Friday, 7 October 2022

ਨਵਦੀਪ ਰਾਏ ਨੂੰ ਬਣਾਇਆ ਚੇਅਰਮੈਨ ਸਲਾਹਕਾਰ ਕਮੇਟੀ -ਡਾਕਟਰ ਖੇੜਾ


ਮੋਹਾਲੀ/ਚੰਡੀਗੜ੍ਹ-
ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਮੋਹਾਲੀ ਅਤੇ ਚੰਡੀਗੜ੍ਹ ਦੀ ਸਾਂਝੀ ਮੀਟਿੰਗ ਸਰਬਜੀਤ ਕੌਰ ਸੈਣੀ ਪ੍ਰਧਾਨ ਇਸਤਰੀ ਵਿੰਗ ਚੰਡੀਗੜ੍ਹ ਅਤੇ ਜਗਦੀਪ ਸਿੰਘ ਚੇਅਰਮੈਨ ਯੂਥ ਵਿੰਗ ਚੰਡੀਗੜ੍ਹ ਦੀ ਸਾਂਝੀ ਪ੍ਰਧਾਨਗੀ ਹੇਠ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਪ੍ਰਧਾਨ ਇਸਤਰੀ ਵਿੰਗ ਮੈਡਮ ਪ੍ਰਿਤਪਾਲ ਕੌਰ ਸੁਰਿੰਦਰ ਸਿੰਘ ਮੀਤ ਪ੍ਰਧਾਨ ਪੰਜਾਬ ਅਤੇ ਜਸਪ੍ਰੀਤ ਕੌਰ ਸਲਾਹਕਾਰ ਇਸਤਰੀ ਵਿੰਗ ਪੰਜਾਬ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਵਦੀਪ ਸਿੰਘ ਰਾਏ ਨੂੰ ਚੇਅਰਮੈਨ ਸਲਾਹਕਾਰ ਕਮੇਟੀ ਜ਼ਿਲ੍ਹਾ ਮੋਹਾਲੀ, ਨਰੇਸ਼ ਲਤਾ ਮੋਂਗਾ ਅਤੇ ਰਾਜੇਸ਼ ਕੁਮਾਰੀ ਨੂੰ ਮੈਂਬਰ ਇਸਤਰੀ ਵਿੰਗ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਸਥਾ ਦੇ ਨਵੇਂ ਸਾਲ ਦਾ ਕੈਲੰਡਰ ਅਤੇ ਡਾਇਰੀ 2023 ਦੀ ਤਿਆਰ ਕੀਤੀ ਜਾ ਰਹੀ ਹੈ ਸੰਸਥਾ ਵੱਲੋਂ 30000 ਕਲੰਡਰ ਛਾਪਿਆ ਜਾ ਰਿਹਾ ਹੈ ਇਹ ਸਾਰੇ ਦਾ ਸਾਰਾ ਕਲੰਡਰ ਮੁਫ਼ਤ ਵਿੱਚ ਵੰਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਅੱਜ ਇਕ ਗਰੀਬ ਪਰਿਵਾਰ ਦੀ ਲੜਕੀ ਦੇ ਵਿਆਹ ਤੇ ਡਬਲ ਬੈੱਡ ਦਾਨ ਕੀਤਾ ਗਿਆ।ਨਵ ਨਿਯੁਕਤ ਚੇਅਰਮੈਨ ਨੇ ਬੋਲਦਿਆਂ ਕਿਹਾ ਕਿ ਸੰਸਥਾ ਵੱਲੋਂ ਜੋ ਸਾਨੂੰ ਜ਼ੁਮੇਵਾਰੀ ਦਿਤੀ ਗਈ ਹੈ ਉਸ ਨੂੰ ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਵਾਂਗੇ। ਹੋਰਨਾਂ ਤੋਂ ਇਲਾਵਾ ਹਰਭਜਨ ਸਿੰਘ ਜੱਲੋਵਾਲ, ਸੰਜੀਵ ਕੁਮਾਰ ਐਡਵਾਇਜ਼ਰ ਆਰ ਟੀ ਆਈ ਸੋੱਲ, ਅੰਗਰੇਜ਼ ਸਿੰਘ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਮੋਹਾਲੀ, ਸੁਖਵਿੰਦਰ ਸਿੰਘ, ਜੀਵਨ ਕੁਮਾਰ ਬਾਲੂ ਪ੍ਰਧਾਨ ਜ਼ਿਲ੍ਹਾ ਮੋਹਾਲੀ ਅਤੇ ਗੁਰਕੀਰਤ ਸਿੰਘ ਖੇੜਾ ਚੇਅਰਮੈਨ ਆਰ ਟੀ ਆਈ ਸੋੱਲ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:

Post a Comment