Monday, 21 November 2022

268 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਪੁਲਿਸ ਦੇ ਅੜਿੱਕੇ ਚੜਿਆ


ਹੁਸ਼ਿਆਰਪੁਰ 20 ਨਵੰਬਰ : (ਤਰਸੇਮ ਦੀਵਾਨਾ)-
268 ਗ੍ਰਾਮ ਨਸ਼ੀਲੇ ਪਾਊਡਰ ਸਮੇਤ ਇੱਕ ਨੌਜਵਾਨ ਨੂੰ ਟਾਂਡਾ ਪੁਲਸ ਨੇ ਕਾਬੂ ਕੀਤਾ ਹੈ। ਮੁਲਜ਼ਮ ਦੀ ਪਛਾਣ ਰਣਵੀਰ ਸਿੰਘ ਉਰਫ ਰਾਣਾ ਪੁੱਤਰ ਅਵਤਾਰ ਸਿੰਘ ਵਾਸੀ ਚੋਹਾਣਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਵਜੋਂ ਹੋਈ ਹੈ। ਪੁਲਿਸ ਵਲੋ ਕੀਤੀ ਗਈ ਐਫ.ਆਈ.ਆਰ ਮੁਤਾਬਿਕ ਐਸ.ਆਈ ਪਰਵਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਨਾਲ ਗਸ਼ਤ ਕਰਦੇ ਕਰਦੇ ਸੱਕੀ ਪੁਰਸਾਂ ਨੂੰ ਫੜਨ ਲਈ ਦੇ ਸਬੰਧ ਵਿੱਚ ਥਾਣਾ ਟਾਂਡਾ ਤੋ ਸਹਿਬਾਜਪੁਰ, ਫਿਰੋਜ ਰੋਲੀਆ ਨੂੰ ਜਾ ਰਹੇ ਸੀ ਜਦੋ ਪੁਲਿਸ ਪਾਰਟੀ ਸਹਿਬਾਜ਼ਪੁਰ ਮੋੜ ਤੇ ਪੁੱਜੀ ਤਾਂ ਇੱਕ ਮੋਨਾ ਨੌਜਵਾਨ ਇਕੱਲਾ ਦਿਖਾਈ ਦਿੱਤਾ। ਜਿਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਆਪਣੀ ਜੇਬ ਵਿੱਚੋ ਇੱਕ ਮੋਮੀ ਲਿਫਾਫਾ ਸੜਕ ਦੇ ਕਿਨਾਰੇ ਸੁੱਟ ਦਿੱਤਾ ਤੇ ਕਾਹਲੀ ਕਾਹਲੀ ਵਿੱਚ  ਪੀਰਾਂ ਵਾਲੀ ਜਗ੍ਹਾ ਵੱਲ ਤੁਰ ਪਿਆ। ਜਿਸ ਨੂੰ ਐਸ.ਆਈ ਨੇ ਸ਼ੱਕ ਦੀ ਬਿਨਾਹ ਤੇ ਸਾਥੀ ਕਰਮਚਾਰੀਆਂ ਦੀ ਮਦਦ ਨਾਲ ਕਾਬੂ ਕਰਕੇ ਨਾਮ ਪਤਾ ਪੁੱਛਿਆ। ਜਿਸ ਨੇ ਆਪਣਾ ਨਾਮ ਰਣਵੀਰ ਸਿੰਘ ਉਰਫ ਰਾਣਾ ਪੁੱਤਰ ਅਵਤਾਰ ਸਿੰਘ ਵਾਸੀ ਚੋਹਾਣਾ ਥਾਣਾ ਟਾਂਡਾ ਜਿਲਾ ਹੁਸਿਆਰਪੁਰ ਦੱਸਿਆ ਜਿਸ ਦੇ ਸੁੱਟੇ ਹੋਏ ਲਿਫਾਫੇ ਦੀ ਤਲਾਸੀ ਕਰਨ ਤੇ 268 ਗ੍ਰਾਮ ਨਸ਼ੀਲਾ ਪਦਾਰਥ ਬਰਾਮਦ ਹੋਇਆ। ਜਿਸ ਤੇ ਮੁਕੱਦਮਾ ਦਰਜ ਕੀਤਾ ਗਿਆ।


No comments:

Post a Comment