Friday, 14 October 2022
ਦੋ ਦਿਨਾਂ ਜ਼ਿਲ੍ਹਾ ਪੱਧਰੀ "ਟੀਚਰ ਫੈਸਟ" ਦੀ ਹੋਈ ਸ਼ੁਰੂਆਤ
ਜਲੰਧਰ 14 ਅਕਤੂਬਰ (ਅਮਰਜੀਤ ਸਿੰਘ)- ਰਾਜ ਸਿੱਖਿਆ ਖੋਜ ਅਤੇ ਸਿਖਲਾਈ ਪ੍ਰੀਸ਼ਦ, ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਧਿਆਪਨ ਨੂੰ ਬਿਹਤਰ ਬਣਾਉਣ ਦੇ ਮੰਤਵ ਨਾਲ ਅੱਜ ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ (ਸੈਕੰਡਰੀ ਸਿੱਖਿਆ) ਦੀ ਅਗਵਾਈ ਵਿੱਚ ਸਰਕਾਰੀ ਮੈਰੀਟੋਰੀਅਸ ਸਕੂਲ ਵਿਖੇ ਜ਼ਿਲ੍ਹਾ ਪੱਧਰੀ "ਟੀਚਰ ਫੈਸਟ" ਕਰਵਾਇਆ ਗਿਆ। ਅਧਿਆਪਨ ਨੂੰ ਵਧੇਰੇ ਪ੍ਰਭਾਵਸ਼ਾਲੀ ਅਤੇ ਰੌਚਕ ਬਣਾਉਣ ਦੇ ਮੰਤਵ ਨਾਲ ਵੱਖ-ਵੱਖ ਵਿਸ਼ੇ ਦੇ ਅਧਿਆਪਕਾਂ ਵੱਲੋਂ ਆਪਣੇ ਵਿਸ਼ਿਆਂ ਨਾਲ ਸਬੰਧਤ ਅਧਿਆਪਨ ਦੀਆਂ ਨਵੀਆਂ ਤਕਨੀਕਾਂ, ਮਾਡਲ, ਚਾਰਟ, ਗੇਮਾਂ ਅਤੇ ਐਪ ਤਿਆਰ ਕੀਤੇ ਜਾਂਦੇ ਹਨ। ਜ਼ਿਕਰਯੋਗ ਹੈ ਕਿ ਬਲਾਕ ਪੱਧਰੀ ਟੀਚਰ ਫੈਸਟ ਵਿੱਚ ਵੱਖ-ਵੱਖ ਵਿਸ਼ਿਆਂ ਵਿੱਚ ਪਹਿਲਾ ਅਤੇ ਦੂਸਰਾ ਸਥਾਨ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਵੱਲੋਂ ਇਸ ਟੀਚਰ ਫੈਸਟ ਵਿੱਚ ਬਹੁਤ ਉਤਸ਼ਾਹ ਨਾਲ ਭਾਗ ਲਿਆ ਗਿਆ। ਅੱਜ ਦੇ ਗਣਿਤ ਵਿਸ਼ੇ ਨਾਲ ਸਬੰਧਤ ਮੁਕਾਬਲੇ ਵਿੱਚ ਧਰਮਪਾਲ ਸਿੰਘ ਨੇ ਪਹਿਲਾ, ਜਤਿਨ ਕੁਮਾਰ ਨੇ ਦੂਸਰਾ ਅਤੇ ਹਰਪਾਲ ਸਿੰਘ ਅਤੇ ਰੀਤੀ ਸ਼ਰਮਾ ਨੇ ਸਾਂਝੇ ਰੂਪ ਵਿੱਚ ਤੀਸਰਾ ਸਥਾਨ ਪ੍ਰਾਪਤ ਕੀਤਾ। ਅੰਗਰੇਜ਼ੀ ਵਿਸ਼ੇ ਦੇ ਮੁਕਾਬਲੇ ਵਿੱਚ ਸੁਰੇਸ਼ ਕੁਮਾਰ ਨੇ ਪਹਿਲਾ, ਮਨਪ੍ਰੀਤ ਕੌਰ ਨੇ ਦੂਸਰਾ ਅਤੇ ਸੁੱਖਵਰਸ਼ਾ ਸ਼ਰਮਾ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਪੰਜਾਬੀ ਵਿਸ਼ੇ ਦੇ ਮੁਕਾਬਲਿਆਂ ਵਿੱਚ ਸੁਖਵਿੰਦਰ ਸਿੰਘ ਨੇ ਪਹਿਲਾ, ਇੰਦਰਮੋਹਨ ਸਿੰਘ ਨੇ ਦੂਸਰਾ ਅਤੇ ਰੂਪ ਲਾਲ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਕੰਪਿਊਟਰ ਦੇ ਮੁਕਾਬਲਿਆਂ ਵਿੱਚ ਅਮਨਦੀਪ ਸਿੰਘ ਨੇ ਪਹਿਲਾ, ਪੂਜਾ ਨੇ ਦੂਸਰਾ ਅਤੇ ਪ੍ਰਦੀਪ ਕੁਮਾਰ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਡਰਾਇੰਗ ਵਿਸ਼ੇ ਦੇ ਮੁਕਾਬਲਿਆਂ ਵਿਚ ਸੁਖਵਿੰਦਰ ਸਿੰਘ ਨੇ ਪਹਿਲਾ, ਕੁਲਵਿੰਦਰ ਪਾਲ ਨੇ ਦੂਸਰਾ ਅਤੇ ਪੂਜਾ ਵੱਲੋਂ ਤੀਸਰਾ ਸਥਾਨ ਪ੍ਰਾਪਤ ਕੀਤਾ ਗਿਆ। ਉਪ ਜ਼ਿਲ੍ਹਾ ਸਿੱਖਿਆ ਅਫਸਰ ਰਾਜੀਵ ਜੋਸ਼ੀ ਵਲੋਂ ਜੇਤੂ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਸਰਟੀਫਿਕੇਟ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅਧਿਆਪਕਾਂ ਵੱਲੋਂ ਅੱਜ ਦੇ ਮੁਕਾਬਲਿਆਂ ਵਿੱਚ ਬਣਾਏ ਗਏ ਮਾਡਲ, ਚਾਰਟ ਅਤੇ ਹੋਰ ਸਿੱਖਿਆ ਸਮੱਗਰੀ ਦਾ ਵਿਦਿਆਰਥੀਆਂ ਨੂੰ ਵਧੇਰੇ ਲਾਭ ਮਿਲੇਗਾ। ਅੱਜ ਦੇ ਮੁਕਾਬਲਿਆਂ ਦੇ ਸਫਲ ਸੰਚਾਲਨ ਲਈ ਜ਼ਿਲ੍ਹਾ ਮੈਂਟਰ (ਸਾਇੰਸ) ਹਰਜੀਤ ਬਾਵਾ, ਜ਼ਿਲ੍ਹਾ ਮੈਂਟਰ (ਗਣਿਤ) ਜਸਵਿੰਦਰ ਸਿੰਘ, ਹਰਦਰਸ਼ਨ ਸਿੰਘ ਅਤੇ ਉਨ੍ਹਾਂ ਦੇ ਨਾਲ ਸਾਇੰਸ ਅਤੇ ਗਣਿਤ ਵਿਸ਼ੇ ਦੇ ਸਮੂਹ ਬੀ.ਐਮ ਦੀ ਟੀਮ ਦਾ ਅਹਿਮ ਯੋਗਦਾਨ ਰਿਹਾ। ਪ੍ਰਿੰਸੀਪਲ ਸੁਰਿੰਦਰ ਕੁਮਾਰ, ਸਟੇਟ ਰਿਸੋਰਸ ਪਰਸਨ ਚੰਦਰਸ਼ੇਖਰ, ਬਿਪਨ ਕੁਮਾਰ, ਜਤਿੰਦਰਪਾਲ ਸਿੰਘ ਅਤੇ ਪਵਨ ਕੁਮਾਰ ਵੱਲੋਂ ਟੀਚਰ ਫੈਸਟ ਵਿਖੇ ਵਿਸ਼ੇਸ਼ ਦੌਰਾ ਕੀਤਾ ਗਿਆ।
ਅੱਜ ਪਹਿਲੇ ਦਿਨ ਦੇ ਮੁਕਾਬਲਿਆਂ ਦੌਰਾਨ ਪ੍ਰਿੰਸੀਪਲ ਦਮਨਜੀਤ ਕੌਰ, ਦਿਨੇਸ਼ ਵਰਮਾ, ਲੈਕਚਰਾਰ ਮਨੋਜ ਕੁਮਾਰ, ਮਨਪ੍ਰੀਤ ਸਿੰਘ ਅਨੀਤਾ ਪੁਰੀ, ਰੋਹਿਤ ਸੈਣੀ, ਸ਼ਮਾ ਕਲੇਰ, ਬਲਜੀਤ ਕੌਰ, ਅਮਨਦੀਪ ਕੌਰ, ਰਣਜੀਤ ਕੌਰ, ਜਤਿੰਦਰਪਾਲ ਸਿੰਘ, ਮਾਸਟਰ ਅਸ਼ੋਕ ਕੁਮਾਰ, ਪਰਿਮਲ ਸਿੰਘ, ਰਿਤੂ, ਰਾਜਵਿੰਦਰ ਕੌਰ ਅਤੇ ਮਨਦੀਪ ਕੌਰ ਵੱਲੋਂ ਬਤੌਰ ਜੱਜ ਦੀ ਭੂਮਿਕਾ ਨਿਭਾਈ ਗਈ। ਸਟੇਜ ਸਕੱਤਰ ਦੀ ਭੂਮਿਕਾ ਸਾਇੰਸ ਬੀਐਮ ਕੰਚਨ ਵੱਲੋਂ ਨਿਭਾਈ ਗਈ। ਇਸ ਮੌਕੇ ਭਾਗ ਲੈਣ ਵਾਲੇ ਸਮੂਹ ਅਧਿਆਪਕ ਮੌਜੂਦ ਸਨ। ਜ਼ਿਕਰਯੋਗ ਹੈ ਕਿ ਸਾਇੰਸ, ਹਿੰਦੀ, ਸਮਾਜਿਕ ਸਿੱਖਿਆ, ਸਰੀਰਕ ਸਿੱਖਿਆ ਅਤੇ ਵੋਕੇਸ਼ਨਲ ਵਿਸ਼ਿਆਂ ਦੇ ਮੁਕਾਬਲੇ ਸ਼ਨੀਵਾਰ ਨੂੰ ਟੀਚਰ ਟੈਸਟ ਦੇ ਦੂਸਰੇ ਦਿਨ ਕਰਵਾਏ ਜਾਣਗੇ।
Subscribe to:
Post Comments (Atom)


No comments:
Post a Comment