ਭਾਈ ਸੰਗਤ ਸਿੰਘ ਨੋਜਵਾਨ ਸਭਾ ਰਜ਼ਿ. ਗੁ. ਸ਼ਹੀਦਾਂ ਜੰਡੂ ਸਿੰਘਾ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਲੋਂ ਤਿੰਨ ਦਿਨ ਲਗਾਤਾਰ ਕਰਵਾਏ ਗਏ ਧਾਰਮਿਕ ਸਮਾਗਮ
ਅਮਰਜੀਤ ਸਿੰਘ ਜੰਡੂ ਸਿੰਘਾ- ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿੱਤ ਤਿੰਨ ਦਿਨਾਂ ਧਾਰਮਿਕ ਸਮਾਗਮ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਭਾਈ ਸੰਗਤ ਸਿੰਘ ਨੋਜਵਾਨ ਸਭਾ ਰਜ਼ਿ. ਜੰਡੂ ਸਿੰਘਾ ਦੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਹੇਠ ਕਰਵਾਏ ਗਏ।
ਜਿਸਦੇ ਸਬੰਧ ਵਿੱਚ ਪਹਿਲਾ 9 ਸਤੰਬਰ ਨੂੰ ਸ਼੍ਰੀ ਅਖੰਡ ਪਾਠ ਸਾਹਿਬ ਜੀ ਅਰੰਭ ਕੀਤੇ ਗਏ ਅਤੇ 10 ਸਤੰਬਰ ਨੂੰ ਰਾਤ ਦੇ ਕੀਰਤਨ ਦੀਵਾਨ ਸਜਾਏ ਗਏ। ਜਿਸ ਵਿੱਚ ਸਿੱਖ ਪੰਥ ਦੀ ਸਿਰਮੋਰ ਸਖਸ਼ੀਅਤ ਸੰਤ ਬਾਬਾ ਜੀਤ ਸਿੰਘ ਜੀ ਨਿਰਮਲ ਕੁਟੀਆ ਜੋਹਲਾਂ ਵਾਲੇ ਉਚੇਚੇ ਤੋਰ ਤੇ ਸੰਗਤਾਂ ਵਿੱਚ ਪੁੱਜੇ ਅਤੇ ਉਨ੍ਹਾਂ ਆਪਣੇ ਪ੍ਰਬੱਚਨਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਦੇ ਹੋਏ ਖੰਡੇ ਬਾਟੇ ਦਾ ਅਮਿ੍ਤ ਛੱਕ ਕੇ ਗੁਰੂ ਲੜ ਲੱਗਣ ਲਈ ਪ੍ਰੇਰਿਆ। ਇਨ੍ਹਾਂ ਰਾਤ ਦੇ ਦੀਵਾਨਾਂ ਮੌਕੇ ਰਾਗੀ ਭਾਈ ਕੁਲਵੀਰ ਸਿੰਘ ਜੰਡੂ ਸਿੰਘਾ, ਭਾਈ ਜਤਿੰਦਰ ਸਿੰਘ ਜਲੰਧਰ ਵਾਲੇ, ਭਾਈ ਯਸ਼ਪਾਲ ਸਿੰਘ ਦੀਵਾਲੀ ਵਾਲੇ, ਭਾਈ ਦਵਿੰਦਰ ਸਿੰਘ ਸੋਡੀ ਦੀਵਾਲੀ ਵਾਲੇ, ਭਾਈ ਮਲਕੀਤ ਸਿੰਘ ਖਾਨਪੁਰ ਥਿਆੜਾ ਨੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਰਾਹੀਂ ਗੁਰੂ ਚਰਨਾਂ ਨਾਲ ਜੋੜਿਆ। ਰਾਤ ਦੇ ਦੀਵਨ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਭਾਈ ਹਰਵਿੰਦਰ ਸਿੰਘ ਵੀਰ ਵਲੋਂ ਬਾਖੂਬੀ ਨਿਭਾਈ ਗਈ।

11 ਸਤੰਬਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਸਜਾਏ ਗਏ ਧਾਰਮਿਕ ਦੀਵਾਨਾਂ ਵਿੱਚ ਰਾਗੀ ਭਾਈ ਜਗਦੀਪ ਸਿੰਘ ਜੰਡੂ ਸਿੰਘਾ ਵਾਲੇ, ਭਾਈ ਤਜਿੰਦਰ ਸਿੰਘ ਜੰਡੂ ਸਿੰਘਾ ਵਾਲੇ, ਬੀਬੀ ਅਮਨਦੀਪ ਕੌਰ ਜੰਡੂ ਸਿੰਘਾ ਵਾਲੇ, ਭਾਈ ਸਤਨਾਮ ਸਿੰਘ ਬੈਂਕਾਂ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ ਵਲੋਂ ਗੁਰੂ ਘਰ ਪੁੱਜੀਆਂ ਸੰਗਤਾਂ ਨੂੰ ਜਿਥੇ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ ਉਥੇ ਢਾਡੀ ਗਿਆਨੀ ਕਸ਼ਮੀਰ ਸਿੰਘ ਕਾਦਰ ਵਲੋਂ ਸੰਗਤਾਂ ਗੁਰ ਇਤਿਹਾਸਕ ਵਾਰ੍ਹਾਂ ਸਰਵਣ ਕਰਵਾਂ ਕੇ ਗੁਰੂ ਚਰਨਾਂ ਨਾਲ ਜੋੜ ਕੇ ਵੀਰ ਰਸ ਪੈਦਾ ਕੀਤਾ। ਸਮਾਗਮ ਦੇ ਅਖੀਰ ਵਿੱਚ ਭਾਈ ਜੀਵਨ ਸਿੰਘ ਵਲੋਂ ਸਰਬੱਤ ਸੰਗਤਾਂ ਦੇ ਭਲੇ ਲਈ ਅਰਦਾਸ ਕੀਤੀ ਗਈ। ਇਸ ਮੌਕੇ ਭਾਈ ਸੰਗਤ ਸਿੰਘ ਨੋਜਵਾਨ ਸਭਾ ਦੇ ਪ੍ਰਧਾਨ ਜਸਵੰਤ ਸਿੰਘ ਲਾਡੀ, ਅਮਿ੍ਤਪਾਲ ਸਿੰਘ ਪਾਲੀ, ਜਸਕਰਨ ਸਿੰਘ ਵਲੋਂ ਸਮਾਗਮ ਦੋਰਾਨ ਵੱਖ-ਵੱਖ ਸੇਵਾਵਾਂ ਨਿਭਾਉਣ ਵਾਲੇ ਸੇਵਾਦਾਰਾਂ ਦਾ ਸਿਰੇਪਾਉ ਭੇਟ ਕਰਕੇ ਵਿਸ਼ੇਸ਼ ਸਨਮਾਨ ਕੀਤਾ ਗਿਆ ਅਤੇ ਗੁਰੂ ਘਰ ਪੁੱਜੀਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਇਸ ਮੌਕੇ ਤੇ ਗਗਨਦੀਪ, ਰਵੀ, ਸੁੱਖਾ, ਗੁਰਵਿੰਦਰ ਸਿੰਘ ਫੋਜ਼ੀ, ਪਰਮਜੀਤ ਸਿੰਘ ਲਾਲਾ, ਗਿਆਨੀ ਕੁਲਦੀਪ ਸਿੰਘ, ਹਰਦੇਵ ਸਿੰਘ ਗਰੇਵਾਲ, ਜਸਪ੍ਰੀਤ ਸਿੰਘ, ਗੁਰਦੀਪ ਸਿੰਘ ਖਾਲਸਾ, ਕੁਲਦੀਪ ਸਿੰਘ ਹੀਰਾ, ਰਣਜੀਤ ਸਿੰਘ ਭੂਰੀ, ਪ੍ਰੱਬਦੀਪ ਸਿੰਘ, ਜਥੇਦਾਰ ਸਵਰਨ ਸਿੰਘ, ਗੁਲਜਾਰ ਸਿੰਘ, ਬਲਜੀਤ ਸਿੰਘ ਬੱਲੀ, ਇੰਦਰਜੀਤ ਸਿੰਘ, ਸਰਬਜੀਤ ਲਿਲੀ, ਹਿੰਮਤ ਸਿੰਘ, ਭੁਪਿੰਦਰ ਸਿੰਘ, ਹਰਜੀਤ ਸਿੰਘ ਹੀਰਾ, ਜਸਵਿੰਦਰ ਸਿੰਘ ਬੋਬੀ, ਜਸਪਾਲ ਸਿੰਘ ਹੀਰਾ, ਮਨਜੀਤ ਸਿੰਘ ਹੀਰਾ, ਹਰਪ੍ਰੀਤ ਸਿੰਘ ਹੀਰਾ, ਨਰਿੰਦਰ ਸਿੰਘ ਸੋਨੂੰ, ਜਸਕਰਨ ਸਿੰਘ, ਹਰਵਿੰਦਰ ਸਿੰਘ, ਰਣਜੀਤ ਸਿੰਘ ਰਾਣਾ ਐਨ.ਆਰ.ਆਈ ਵੀਰਾਂ ਅਤੇ ਹੋਰ ਸੰਗਤਾਂ ਦਾ ਵਿਸ਼ੇਸ਼ ਸਹਿਯੋਗ ਰਿਹਾ।