ਐਸ.ਪੀ ਹੈੱਡਕੁਆਟਰ ਹੁਸ਼ਿਆਰਪੁਰ ਦਾ ਅਹੁਦਾ ਦਾ ਮਨਪ੍ਰੀਤ ਕੌਰ ਨੇ ਸੰਭਾਲਿਆ
ਹੁਸ਼ਿਆਰਪੁਰ 7 ਸਤੰਬਰ (ਤਰਸੇਮ ਦੀਵਾਨਾ)- ਨਾਰੀ ਮੁਕਤੀ ਦੇ ਰਹਿਬਰ ਡਾ.ਭੀਮ ਰਾਓ ਅੰਬੇਡਕਰ ਜੀ ਨੇ ਔਰਤਾਂ ਨੂੰ ਬਰਾਬਰਤਾ ਦਾ ਅਧਿਕਾਰ ਦਿੱਤਾ ਹੈ। ਡਾ.ਭੀਮ ਰਾਓ ਅੰਬੇਡਕਰ ਜੀ ਦੇ ਵੱਲੋਂ ਲਿਖੇ ਹੋਏ ਸੰਵਿਧਾਨ ਦੇ ਮੁਤਾਬਿਕ ਭਾਰਤ ਦੀ ਪ੍ਰਧਾਨ ਮੰਤਰੀ ਸਵਰਗੀ ਇੰਦਰਾ ਗਾਂਧੀ ਤੋਂ ਇਲਾਵਾ ਅੱਜ ਵੀ ਵੱਖ-ਵੱਖ ਅਹੁਦਿਆਂ ਤੇ ਔਰਤਾਂ ਬਿਰਾਜਮਾਨ ਹਨ। ਇਸੇ ਲੜੀ ਦੇ ਤਹਿਤ ਐਸ.ਪੀ ਹੈੱਡਕੁਆਟਰ ਹੁਸ਼ਿਆਰਪੁਰ ਦਾ ਅਹੁਦਾ ਮਨਪ੍ਰੀਤ ਕੌਰ ਨੇ ਸੰਭਾਲ ਲਿਆ ਹੈ। ਐੱਸ.ਪੀ ਮਨਪ੍ਰੀਤ ਕੌਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮੈ ਸਾਲ 2001 ਵਿੱਚ ਸਪੋਰਟਸ ਕੋਟੇ ਵਿੱਚ ਬਤੌਰ ਇੰਸਪੈਕਟਰ ਪੁਲੀਸ ਵਿਭਾਗ ਦੀ ਸੇਵਾ ਸ਼ੁਰੂ ਕੀਤੀ ਸੀ। ਉਨ੍ਹਾਂ ਦੱਸਿਆ ਕਿ ਉਸ ਤੋਂ ਉਪਰੰਤ ਮੈ ਬਤੌਰ ਡੀ.ਐੱਸ.ਪੀ ਪ੍ਰਮੋਟ ਹੋਈ ਅਤੇ ਅਲੱਗ ਅਲੱਗ ਜ਼ਿਲ੍ਹਿਆਂ ਵਿੱਚ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਉਨ੍ਹਾਂ ਦੱਸਿਆ ਕਿ ਹੁਣ ਮੈਂ 6/7 ਸਾਲ ਤੋਂ ਐਸ.ਪੀ ਦੇ ਅਹੁਦੇ ਤੇ ਹੁੰਦਿਆਂ ਹੋਇਆਂ ਜਲੰਧਰ ਅਤੇ ਪਠਾਨਕੋਟ ਜ਼ਿਲ੍ਹਿਆਂ ਵਿਚ ਬਾਖੂਬੀ ਡਿਊਟੀ ਨਿਭਾਈ ਉਨ੍ਹਾਂ ਦੱਸਿਆ ਕਿ ਮੈਂ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਗੀਗਨਵਾਲ ਦੀ ਜੰਮਪਲ ਹੋਣ ਕਰਕੇ ਮੈਨੂੰ ਆਪਣੇ ਜ਼ਿਲ੍ਹੇ ਵਿਚ ਜ਼ਿਲ੍ਹੇ ਦੇ ਲੋਕਾਂ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਹੈ ਉਨ੍ਹਾਂ ਦੱਸਿਆ ਕਿ ਦੱਸਿਆ ਕਿ ਉਨ੍ਹਾਂ ਨੂੰ ਹੁਸ਼ਿਆਰਪੁਰ ਵਿੱਚ ਜੁਆਇਨ ਕਰਕੇ ਬਹੁਤ ਖੁਸ਼ੀ ਹੋ ਰਹੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਨਸ਼ੇ ਦੇ ਸੌਦਾਗਰਾਂ ਨੂੰ ਅਤੇ ਕਿਸੇ ਵੀ ਕਿਸਮ ਦਾ ਕੋਈ ਵੀ ਕਰਾਈਮ ਕਰਨ ਵਾਲੇ ਨੂੰ ਕਿਸੇ ਵੀ ਕੀਮਤ ਤੇ ਬਖ਼ਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਵੀ ਫਰਿਆਦੀ ਮੇਰੇ ਨਾਲ ਬੇ ਝਿਜਕ ਹੋ ਕੇ ਸਿੱਧਾ ਰਾਬਤਾ ਕਾਇਮ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਹੁਸ਼ਿਆਰਪੁਰ ਵਿੱਚ ਅਮਨ ਕਾਨੂੰਨ ਦੀ ਸਥਿਤੀ ਹਰ ਹਾਲਤ ਬਣਾਕੇ ਰੱਖਿਆ ਜਾਵੇਗਾ ਅਤੇ ਨਸ਼ਿਆਂ ਦੀ ਤਸਕਰੀ ਕਰਨ ਵਾਲੇ ਨੂੰ ਬੇ ਝਿਜਕ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ।

No comments:
Post a Comment