ਹੁਸ਼ਿਆਰਪੁਰ,10 ਅਕਤੂਬਰ (ਤਰਸੇਮ ਦੀਵਾਨਾ)- ਥਾਣਾ ਸਿਟੀ ਹੁਸ਼ਿਆਰਪੁਰ ਦੀ ਪੁਲਸ ਨੇ ਇਕ ਵਿਅਕਤੀ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ ਇਸ ਸੰਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸਐਚਓ ਦੇਸ ਰਾਜ ਨੇ ਦੱਸਿਆ ਕਿ ਸਰਤਾਜ ਸਿੰਘ ਚਾਹਲ ਆਈ ਪੀ ਐਸ ਸੀਨੀਅਰ ਪੁਲਸ ਕਪਤਾਨ ਹੁਸ਼ਿਆਰਪੁਰ ਦੇ ਨਿਰਦੇਸ਼ਾਂ ਅਤੇ ਪਲਵਿੰਦਰ ਸਿੰਘ ਪੀਪੀਐਸ ਦੀ ਅਗਵਾਈ ਹੇਠ ਥਾਣਾ ਸਿਟੀ ਦੀ ਪੁਲਸ ਨੇ ਇਕ ਵਿਅਕਤੀ ਸਾਗ ਕੁਮਾਰ ਪੁੱਤਰ ਨਰੇਸ਼ ਕੁਮਾਰ ਵਾਸੀ ਦੀਪ ਨਗਰ ਨੂੰ ਚੋਰੀ ਦੇ ਸਾਮਾਨ ਸਮੇਤ ਕਾਬੂ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਐਸਐਚਓ ਦੇਸਰਾਜ ਨੇ ਦੱਸਿਆ ਕਿ ਪੁਲਸ ਨੂੰ ਇਤਲਾਹ ਮਿਲੀ ਸੀ ਕਿ ਕੋਈ ਵਿਅਕਤੀ ਜੋ ਚੋਰੀਆਂ ਕਰਨ ਦਾ ਆਦੀ ਹੈ,ਚੋਰੀ ਦੇ ਸਾਮਾਨ ਸਮੇਤ ਰੇਲਵੇ ਸਟੇਸ਼ਨ ਤੋਂ ਫ਼ਗਵਾੜਾ ਰੋਡ ਵੱਲ ਨੂੰ ਜਾ ਰਿਹਾ ਹੈ ਜਿਸ ਤੇ ਕਾਰਵਾਈ ਕਰਦਿਆਂ ਏਐਸਆਈ ਦੀਪੰਕਰ ਸਿੰਘ ਨੇ ਪੁਲਸ ਪਾਰਟੀ ਸਮੇਤ ਉਕਤ ਵਿਅਕਤੀ ਨੂੰ ਕਾਬੂ ਕਰ ਕੇ ਉਕਤ ਵਿਅਕਤੀ ਕੋਲ ਮੌਜੂਦ ਪਲਾਸਟਿਕ ਦੇ ਬੋਰੇ ਦੀ ਤਲਾਸ਼ੀ ਲਈ ਤੇ ਉਸ ਵਿੱਚੋਂ ਪਾਣੀ ਵਾਲੀਆਂ ਟੂਟੀਆਂ ਬਰਾਮਦ ਹੋਈਆਂ ਜਿਸ ਤੇ ਉਕਤ ਵਿਅਕਤੀ ਖਿਲਾਫ ਮੁਕੱਦਮਾ ਨੰਬਰ 260 ਧਾਰਾ 379,411 ਆਈ ਪੀ ਸੀ ਤਹਿਤ ਦਰਜ ਕਰ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
Tuesday, 11 October 2022
ਥਾਣਾ ਸਿਟੀ ਪੁਲੀਸ ਨੇ ਚੋਰੀ ਦੇ ਸਾਮਾਨ ਸਮੇਤ ਕੀਤਾ ਇੱਕ ਕਾਬੂ

Subscribe to:
Post Comments (Atom)

No comments:
Post a Comment