ਮਨੁੱਖੀ ਅਧਿਕਾਰ ਮੰਚ ਦੀ ਵਿਸ਼ੇਸ਼ ਟੀਮ ਧੰਨ ਧੰਨ ਬਾਬਾ ਸ਼੍ਰੀ ਚੰਦ ਜੀ ਦੇ ਤਪ ਅਸਥਾਨ ਗੁਰਦੁਆਰਾ ਸ੍ਰੀ ਬਾਰਠ ਸਾਹਿਬ ਵਿਖੇ ਵਿਸ਼ੇਸ਼ ਮੀਟਿੰਗ ਸਰਦਾਰ ਸੰਤੋਖ ਸਿੰਘ ਮੇਨੈਜਰ ਨਾਲ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਅਤੇ ਵੱਧ ਰਹੇ ਪ੍ਰਦੂਸ਼ਣ ਨੂੰ ਰੋਕਣ ਲਈ ਵਿਸ਼ੇਸ਼ ਵਾਰਤਾਲਾਪ ਕੀਤੀ ਗਈ। ਇਸ ਮੌਕੇ ਸੰਸਥਾ ਵੱਲੋਂ ਸਰਦਾਰ ਸੰਤੋਖ ਨੂੰ ਸਮਾਜ ਪ੍ਰਤੀ ਸੱਚੀ ਸੁੱਚੀ ਸੋਚ ਰੱਖਣ ਬਦਲੇ ਸੰਸਥਾ ਦੀ ਡਾਇਰੀ ਅਤੇ ਗ੍ਰੀਨ ਅਤੇ ਕਲੀਨ ਦੀਵਾਲੀ ਦਾ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਨੇ ਬੋਲਦਿਆਂ ਕਿਹਾ ਕਿ ਸਮਾਜ ਵਿਚ ਚਲਾਈ ਗਈ ਬੂਟੇ ਲਗਾਓ, ਸਮਾਜ ਬਚਾਓ ਅਤੇ ਆਕਸੀਜਨ ਵਧਾਓ ਮੁਹਿੰਮ ਤਹਿਤ ਵੱਧ ਤੋਂ ਵੱਧ ਛਾਂ ਦਾਰ, ਫੁੱਲ ਦਾਰ, ਫ਼ਲਦਾਰ ਅਤੇ ਮੈਡੀਕੇਟਡ ਬੂਟੇ ਲਗਾਉਣ ਲਈ ਪ੍ਰੇਰਿਤ ਕੀਤਾ ਉਹਨਾਂ ਇਹ ਵੀ ਕਿਹਾ ਕਿ ਅਗਰ ਕਿਸੇ ਨੂੰ ਕਿਸੇ ਵੀ ਤਰ੍ਹਾਂ ਦੇ ਦਰਖ਼ਤ ਲਗਾਉਣ ਲਈ ਚਾਹੀਦੇ ਹਨ ਤਾਂ ਮੰਚ ਦੇ ਮੈਂਬਰ ਜਾਂ ਅਹੁਦੇਦਾਰ ਨਾਲ ਸੰਪਰਕ ਕਰ ਸਕਦੇ ਹਨ।ਇਸ ਮੌਕੇ ਹੋਰਨਾਂ ਤੋਂ ਇਲਾਵਾ ਮਨਰੀਤ ਸਿੰਘ, ਗੁਰਕੀਰਤ ਸਿੰਘ ਖੇੜਾ ਚੇਅਰਮੈਨ, ਸ਼ਲਿੰਦਰ ਸਿੰਘ,ਹੁਸਨ ਲਾਲ ਸੂੰਢ ਪ੍ਰਸਨਲ ਸੈਕਟਰੀ,ਆਰ ਕੇ, ਮਲਕੀਤ ਸਿੰਘ,ਰਮਨੀਕ ਸਿੰਘ, ਕਰਮਜੀਤ ਸਿੰਘ,ਕੰਵਲਸੁਜਾਨ ਸਿੰਘ, ਸੁਰਿੰਦਰ ਸਿੰਘ, ਸੁਖਪਾਲ ਸਿੰਘ, ਉਂਕਾਰ ਸਿੰਘ, ਕਰਮਜੀਤ ਸਿੰਘ, ਅਤੇ ਡਾਕਟਰ ਅਮਰਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
No comments:
Post a Comment