Thursday, 1 September 2022
ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਦੇ ਜਥਿਆਂ ਵਲੋਂ ਗਾਇਨ ਧਾਰਮਿਕ ਟ੍ਰੈਕ "ਗੁਰੂ ਮਾਨਿਓ ਗ੍ਰੰਥ।।" ਕੀਤਾ ਰਿਲੀਜ਼।
ਹੁਸ਼ਿਆਰਪੁਰ 1 ਸਤੰਬਰ (ਤਰਸੇਮ ਦੀਵਾਨਾ)- ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਮੌਕੇ ਮਿਊਜ਼ਿਕ ਬੈਨਰ 'ਨੰਗਲ ਈਸ਼ਰ' ਵਲੋਂ ਗੁਰਸ਼ਬਦ ਪ੍ਰਕਾਸ਼ ਕੀਰਤਨ ਕੌਂਸਲ ਗੜ੍ਹਦੀਵਾਲਾ ਦੇ ਜਥੇ, ਭਾਈ ਸੁਖਵੀਰ ਸਿੰਘ ਗੜ੍ਹਦੀਵਾਲਾ, ਭਾਈ ਇੰਦਰਜੀਤ ਸਿੰਘ ਸੋਹਾਣਾ, ਭਾਈ ਮਨਪ੍ਰੀਤ ਸਿੰਘ ਸੋਹਾਣਾ, ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਵਲੋਂ ਗਾਇਨ ਕੀਤੇ ਹੋਏ ਧਾਰਮਿਕ ਟ੍ਰੈਕ "ਗੁਰੂ ਮਾਨਿਓ ਗ੍ਰੰਥ।।" ਆਸ ਕਿਰਨ ਡਰੱਗ ਕਾਊੰਸਲਿੰਗ ਅਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਕਰਵਾਏ ਗਏ ਵਿਸ਼ੇਸ਼ ਗੁਰਮਤਿ ਸਮਾਗਮ ਦੌਰਾਨ ਰਿਲੀਜ਼ ਕੀਤਾ ਗਿਆ। ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਹਜੂਰੀ ਵਿੱਚ ਬਾਣੀ ਦੇ ਪਾਠ ਅਤੇ ਸਰਬੱਤ ਦੀ ਚੜ੍ਹਦੀ ਕਲਾ ਲਈ ਅਰਦਾਸ ਕਰਨ ਉਪਰੰਤ 'ਨੰਗਲ ਈਸ਼ਰ' ਮਿਊਜ਼ਿਕ ਬੈਨਰ ਦੇ ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ, ਡਾ ਜਸਵਿੰਦਰ ਸਿੰਘ ਡੋਗਰਾ, ਭਾਈ ਅਮਰੀਕ ਸਿੰਘ ਕਬੀਰਪੁਰ, ਭਾਈ ਸੁਖਵੀਰ ਸਿੰਘ ਗੜ੍ਹਦੀਵਾਲਾ, ਭਾਈ ਇੰਦਰਜੀਤ ਸਿੰਘ ਸੋਹਾਣਾ, ਭਾਈ ਮਨਪ੍ਰੀਤ ਸਿੰਘ ਸੋਹਾਣਾ, ਭਾਈ ਗੁਰਪ੍ਰੀਤ ਸਿੰਘ ਕੰਧਾਲਾ, ਸ ਗੁਰਪ੍ਰੀਤ ਸਿੰਘ ਪਥਿਆਲ, ਸ ਏਕਮਜੋਤ ਸਿੰਘ ਸੇਖੋਂ, ਸ ਸਹਿਜਵੀਰ ਸਿੰਘ ਵਲੋਂ ਧਾਰਮਿਕ ਟ੍ਰੈਕ "ਗੁਰੂ ਮਾਨਿਓ ਗ੍ਰੰਥ।।" ਦਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਭਾਈ ਅਮਰੀਕ ਸਿੰਘ ਕਬੀਰਪੁਰ ਨੇ ਦੱਸਿਆ ਕਿ ਇਸ ਟ੍ਰੈਕ ਨੂੰ ਜਪਨੀਤ ਕੌਰ ਨੰਗਲ ਈਸ਼ਰ ਵਲੋਂ ਪੇਸ਼ ਕੀਤਾ ਗਿਆ ਹੈ, ਇਸ ਸ਼ਬਦ ਦੇ ਪ੍ਰੋਡਿਊਸਰ, ਰਾਜਵਿੰਦਰ ਕੌਰ ਨੀਰੂ, ਡਾਇਰੈਕਟਰ ਸ ਹਰਵਿੰਦਰ ਸਿੰਘ ਨੰਗਲ ਈਸ਼ਰ ਹਨ, ਇਸ ਟ੍ਰੈਕ ਦਾ ਸੰਗੀਤ ਸੰਨੀ ਸਟੂਡੀਓ ਫਗਵਾੜਾ ਅਤੇ ਵੀਡੀਓ ਬੀ ਬੋਈ ਫਿਲਮਜ਼ ਵਲੋਂ ਤਿਆਰ ਕੀਤਾ ਗਿਆ ਹੈ। ਇਹ ਟ੍ਰੈਕ ਵਿਸ਼ਵ ਪੱਧਰ ਤੇ ਇੰਟਰਨੈੱਟ ਦੇ ਯੂਟਿਊਬ ਅਤੇ ਸਾਰੀਆਂ ਆਡੀਓ ਸਾਈਟਾਂ ਉੱਪਰ ਰਿਲੀਜ਼ ਕੀਤਾ ਗਿਆ ਹੈ।
Subscribe to:
Post Comments (Atom)

No comments:
Post a Comment