀਆਂ ਹੁੰਦੀਆਂ ਸੀ। ਪੀਂਘਾਂ ਝੂਟਦੀਆਂ ਅਤੇ ਆਪਣੇ-ਆਪਣੇ ਸਹੁਰੇ ਪਰਿਵਾਰਾਂ ਦੀਆਂ ਗੱਲਾਂ ਸਾਂਝੀਆਂ ਕਰਦਿਆਂ ਸਨ। ਜ਼ੀ.ਟੀ.ਬੀ ਸਕੂਲ ਵਿਖੇ ਇਕ ਰੰਗਾਰੰਗ ਪ੍ਰੋਗਰਾਮ ਵਿੱਚ ਵਿਦਿਆਰਥਣਾਂ ਦੇ ਗਿੱਧੇ ਨੇ ਮਾਹੌਲ ਨੂੰ ਗਰਮਾ ਕੇ ਹੋਰ ਵੀ ਖਸ਼ਨੁਮਾਂ ਬਣਾ ਦਿੱਤਾ। ਸਕੂਲ ਦੀਆਂ ਛੋਟੀਆਂ ਅਤੇ ਵੱਡੀਆਂ ਵਿਦਿਆਰਥਣਾਂ ਨੇ ਇਕੱਠਿਆਂ ਹੋ ਕੇ ਪੀਂਘਾਂ ਝੂਟੀਆਂ ਅਤੇ ਹੱਥਾਂ ਤੇ ਮਹਿੰਦੀ ਲਗਾ ਕੇ ਤੀਆਂ ਦਾ ਤਿਉਹਾਰ ਮਨਾਇਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਨੇ ਸਾਉਣ ਦਾ ਮਹੀਨਾ, ਪੈਂਦੀ ਧਿਆਨ ‘ਚ ਧਮਾਲ ਵੇ, ਮੁੜ ਜਾਂ ਸੌਕੀਨਾਂ ਮੈਂ ਨੀ ਜਾਣਾ ਤੇਰੇ ਨਾਲ ਵੇ, ਬੋਲੀਆਂ ਪਾ ਕੇ ਸਭ ਨੂੰ ਭਾਵੁਕ ਕਰ ਦਿੱਤਾ। ਇਸ ਤੋਂ ਬਾਅਦ ਸਕੂਲ ਦੇ ਵਿਦਿਆਰਥੀਆਂ ਅਤੇ ਸਟਾਫ ਵੱਲੋਂ ਤਰ੍ਹਾਂ-ਤਰ੍ਹਾਂ ਦੇ ਸਾਉਣ ਰੁੱਤ ਨਾਲ ਸੰਬੰਧਤ ਲਿਆਂਦੇ ਗਏ ਪਕਵਾਨ ਖੀਰ- ਪੂੜੇ-ਪੁੜੀਆਂ, ਹਲਵਾ ਆਦਿ ਅਤੇ ਉਹਨਾਂ ਦਾ ਆਨੰਦ ਮਾਣਿਆ। ਇਸ ਮੌਕੇ ਵਿਦਿਆਰਥਣਾਂ ਨੇ ਪੀਂਘ ਝੂਟਦੇ ਹੋਏ ਤੀਆਂ ਤੇ ਪੀਂਘਾਂ ਨਾਲ ਸੰਬੰਧਤ ਗੀਤ ਆਉਂਦੀ ਕੁੜੀਏ ਜਾਂਦੀ ਕੁੜੀਏ,

ਪਿੱਪਲੀਂ ਪੀਂਘਾਂ ਪਾਈਆਂ, ਕੀ ਗਿੱਧੇ ਚ ਭੂਚਾਲ ਆ ਗਿਆ, ਜਦੋਂ ਨੱਚੀਆਂ ਨਣਦ ਭਰਜਾਈਆਂ ਗੀਤ ਗਾਏ ਅਤੇ ਬੋਲੀਆਂ ਪਾਈਆਂ। ਇਸ ਮੌਕੇ ਸਕੂਲ ਦੇ ਡਾਇਰੈਕਟਰ ਨਿਸਾ ਮੜੀਆਂ ਨੇ ਕਿਹਾ ਕਿ ਅੱਜ ਦੇ ਪੱਛਮੀ ਸਭਿਅਤਾ ਦੇ ਪ੍ਰਭਾਵ ਹੇਠ ਸਾਡੇ ਰਵਾਇਤੀ ਤਿਉਹਾਰ ਅਣਗੌਲੇ ਹੋ ਰਹੇ ਹਨ, ਸਾਨੂੰ ਆਪਣੇ ਅਮੀਰ ਵਿਰਸੇ ਅਤੇ ਸਭਿਆਚਾਰ ਨੂੰ ਸੰਭਾਲਣ ਲਈ ਆਪਣੀਆਂ ਪੁਰਾਣੀਆਂ ਰਿਵਾਇਤਾਂ ਨਾਲ ਜੁੜੇ ਰਹਿਣਾ ਜਰੂਰੀ ਹੈ। ਉਹਨਾਂ ਨੇ ਆਪਣੇ ਅਮੀਰ ਵਿਰਸੇ ਨੂੰ ਸੁਰਜੀਤ ਰੱਖਣ ਲਈ ਸਕੂਲ ਦੇ ਸਟਾਫ ਤੇ ਬੱਚਿਆਂ ਵੱਲੋਂ ਕੀਤੇ ਗਏ ਯਤਨਾਂ ਦੀ ਭਰਪੂਰ ਸਰਾਹਣਾ ਕੀਤੀ। ਇਸ ਮੌਕੇ ਹਾਜਰ ਸਕੂਲ ਦੇ ਸਕੱਤਰ ਸ: ਸੁਰਜੀਤ ਸਿੰਘ ਜੀ ਚੀਮਾ, ਡਾਇਰੈਕਟਰ ਨਿਸਾ ਮੜੀਆ ਅਤੇ ਸਕੂਲ ਦੇ ਪਿ੍ਰੰਸੀਪਲ ਅਮਿਤਾਲ ਕੌਰ ਜੀ ਨੇ ਵੀ ਵਿਦਿਆਰਥੀਆਂ ਨੂੰ ਤੀਆਂ ਦੀਆਂ ਵਧਾਈਆਂ ਦਿਤੀਆਂ ਅਤੇ ਅੱਗੇ ਤੋਂ ਵੀ ਅਜਿਹੇ ਪ੍ਰੋਗਰਾਮ ਵਿੱਚ ਵਧ-ਚੜਕੇ ਹਿੱਸਾ ਲੈਣ ਲਈ ਉਤਸ਼ਾਹਿਤ ਕੀਤਾ। ਉਹਨਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਅਜਿਹੇ ਸੱਭਿਆਚਾਰਕ ਪ੍ਰੋਗਰਾਮਾਂ ਨਾਲ ਸਾਡੀ ਨਵੀਂ ਪੀੜ੍ਹੀ ਨੂੰ ਚੰਗੇ ਸੰਸਕਾਰਾਂ ਦੀ ਸੋਧ ਮਿਲੇਗੀ।  

ਕੈਪਸ਼ਨ- ਜ਼ੀ.ਟੀ.ਬੀ ਸਕੂਲ ਵਿਕੇ ਮਨਾਏ ਤੀਆਂ ਦੇ ਤਿਉਹਾਰ ਮੋਕੇ ਹਾਜ਼ਰ ਸਕੱਤਰ ਸ: ਸੁਰਜੀਤ ਸਿੰਘ, ਡਾਇਰੈਕਟਰ ਨਿਸ਼ਾ ਮੜੀਆ ਅਤੇ ਸਕੂਲ ਦੇ ਪਿ੍ਰੰਸੀਪਲ ਅਮਿਤਾਲ ਕੌਰ ਅਤੇ ਹੋਰ ਸਟਾਫ।


No comments:

Post a Comment