ਜੰਡੂ ਸਿੰਘਾ (ਖਬਰਸਾਰ ਪੰਜਾਬ ਬਿਓਰੋ)- ਭਾਈ ਸੰਗਤ ਸਿੰਘ ਨੋਜਵਾਨ ਸਭਾ ਰਜ਼ਿ. ਗੁਰਦੁਆਰਾ ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਅਤੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਗੁ. ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ 11 ਸਤੰਬਰ ਨੂੰ ਬਹੁਤ ਹੀ ਸਤਿਕਾਰ ਸਹਿਤ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ 9 ਸਤੰਬਰ ਤੋਂ ਅਰੰਭ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਮਹਾਨ ਕੀਰਤਨ ਦਰਬਾਰ ਕਰਵਾਇਆ ਜਾਵੇਗਾ। ਜਿਸ ਵਿੱਚ ਪੰਥ ਦੇ ਮਹਾਨ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਢਾਡੀ ਜਥੇ ਸੰਗਤਾਂ ਨੂੰ ਇਤਿਹਾਸਕ ਵਾਰ੍ਹਾਂ ਰਾਹੀਂ ਨਿਹਾਲ ਕਰਨਗੇ। ਭਾਈ ਸੰਗਤ ਸਿੰਘ ਨੋਜਵਾਨ ਸਭਾ ਦੇ ਸਮੂਹ ਮੈਂਬਰਾਂ ਨੇ ਸਰਬੱਤ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਹੁੰਮਹੁੰਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।
ਰਾਤ ਦੇ ਦੀਵਾਨ- ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਗੁ. ਸ਼ਹੀਦਾਂ ਪਾਤਸ਼ਾਹੀ ਛੇਵੀਂ ਜੰਡੂ ਸਿੰਘਾ ਵਿਖੇ ਅੱਜ 10 ਸਤੰਬਰ ਦਿਨ ਸ਼ਨੀਵਾਰ ਨੂੰ ਰਾਤ ਦੇ ਦੀਵਾਨ 6 ਤੋਂ 10 ਵਜੇ ਤੱਕ ਸਜਾਏ ਜਾਣਗੇ। ਜਿਸ ਵਿੱਚ ਰਾਗੀ ਸਿੰਘ ਸੰਗਤਾਂ ਨੂੰ ਇਲਾਹੀ ਬਾਣੀ ਦਾ ਕੀਰਤਨ ਕਰਕੇ ਨਿਹਾਲ ਕਰਨਗੇ। ਇਨ੍ਹਾਂ ਰਾਤ ਦੇ ਸਮਾਗਮਾਂ ਵਿੱਚ ਸੰਤ ਬਾਬਾ ਜੀਤ ਸਿੰਘ ਜੀ ਮੁੱਖੀ ਨਿਰਮਲ ਕੁਟੀਆ ਜੋਹਲਾਂ ਸੰਗਤਾਂ ਵਿੱਚ ਉਚੇਚੇ ਤੋਰ ਤੇ ਸ਼ਿਰਕਤ ਕਰਦੇ ਹੋਏ ਸੰਗਤਾਂ ਨੂੰ ਦਰਸ਼ਨ ਦੀਦਾਰੇ ਦਿੰਦੇ ਹੋਏ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ।


No comments:
Post a Comment