Thursday, 1 September 2022

ਸੰਤੁਲਿਤ ਆਹਾਰ ਨਿਰੋਏ ਜੀਵਨ ਦਾ ਅਧਾਰ: ਡਾ.ਸੁਦੇਸ਼ ਰਾਜਨ


ਰਾਸ਼ਟਰੀ ਪੋਸ਼ਣ ਹਫ਼ਤਾ  ਮਿਤੀ 1 ਸਤੰਬਰ ਤੋਂ 7 ਸਤੰਬਰ ਤੱਕ ਮਨਾਇਆ ਜਾਵੇਗਾ

ਹੁਸ਼ਿਆਰਪੁਰ 01 ਸਤੰਬਰ (ਤਰਸੇਮ ਦੀਵਾਨਾ)- ਰਾਸ਼ਟਰੀ ਪੋਸ਼ਣ ਹਫ਼ਤਾ ( National Nutrition Week) ਹਰ ਸਾਲ 01 ਸਤੰਬਰ ਤੋਂ 07 ਸਤੰਬਰ ਤੱਕ ਮਨਾਇਆ ਜਾਂਦਾ ਹੈ ਤਾਂ ਜੋ ਲੋਕਾਂ ਨੂੰ ਬੇਹਤਰ ਸਿਹਤ ਅਤੇ ਤੰਦਰੁਸਤੀ ਬਾਰੇ ਜਾਗਰੂਕ ਕੀਤਾ ਜਾ ਸਕੇ। ਇਸ ਸਮੇਂ ਦੌਰਾਨ ਸਰਕਾਰ ਰਾਹੀਂ ਕੀਤੀਆਂ ਗਈਆਂ ਪਹਿਲਕਦਮੀਆਂ ਪੋਸ਼ਣ ਅਤੇ ਚੰਗੇ ਭੋਜਨਸਿਹਤਮੰਦ ਸਰੀਰਦਿਮਾਗ ਅਤੇ ਜੀਵਨ ਸ਼ੈਲੀ 'ਤੇ ਕੇਂਦ੍ਰਿਤ ਹਨ। ਜਿਲ੍ਹੇ ਵਿੱਚ ਇਸ ਹਫਤੇ ਦੀ ਸ਼ੁਰੂਆਤ ਡਾ. ਸੁਦੇਸ਼ ਰਾਜਨ ਜਿਲ੍ਹਾ ਸਿਹਤ ਅਫਸਰ ਦੀ ਪ੍ਰਧਾਨਗੀ ਹੇਠ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਆਯੋਜਿਤ ਕੀਤੇ ਗਏ ਜਾਗਰੂਕਤਾ ਕੈਂਪ ਦੌਰਾਨ ਕੀਤੀ ਗਈ। 

            ਇਸ ਮੌਕੇ ਸੰਬੋਧਨ ਕਰਦਿਆਂ ਸੀਨੀਅਰ  ਮੈਡੀਕਲ ਅਫਸਰ ਵੱਲੋਂ ਗਰਭਵਤੀ ਔਰਤਾਂ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਵਹਿਮਾਂ ਭਰਮਾਂ ਨੂੰ ਛੱਡਦੇ ਹੋਏਆਪਣੇ ਬੱਚਿਆਂ ਦੀ ਸਿਹਤ ਪ੍ਰਤੀ ਜਾਗਰੂਕ ਹੋਣ ਦੇ ਨਾਲ-ਨਾਲ ਪੋਸ਼ਟਿਕ ਆਹਾਰ ਨੂੰ ਆਪਣੇ ਰੋਜ਼ਾਨਾ ਖਾਣੇ ਦਾ ਅਹਿਮ ਹਿੱਸਾ ਬਣਾਉਣ ਲਈ ਜ਼ੋਰ ਦਿੱਤਾ ਗਿਆ। ਇਸ ਮੌਕੇ  ਔਰਤਾਂ ਦੇ ਮਾਹਿਰ ਡਾ. ਮੰਜਰੀ ਨੇ ਹਾਜ਼ਰ ਔਰਤਾਂ ਨੂੰ ਜਾਗਰੂਕ ਮਾਂ ਬਣਨ ਦਾ ਸੱਦਾ ਦਿੰਦਿਆਂ ਕਿਹਾ ਕਿ 0-6 ਮਹੀਨੇ ਵਿੱਚ ਬੱਚੇ ਲਈ ਮਾਂ ਦੇ ਦੁੱਧ ਦੀ ਬਹੁਤ ਮਹੱਤਤਾ ਹੈ  ਉਹਨਾਂ ਕਿਹਾ ਕਿ ਮਾਵਾਂ ਨੂੰ ਆਪਣੇ ਬੱਚੇ ਨੂੰ ਆਪਣਾ ਦੁੱਧ ਜ਼ਰੂਰ ਪਿਲਾਉਣਾ ਚਾਹੀਦਾ ਹੈ ਤਾਂ ਜੋ ਬੱਚਾ ਨਰੋਆ ਤੇ ਸਿਹਤਮੰਦ ਰਹਿ ਸਕੇ।

            ਬੱਚਿਆਂ ਦੇ ਮਾਹਿਰ ਡਾ. ਰਾਜਵੰਤ ਕੌਰ ਨੇ ਦੱਸਿਆ ਕਿ ਪੋਸ਼ਣ ਅਭਿਆਨ ਦਾ ਮੁੱਖ ਮੰਤਵਬੱਚਿਆਂ ਵਿਚ ਕੁਪੋਸ਼ਣ ਅਤੇ ਬੋਣੇਪਣ ਤੋ ਬਚਾਅ ਕਰਨਾ ਅਤੇ ਘੱਟ ਕਰਨਾਕੁਪੋਸ਼ਣ ਦੇ ਸ਼ਿਕਾਰ/ਘੱਟ ਭਾਰ ਵਾਲੇ, 0 ਤੋਂ 6 ਸਾਲ ਤੱਕ ਦੇ  ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ, 6 ਮਹੀਨੇ ਤੋਂ 59 ਮਹੀਨੇ ਤੱਕ ਦੇ ਬੱਚਿਆਂ ਵਿਚ ਅਨੀਮੀਆ ਸ਼ਿਕਾਰ ਬੱਚਿਆਂ ਦੀ ਸਿਹਤ ਵਿਚ ਸੁਧਾਰ ਕਰਨਾ, 15 ਤੋਂ 49 ਸਾਲ ਤੱਕ ਦੀਆਂ ਬੱਚੀਆਂ ਅਤੇ ਔਰਤਾਂ ਵਿਚ ਅਨੀਮੀਆ ਤੇ ਕੰਟਰੋਲ ਕਰਨਾਘੱਟ ਭਾਰ ਵਾਲੇ ਬੱਚਿਆਂ ਦੇ ਜਨਮ ਦੀ ਗਿਣਤੀ ਵਿਚ ਸੁਧਾਰ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਅਭਿਆਨ ਦੌਰਾਨ ਸਿਹਤ ਵਿਭਾਗ ਦੇ ਵਰਕਰਾਂ ਵੱਲੋਂ ਘਰ-ਘਰ ਜਾ ਕੇ ਜਿੱਥੇ ਗਰਭਵਤੀ ਮਹਿਲਾਵਾਂ ਨੂੰ ਲੋੜੀਂਦੇ ਟੀਕਾਕਰਣ ਅਤੇ ਗਰਭ ਚ ਪਲ ਰਹੇ ਬੱਚੇ ਵਾਸਤੇ ਲੋੜੀਂਦੀ ਪੌਸ਼ਟਿਕ ਖੁਰਾਕ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈਉੱਥੇ ਨਾਲ ਹੀ ਦੁੱਧ ਪਿਲਾਉਣ ਵਾਲੀਆਂ ਮਾਂਵਾਂ ਨੂੰ ਆਪਣੇ ਬੱਚਿਆਂ ਦੀ ਤੰਦਰੁਸਤ ਸਿਹਤ ਲਈ ਸੰਤੁਲਿਤ ਖੁਰਾਕ ਦੇ ਸੇਵਨ ਬਾਰੇ ਵੀ ਦੱਸਿਆ ਜਾ ਰਿਹਾ ਹੈ। ਇਸ ਮੌਕੇ ਬੱਚਿਆਂ ਦੇ ਮਾਹਿਰ ਡਾ. ਸੁਪ੍ਰੀਤ ਕੌਰਜਿਲ੍ਹਾ ਮਾਸ ਮੀਡੀਆ ਅਫਸਰ ਸ੍ਰੀ ਪ੍ਰਸ਼ੋਤਮ ਲਾਲਡਿਪਟੀ ਮਾਸ ਮੀਡੀਆ ਅਫਸਰ ਸ੍ਰੀਮਤੀ ਤ੍ਰਿਪਤਾ ਦੇਵੀ ਅਤੇ ਸ੍ਰੀਮਤੀ ਰਮਨਦੀਪ ਕੌਰਬੀ.ਸੀ.ਸੀ.  ਅਮਨਦੀਪ ਸਿੰਘਰਾਜਵਿੰਦਰ ਕੌਰ ਐਲ.ਐਚ.ਵੀ. ਅਤੇ ਪੈਰਾ ਮੈਡੀਕਲ ਸਟਾਫ ਹਾਜ਼ਰ ਸੀ।

No comments:

Post a Comment