ਆਦਮਪੁਰ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਅਤੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ (ਆਦਮਪੁਰ) ਵਲੋਂ 17ਵਾਂ ਵਿਸ਼ਾਲ ਖੂਨਦਾਨ ਕੈਂਪ 17 ਅਕਤੂਬਰ ਨੂੰ ਕੱਤਕ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਗੁਰੂ ਘਰ ਵਿਖੇ ਲਗਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਦਸਿਆ ਕਿ ਇਹ ਕੈਂਪ ਹਰ ਸਾਲ ਲਗਾਇਆ ਜਾਂਦਾ ਹੈ ਅਤੇ ਇਸ ਸਾਲ ਵੀ 17ਵਾਂ ਵਿਸ਼ਾਲ ਖੂਨਦਾਨ ਕੈਂਪ ਸੰਗਰਾਂਦ ਦੇ ਦਿਹਾੜੇ ਤੇ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ ਵਿਖੇ ਲਗਾਇਆ ਜਾਵੇਗਾ। ਉਨ੍ਹਾਂ ਕਿਹਾ ਖੂਨਦਾਨ ਸਭ ਤੋਂ ਉਤਮ ਦਾਨ ਹੈ ਇੱਕ ਵਿਆਕਤੀ ਦੇ ਕੀਤੇ ਖੂਨਦਾਨ ਨਾਲ ਕਈ ਕੀਮਤੀ ਜਾਂਨਾਂ ਬਚਾਈਆਂ ਜਾ ਸਕਦੀਆਂ ਹਨ। ਇਸ ਕੈਂਪ ਨੂੰ ਲੈ ਕੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸੁਸਾਇਟੀ ਦੇ ਸਮੂਹ ਮੈਂਬਰਾਂ ਨੇ ਸਰਬੱਤ ਸੰਗਤਾਂ ਨੂੰ ਇਸ ਖੂਨਦਾਨ ਕੈਂਪ ਵਿੱਚ ਵੱਧਚੱ੍ਹੜ ਕੇ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ।

No comments:
Post a Comment