Friday, 2 September 2022
ਬੀ.ਕੇ.ਯੂ ਕਾਦੀਆਂ ਦੀ ਮੀਟਿੰਗ ਦੌਰਾਨ ਮਰੇ ਪਸ਼ੂਆਂ ਦਾ ਮੁਆਵਜ਼ਾ, ਗੰਨੇ ਦਾ ਬਕਾਇਆ ਦੇਣ ਦੀ ਮੰਗ
ਫਿਲੌਰ (ਸੁਰਜੀਤ ਸਿੰਘ ਬਰਨਾਲਾ)- ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮੀਟਿੰਗ ਗੁਰਦੁਆਰਾ ਬਾਉਲੀ ਸਾਹਿਬ ਵਿਖੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਭਾਰਸਿੰਘਪੁਰਾ ਦੀ ਅਗਵਾਈ ਚ ਹੋਈ। ਮੀਟਿੰਗ ਦੌਰਾਨ ਕਿਸਾਨੀ ਮੰਗਾਂ ਸਬੰਧੀ ਚਰਚਾ ਕੀਤੀ ਗਈ। ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਮਾਰੀ ਦੌਰਾਨ ਮਰੇ ਪਸ਼ੂਆਂ ਦੀ ਗਿਣਤੀ ਕਰਕੇ ਪਸ਼ੂ ਮਾਲਕਾਂ ਨੂੰ ਮੁਆਵਜਾ ਦਿੱਤਾ ਜਾਵੇ। ਉਨ੍ਹਾਂ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਕਿਸਾਨਾਂ ਦੇ ਗੰਨੇ ਦਾ ਬਕਾਇਆ ਜਲਦ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਬਾਕੀ ਜ਼ਿਲ੍ਹਿਆਂ ਦੀ ਤਰ੍ਹਾਂ ਜ਼ਿਲ੍ਹਾ ਜਲੰਧਰ ਚ ਵੀ ਗੁੱਜਰਾਂ ਦੇ ਪਸ਼ੂਆਂ ਨੂੰ ਚਾਰਨ ਤੇ ਰੋਕ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਸਾਡੀਆਂ ਮੰਗਾਂ ਤੇ ਜਲਦ ਤੋਂ ਜਲਦ ਗੌਰ ਕੀਤਾ ਜਾਵੇ। ਇਸ ਮੌਕੇ ਹਾਜ਼ਰ ਜਨਰਲ ਸਕੱਤਰ ਕਮਲਜੀਤ ਸਿੰਘ ਮੋਤੀਪੁਰ, ਬਲਵਿੰਦਰ ਸਿੰਘ ਬਲਾਕ ਪ੍ਰਧਾਨ, ਸੁਰਜੀਤ ਸਿੰਘ ਮੌਂ ਸਾਹਿਬ, ਕੁਲਵਿੰਦਰ ਸਿੰਘ, ਸੰਤੋਖ ਸਿੰਘ, ਪਰਦੀਪ ਸਿੰਘ, ਲਖਵਿੰਦਰ ਸਿੰਘ, ਦਵਿੰਦਰ ਸਿੰਘ, ਤੀਰਥ ਸਿੰਘ, ਰਣਜੀਤ ਸਿੰਘ ਅਤੇ ਹੋਰ ਸਨ।
Subscribe to:
Post Comments (Atom)

No comments:
Post a Comment