Wednesday, 5 October 2022

ਸ਼੍ਰੀ ਪਰਮਦੇਵਾ ਮਾਤਾ ਦੇ ਮੰਦਿਰ ਕਪੂਰ ਪਿੰਡ ਵਿਖੇ ਸ਼੍ਰੀ ਦੁਰਗਾ ਅਸ਼ਟਮੀਂ ਦਾ ਤਿਉਹਾਰ ਮਨਾਇਆ

ਪਰਮਦੇਵਾ ਮਾਤਾ ਦੇ ਮੰਦਿਰ ਵਿਖੇ ਸੰਗਤਾਂ ਨੇ ਲਗਾਏ, ਮਹਾਂਮਾਈ ਦੇ ਜੈਕਾਰੇ


ਅਮਰਜੀਤ ਸਿੰਘ ਜੰਡੂ ਸਿੰਘਾ-
ਕਪੂਰ ਪਿੰਡ ਜਲੰਧਰ ਵਿੱਚ ਮੋਜੂਦ ਸ਼੍ਰੀ ਪਰਮਦੇਵਾ ਮਾਤਾ ਜੀ ਦੇ ਮੰਦਿਰ ਵਿਖੇ ਸ਼੍ਰੀ ਦੁਰਗਾ ਅਸ਼ਟਮੀਂ ਦਾ ਤਿਉਹਾਰ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਦੀ ਵਿਸ਼ੇਸ਼ ਅਗਵਾਹੀ ਵਿੱਚ ਅਤੇ ਸ਼੍ਰੀ ਪਰਮਦੇਵਾ ਮਾਤਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ ਦੇ ਸਮੂਹ ਮੈਂਬਰਾਂ ਦੀ ਨਿਗਰਾਨੀ ਹੇਠ ਮਨਾਇਆ ਗਿਆ। ਸ਼੍ਰੀ ਦੁਰਗਾ ਅਸ਼ਟਮੀਂ ਦੇ ਚੱਲਦੇ ਮੰਦਿਰ ਵਿੱਚ ਸਾਰਾ ਦਿਨ ਸੰਗਤਾਂ ਦੀਆਂ ਰੌਣਕਾਂ ਲੱਗੀਆਂ ਰਹੀਆਂ ਅਤੇ ਦੇਸ਼ਾਂ ਵਿਦੇਸ਼ਾਂ ਵਿਚੋਂ ਸ਼੍ਰੀ ਪਰਮਦੇਵਾ ਮਾਤਾ ਜੀ ਦੇ ਸ਼ਰਧਾਲੂਆਂ ਨੇ ਸਮਾਗਮ ਵਿੱਚ ਸ਼ਿਰਕਤ ਕੀਤੀ। ਸ਼੍ਰੀ ਪਰਮਦੇਵਾ ਮਾਤਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਦੇ ਪ੍ਰਧਾਨ ਗਿਆਨ ਚੰਦ ਅਤੇ ਸਕੱਤਰ ਨਰਿੰਦਰ ਸਿੰਘ ਸੋਨੂੰ ਦੀ ਵਿਸ਼ੇਸ਼ ਦੇਖਰੇਖ ਹੇਠ ਹੋਏ ਇਸ ਸ਼੍ਰੀ ਦੁਰਗਾ ਅਸ਼ਟਮੀਂ ਦੇ ਸਮਾਗਮ ਸਬੰਧੀ ਪਹਿਲਾ ਮੰਦਿਰ ਵਿਖੇ ਕੰਜਕਾਂ ਦਾ ਪੂਜਨ ਕੀਤਾ ਗਿਆ। ਉਪਰੰਤ ਪ੍ਰਸਿੱਧ ਗਾਇਕ ਅਨਿਲ ਰਾਜ ਸ਼ਰਮਾਂ ਤੇ ਸਿਧਾਂਤ ਸ਼ਰਮਾਂ ਨੇ ਮਹਾਂਮਾਈ ਦੀ ਭੇਟਾਂ ਗਾ ਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਮੰਦਿਰ ਵਿੱਖੇ ਪੁੱਜੀਆਂ ਸਮੂਹ ਸੰਗਤਾਂ ਨੂੰ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਨੇ ਸ਼੍ਰੀ ਦੁਰਗਾ ਅਸ਼ਟਮੀਂ ਦੀਆਂ ਜਿਥੇ ਮੁਬਾਰਕਾਂ ਦਿੱਤੀਆਂ ਉਥੇ ਸਾਰਿਆਂ ਰੱਲ ਮਿੱਲ ਕੇ ਰਹਿਣ ਅਤੇ ਆਪਣੇ ਮਾਤਾ ਪਿਤਾ ਦਾ ਸਤਿਕਾਰ ਕਰਨ ਲਈ ਪ੍ਰੇਰਿਆ। ਸਮਾਗਮ ਦੇ ਅਖੀਰ ਤੇ ਸੰਗਤਾਂ ਦੀ ਸਹੂਲਤ ਲਈ ਭੰਡਾਰਾ ਵੀ ਲਗਾਇਆ ਗਿਆ। 



No comments:

Post a Comment