ਜਲੰਧਰ - ਰਾਏਪੁਰ ਰਸੂਲਪੁਰ ਵਿਖੇ ਕਰਵਾਈਆਂ ਗਈਆਂ 44ਵੀਆਂ ਜ਼ਿਲ੍ਹਾ ਪੱਧਰੀ ਖੇਡਾਂ ਵਿੱਚ ਸਰਕਾਰੀ ਪ੍ਰਾਇਮਰੀ ਸਕੂਲ ਸਾਬੋਵਾਲ ਦੇ ਵਿਦਿਆਰਥੀਆਂ ਦਾ ਪ੍ਰਦਰਸ਼ਨ ਸ਼ਾਨਦਾਰ ਰਿਹਾ। ਸਕੂਲ ਦੇ ਵਿਦਿਆਰਥੀਆਂ ਨੇ 100 ਮੀਟਰ ਦੌੜ, 200 ਮੀਟਰ ਦੌੜ, 4×100 ਮੀਟਰ ਰਿਲੇਅ ਦੌੜ, ਸਕੇਟਿੰਗ ਅਤੇ ਸ਼ਤਰੰਜ ਦੇ ਮੁਕਾਬਲਿਆਂ ਵਿੱਚ 5 ਸੋਨ ਤਗ਼ਮੇ ਜਿੱਤ ਕੇ ਸੂਬਾ ਪੱਧਰੀ ਮੁਕਾਬਲਿਆਂ ਵਿੱਚ ਆਪਣੀ ਜਗ੍ਹਾ ਪੱਕੀ ਕੀਤੀ ਹੈ। ਸਮਾਰਟ ਸਕੂਲ ਕੋਆਰਡੀਨੇਟਰ ਅਮਨਦੀਪ ਵੱਲੋਂ ਜੇਤੂ ਵਿਦਿਆਰਥੀਆਂ ਨੂੰ ਸੂਬਾ ਪੱਧਰੀ ਖੇਡਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ ਗਈਆਂ। ਇਸ ਮੌਕੇ ਸਕੂਲ ਇੰਚਾਰਜ ਰਿਤੂ ਮਹਾਜਨ, ਰੇਨੂੰ ਸਿੰਘ, ਪਵਿੱਤਰ ਕੌਰ ਕਿਰਨ ਰਾਏ, ਵਰਿੰਦਰ ਥਾਪਿਆਲ,ਮਧੂ ਅਤੇ ਸਮੂਹ ਅਧਿਆਪਕਾਂ ਵਲੋਂ ਜੇਤੂ ਵਿਦਿਆਰਥੀਆਂ ਨੂੰ ਮੁਬਾਰਕਬਾਦ ਦਿੱਤੀ ਗਈ।
No comments:
Post a Comment