ਨਵੇਂ ਕੈਲੰਡਰ ਅਤੇ ਡਾਇਰੀ ਨੂੰ ਰੀਲੀਜ਼ ਕਰਨ ਲਈ ਕੀਤੀਆਂ ਵਿਚਾਰਾਂ ।
ਜਲੰਧਰ- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸੋਲਨ ਸਟੇਟ ਹਿਮਾਚਲ ਪ੍ਰਦੇਸ਼ ਦੀ ਇੱਕ ਮਹੀਨਾਵਾਰ ਮੀਟਿੰਗ ਜ਼ਿਲ੍ਹਾ ਚੇਅਰਮੈਨ ਨਰਪਤ ਪੰਥੀ ਦੀ ਪਰਧਾਨੀ ਹੇਠ ਕੀਤੀ ਗਈ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾ ਜਸਵੰਤ ਸਿੰਘ ਖੇੜਾ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਇਕਾਈ ਨੂੰ ਪੁਨਰਗਠਨ ਕਰਨ ਲਈ ਵਿਚਾਰਾਂ ਕੀਤੀਆਂ । ਇਸ ਮੌਕੇ ਸੰਸਥਾ ਵੱਲੋਂ ਕੁਝ ਨਵੀਆਂ ਅਹੁਦੇਦਾਰੀਆਂ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਬਾਲੇਸ ਚੋਟਿਆਲ ਨੇ ਬੋਲਦਿਆਂ ਕਿਹਾ ਕਿ ਸਰਕਾਰਾਂ ਦੀ ਜਗ੍ਹਾ ਆਮ ਲੋਕਾਂ ਦੀ ਮਦਦ ਲਈ ਸਮਾਜ ਸੇਵੀ ਸੰਸਥਾਵਾਂ ਅੱਗੇ ਹੋ ਕੇ ਕੰਮ ਕਰਦੀਆਂ ਹਨ, ਕਿਉਂਕਿ ਸਮਾਜਸੇਵੀ ਲੋਕ ਮੌਕੇ ਤੇ ਹੀ ਉਹਨਾਂ ਦੀ ਬਣਦੀ ਸਹਾਇਤਾ ਕਰਨ ਲਈ ਤੱਤਪਰ ਰਹਿੰਦੇ ਹਨ, ਕਿਉੰਕਿ ਔਰਤਾਂ ਨਾਲ ਹੋ ਰਹੇ ਵਿਤਕਰੇ ਨੂੰ ਸਮਾਜਿਕ ਬਰਾਬਰਤਾ ਦੇਣ ਲਈ ਜਾਗਰੂਕਤਾ ਦੀ ਲੋੜ ਹੈ ਜੋ ਔਰਤ ਵਰਗ ਇਕੱਠਾ ਕਰਕੇ ਹੀ ਨੇਪਰੇ ਚਾੜ੍ਹਿਆ ਜਾ ਸਕਦਾ ਹੈ। ਉਨ੍ਹਾਂ ਕਿਹਾ ਸਮਾਜ ਦੀ ਸੇਵਾ ਹੀ ਉੱਤਮ ਸੇਵਾ ਹੈ। ਹੋਰਨਾਂ ਤੋਂ ਇਲਾਵਾ ਗੁਰਕੀਰਤ ਸਿੰਘ ਖੇੜਾ ਕੋਆਰਡੀਨੇਟਰ , ਵਿੱਕੀ ਕੁਮਾਰ, ਚੇਤਨ ਕੁਮਾਰ, ਸੰਨੀ, ਅਨੁਰਾਗ , ਵਿਕਾਸ ਕੁਮਾਰ, ਪ੍ਰਿੰਸ , ਰਾਜੇਸ਼ ਕੁਮਾਰ, ਆਫਸਫ ਅਲੀ, ਅਨਿਸ਼ ਕੁਮਾਰ ਅਤੇ ਮਧੁਰ ਸੂਦ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।

No comments:
Post a Comment