Friday, 2 September 2022

ਦਿ ਵਰਕਿੰਗ ਰਿਪੋਰਟਜ਼ ਐਸੋਸੀਏਸ਼ਨ ਪੰਜਾਬ ਨੇ ਕੀਤਾ ਡੀਪੀਆਰਓ ਹਰਦੇਵ ਸਿੰਘ ਆਸੀ ਦਾ ਸਨਮਾਨ

ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵੱਲੋਂ ਨਵ ਨਿਯੁਕਤ ਜ਼ਿਲ੍ਹਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ ਦਾ ਸਨਮਾਨ ਕਰਦੇ ਹੋਏ ਸਕੱਤਰ ਜਨਰਲ ਵਿਨੋਦ ਕੌਸ਼ਲ,ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਅਤੇ ਹੋਰ ਅਹੁਦੇਦਾਰ। 

ਹੁਸ਼ਿਆਰਪੁਰ (ਤਰਸੇਮ ਦੀਵਾਨਾ)- ਦਿ ਵਰਕਿੰਗ ਰਿਪੋਟਰਜ਼ ਐਸੋਸੀਏਸ਼ਨ ਪੰਜਾਬ ਵੱਲੋਂ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਦੀ ਅਗਵਾਈ ਹੇਠ ਜ਼ਿਲਾ ਲੋਕ ਸੰਪਰਕ ਅਫਸਰ ਸ. ਹਰਦੇਵ ਸਿੰਘ ਆਸੀ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਕੱਤਰ ਜਨਰਲ ਇੰਡੀਆ ਵਿਨੋਦ ਕੌਸ਼ਲ, ਸੰਗਠਨ ਸਕੱਤਰ ਇੰਡੀਆ ਤਰਸੇਮ ਦੀਵਾਨਾ, ਚੇਅਰਮੈਨ ਪੰਜਾਬ ਜਸਵਿੰਦਰ ਸਿੰਘ ਆਜ਼ਾਦ, ਵਾਈਸ ਚੇਅਰਮੈਨ ਗੁਰਬਿੰਦਰ ਸਿੰਘ ਪਲਾਹਾ, ਸੀਨੀਅਰ ਉੱਪ ਪ੍ਰਧਾਨ ਸੁਨੀਲ ਲਾਖਾ, ਅਮਰਜੀਤ ਸਿੰਘ ਜੰਡੂ ਸਿੰਘਾ ਜਨਰਲ ਸਕੱਤਰ ਪੰਜਾਬ, ਜ਼ਿਲਾ ਪ੍ਰਧਾਨ ਹੁਸ਼ਿਆਰਪੁਰ ਵਿਕਾਸ ਸੂਦ, ਓਮ ਪ੍ਰਕਾਸ਼ ਰਾਣਾ ਜ਼ਿਲਾ ਜਨਰਲ ਸਕੱਤਰ ਅਤੇ ਹੋਰ ਪੱਤਰਕਾਰ ਸਾਥੀ ਹਾਜ਼ਿਰ ਹੋਏ। ਇਸ ਮੌਕੇ ਵਰਕਿੰਗ ਰਿਪੋਰਟਰਜ਼ ਐਸੋਸੀਏਸ਼ਨ ਵੱਲੋਂ ਨਵ ਨਿਯੁਕਤ ਡੀ.ਪੀ.ਆਰ.ਓ ਹਰਦੇਵ ਸਿੰਘ ਆਸੀ ਨੂੰ ਹੁਸ਼ਿਆਰਪੁਰ ਦਾ ਚਾਰਜ ਸੰਭਾਲਣ 'ਤੇ ਹਾਰਦਿਕ ਮੁਬਾਰਕਬਾਦ ਦਿੰਦਿਆਂ ਸਕੱਤਰ ਜਨਰਲ ਇੰਡੀਆ ਵਿਨੋਦ ਕੌਸ਼ਲ ਅਤੇ ਪੰਜਾਬ ਪ੍ਰਧਾਨ ਬਲਵੀਰ ਸਿੰਘ ਸੈਣੀ ਨੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਸਮੂਹ ਪੱਤਰਕਾਰ ਭਾਈਚਾਰੇ ਵੱਲੋਂ ਜੀ ਆਇਆਂ ਨੂੰ ਆਖਿਆ। ਇਸ ਮੌਕੇ ਹੋਈ ਸੰਖੇਪ ਮਿਲਣੀ ਵਿੱਚ ਦਿ ਵਰਕਿੰਗ ਰਿਪੋਟਰਜ਼ ਐਸੋਸੀਏਸ਼ਨ ਨੇ ਜ਼ਿਲਾ ਲੋਕ ਸੰਪਰਕ ਅਫਸਰ ਹਰਦੇਵ ਸਿੰਘ ਆਸੀ ਨਾਲ ਪੱਤਰਕਾਰਾਂ ਨੂੰ ਦਰਪੇਸ਼ ਸਮੱਸਿਆਵਾਂ ਸੰਬੰਧੀ ਵਿਚਾਰ ਚਰਚਾ ਕੀਤੀ। ਜਿਸ 'ਤੇ ਸਾਰਥਿਕ ਹੁੰਘਾਰਾ ਭਰਦਿਆਂ ਸਰਦਾਰ ਆਸੀ ਨੇ ਆਪਣੇ ਵੱਲੋਂ ਪੱਤਰਕਾਰਾਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦਾ ਭਰੋਸਾ ਦਿੱਤਾ ਅਤੇ ਪੱਤਰਕਾਰਾਂ ਤੇ ਲੋਕ ਸੰਪਰਕ ਵਿਭਾਗ ਦੇ ਆਪਸੀ ਸੰਬੰਧਾਂ ਨੂੰ ਮਜਬੂਤ ਕਰਨ ਲਈ ਪਰਸਪਰ ਸਹਿਯੋਗ ਦੀ ਲੋੜ 'ਤੇ ਜ਼ੋਰ ਦਿੱਤਾ।



No comments:

Post a Comment