Thursday, 10 November 2022

ਬਿਕਰਮ ਮਜੀਠੀਆ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਹੋਏ ਨਤਮਸਤਕ


ਹੁਸ਼ਿਆਰਪੁਰ 10 ਨਵੰਬਰ (ਤਰਸੇਮ ਦੀਵਾਨਾ)-
ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਗੁਰਦੁਆਰਾ ਡੇਰਾ ਸੰਤਗੜ੍ਹ ਹਰਖੋਵਾਲ ਵਿਖੇ ਨਤਮਸਤਕ ਹੋਏ ਉਨ੍ਹਾਂ ਦੇ ਨਾਲ ਅਕਾਲੀ ਦਲ ਦੇ ਜਿਲ੍ਹਾ ਪ੍ਰਧਾਨ ਜਤਿੰਦਰ ਸਿੰਘ ਲਾਲੀ ਬਾਜਵਾ, ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ, ਸਰਬਜੋਤ ਸਿੰਘ ਸਾਬੀ ਵੀ ਮੌਜੂਦ ਸਨ। ਬਿਕਰਮ ਸਿੰਘ ਮਜੀਠੀਆ ਨੇ ਇਸ ਦੌਰਾਨ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਬਾਬਾ ਅਮਰਜੀਤ ਸਿੰਘ ਜੀ ਨਾਲ ਵੀ ਮੁਲਾਕਾਤ ਕੀਤੀ ਅਤੇ ਪਿਛਲੇ ਦਿਨੀਂ ਡੇਰੇ ਉੱਪਰ ਨਜਾਇਜ ਕਬਜਾ ਕਰਨ ਦੀ ਵਾਪਰੀ ਘਟਨਾ ਦੀ ਜਾਣਕਾਰੀ ਹਾਸਿਲ ਕੀਤੀ। ਮਜੀਠੀਆ ਨੇ ਅੱਗੇ ਕਿਹਾ ਕਿ ਨਿੱਤ ਦਿਨ ਵਾਪਰ ਰਹੀਆਂ ਅਣਸੁਖਾਵੀਆਂ ਘਟਨਾਵਾਂ ਵੱਲ ਦੇਖ ਕੇ ਲੱਗਦਾ ਹੈ ਕਿ ਪੰਜਾਬ ਵਿੱਚ ਸਰਕਾਰ ਨਾਮ ਦੀ ਚੀਜ ਹੀ ਨਹੀਂ ਹੈ। ਆਪਣੇ ਇਸ ਦੌਰੇ ਦੌਰਾਨ ਸ. ਮਜੀਠੀਆ ਵੱਲੋਂ ਐਸ.ਐਸ.ਪੀ. ਹੁਸ਼ਿਆਰਪੁਰ ਸਤਿੰਦਰ ਸਿੰਘ ਚਾਹਲ ਨਾਲ ਵੀ ਫੋਨ ’ਤੇ ਗੱਲਬਾਤ ਕੀਤੀ ਅਤੇ ਮੰਗ ਕੀਤੀ ਕਿ ਗੁਰਦੁਆਰਾ ਸਾਹਿਬ ਵਿਖੇ ਪੱਕੇ ਤੌਰ ’ਤੇ ਸੁਰੱਖਿਆ ਮੁਲਾਜਿਮ ਤੈਨਾਤ ਕੀਤੇ ਜਾਣ ਤਾਂ ਜੋ ਅੱਗੇ ਤੋਂ ਕੋਈ ਨਜਾਇਜ ਕਬਜਾ ਕਰਨ ਦੀ ਕੋਸ਼ਿਸ਼ ਤੱਕ ਨਾ ਕਰੇ। ਇਸ ਮੌਕੇ ਹਰਜਾਪ ਸਿੰਘ ਸੰਘਾ, ਹਰਸਿਮਰਨ ਸਿੰਘ ਬਾਜਵਾ, ਐਡਵੋਕੇਟ ਸ਼ਮਸ਼ੇਰ ਸਿੰਘ ਭਾਰਦਵਾਜ, ਜਪਿੰਦਰ ਅਟਵਾਲ, ਰਣਧੀਰ ਭਾਰਜ, ਗੁਰਪ੍ਰੀਤ ਕੋਹਲੀ ਆਦਿ ਵੀ ਮੌਜੂਦ ਸਨ।

ਗੁਰਦੁਆਰਾ ਸਾਹਿਬ ਵਿਖੇ ਗੱਲਬਾਤ ਕਰਦੇ ਹੋਏ ਬਿਕਰਮ ਸਿੰਘ ਮਜੀਠੀਆ।

No comments:

Post a Comment