Wednesday, 19 October 2022

ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਅਤੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਵਲੋਂ 17ਵਾਂ ਵਿਸ਼ਾਲ ਖੂਨਦਾਨ ਕੈਂਪ ਲਗਾਇਆ, 34 ਖੂਨਦਾਨੀਆਂ ਨੇ ਖੂਨਦਾਨ ਕੀਤਾ


ਆਦਮਪੁਰ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਅਤੇ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਡਰੋਲੀ ਕਲਾਂ ਵਲੋਂ 17ਵਾਂ ਵਿਸ਼ਾਲ ਖੂਨਦਾਨ ਕੈਂਪ ਕੱਤਕ ਦੀ ਸੰਗਰਾਂਦ ਦੇ ਪਵਿੱਤਰ ਦਿਹਾੜੇ ਤੇ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਵਿਖੇ ਲਗਾਇਆ ਗਿਆ। ਜਾਣਕਾਰੀ ਦਿੰਦੇ ਭਾਈ ਸੁਖਜੀਤ ਸਿੰਘ ਡਰੋਲੀ ਕਲਾਂ ਨੇ ਦਸਿਆ ਕਿ ਇਸ ਕੈਂਪ ਵਿੱਚ ਗੁਰੂ ਦੀਆਂ ਸੰਗਤਾਂ ਨੇ 34 ਯੂਨਿਟ ਖੂਨ ਕਮਲ ਬਲੱਡ ਬੈਂਕ ਹੁਸ਼ਿਆਰਪੁਰ ਦੀ ਟੀਮ ਦੇ ਵਿਕਾਸ ਕਪੂਰ, ਗੁਰਪ੍ਰੀਤ ਸਿੰਘ, ਰੋਹਿਤ, ਜਗਤ ਸਿੰਘ ਮੈਂਬਰਾਂ ਨੂੰ ਦਾਨ ਕੀਤਾ। ਇਸ ਮੌਕੇ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ ਅਤੇ ਭਾਈ ਸੁਖਜੀਤ ਸਿੰਘ ਵਲੋਂ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦਾ ਸੁਸਾਇਟੀ ਵਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ।


ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਕਿਹਾ ਅੱਜ ਗੁਰੂ ਘਰ ਵਿਖੇ ਕੱਤਕ ਦੀ ਸੰਗਰਾਂਦ ਦਾ ਦਿਹਾੜਾ ਵੀ ਬਹੁਤ ਸਤਿਕਾਰ ਸਹਿਤ ਮਨਾਇਆ ਗਿਆ। ਅਮਿ੍ਰਤ ਵੇਲੇ ਤੋਂ ਲੈ ਕੇ ਸ਼ਾਮ ਤੱਕ ਗੁਰੂ ਘਰ ਹਜ਼ਾਰਾ ਸੰਗਤਾਂ ਨਤਮਸਕਤ ਹੋਈਆਂ ਅਤੇ ਸ਼ਹੀਦ ਬਾਬਾ ਮਤੀ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ ਅਤੇ ਵੱਖ-ਵੱਖ ਰਾਗੀ ਅਤੇ ਢਾਡੀ ਜਥਿਆਂਨੇ ਗੁਰੂ ਘਰ ਵਿਖੇ ਹਾਜ਼ਰੀ ਭਰਦੇ ਹੋਏ ਸੰਗਤਾਂ ਨੂੰ ਗੁਰਬਾਣੀ ਕੀਰਤਨ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ। ਸ਼ਹੀਦ ਬਾਬਾ ਮਤੀ ਜੀ ਸੇਵਾ ਸੁਸਾਇਟੀ ਦੇ ਪ੍ਰਧਾਨ ਜਸਵੀਰ ਸਿੰਘ ਸਾਬੀ ਅਤੇ ਭਾਈ ਸੁਖਜੀਤ ਸਿੰਘ ਨੇ ਕਿਹਾ ਖੂਨਦਾਨ ਉਤਮ ਦਾਨ ਹੈ ਜੋ ਕਿ ਹਰ ਇੱਕ ਵਿਆਕਤੀ ਨੂੰ ਕਰਨਾਂ ਚਾਹੀਦਾ ਹੈ ਅਤੇ ਖੂਨਦਾਨ ਕਰਨ ਨਾਲ ਕੋਈ ਵੀ ਸਰੀਰਕ ਕਮਜ਼ੋਰੀ ਨਹੀਂ ਆਂਉਦੀ। ਉਨ੍ਹਾਂ ਕਿਹਾ ਇਕ ਵਿਆਕਤੀ ਵਲੋਂ ਕੀਤੇ ਖੂਨਦਾਨ ਨਾਲ ਕਈ ਕੀਮਤੀ ਜਾਨਾਂ ਬਚਾਈਆਂ ਜਾ ਸਕਦੀਆਂ ਹਨ। ਉਨ੍ਹਾਂ ਸਮੂਹ ਖੂਨਦਾਨ ਕਰਨ ਵਾਲੀਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਕੀਤਾ ਹੈ। ਇਸ ਖੂਨਦਾਨ ਕੈਂਪ ਨੂੰ ਸਫਲ ਬਣਾਉਣ ਵਿੱਚ ਪ੍ਰਧਾਨ ਜਸਵੀਰ ਸਿੰਘ ਸਾਬੀ ਪਧਿਆਣਾ, ਸੁਖਜੀਤ ਸਿੰਘ ਡਰੋਲੀ ਕਲਾਂ, ਉਪ ਪ੍ਰਧਾਨ ਇੰਦਰ ਮਿਨਹਾਸ, ਸੈਕਟਰੀ ਲਖਵੀਰ ਸਿੰਘ, ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੁੱਖੀ ਦਾਉਦਪੁਰੀਆ, ਗੁਰਵਿੰਦਰ ਡਰੋਲੀ, ਬੋਬੀ ਪਧਿਆਣਾ, ਆਕਾਸ਼, ਗੁਰਵਿੰਦਰ ਪਧਿਆਣਾ, ਜਸਕਰਨ ਮਿਨਹਾਸ, ਛੋਟੂ ਮਿਨਹਾਸ ਅਤੇ ਹੋਰ ਸੇਵਾਦਾਰ ਹਾਜ਼ਰ ਸਨ।  



No comments:

Post a Comment