Thursday, 15 December 2022

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਵਿਚ ਸਨਮਾਨ ਸਮਾਰੋਹ ਕਰਵਾਇਆ


ਆਦਮਪੁਰ ਦਸੰਬਰ (ਅਮਰਜੀਤ ਸਿੰਘ, ਹਰਦੀਪ ਸਿੰਘ)-
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਵਿਖੇ ਪ੍ਰਿੰਸੀਪਲ ਰਾਮ ਆਸਰਾ ਦੀ ਅਗਵਾਈ ਹੇਠ ਇੱਕ ਸਨਮਾਨ ਸਮਾਰੋਹ ਕਰਵਾਇਆ ਗਿਆ। ਜਿਸ ਵਿਚ ਜਤਿੰਦਰ ਜੇ ਮਿਨਹਾਸ ਅਤੇ ਰਘੁਵੀਰ ਸਿੰਘ ਵਿਰਦੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਤਿੰਦਰ ਜੇ ਮਿਨਹਾਸ ਨੇ ਵਿਦਿਆਰਥੀਆਂ ਨਾਲ ਰੁਬਰੂ ਹੁੰਦੇ ਕਿਹਾ ਕਿ ਉਹ ਸਿੱਖਿਆ ਦੇ ਖੇਤਰ ਵਿਚ ਹਰ ਤਰ੍ਹਾਂ ਦਾ ਸਹਿਯੋਗ ਦੇਣ ਨੂੰ ਤਿਆਰ ਹਨ। ਉਨ੍ਹਾਂ ਨੇ ਇਸ ਮੌਕੇ ਸਕੂਲ ਦੀ ਗਰਾਉਂਡ ਨੂੰ ਪੱਕਾ ਕਰਵਾਉਣ ਲਈ 6.50 ਲੱਖ ਰੁਪਏ ਵੀ ਦਿੱਤੇ। ਇਸ ਮੌਕੇ ਡਾ. ਕਰਨੈਲ ਸਿੰਘ ਅਤੇ ਹਰਦੀਪ ਕੌਰ ਨੇ ਸਕੂਲ ਦੀ ਬਿਹਤਰੀ ਲਈ ਕੀਤੇ ਜਾ ਰਹੇ ਉਪਰਾਲੇ ਦੀ ਸਲਾਘਾ ਕੀਤੀ। ਇਸ ਮੌਕੇ ਸਕੂਲ ਦੀ ਗਰਾਉਂਡ ਨੂੰ ਪਕਾ ਦਾ ਕੰਮ ਦਾ ਉਦਘਾਟਨ ਵੀ ਕੀਤਾ। ਇਸ ਮੌਕੇ ਕਰਨੈਲ ਸਿੰਘ ਸੇਵਾ ਮੁਕਤ ਅਧਿਆਪਕ, ਅਮਰਜੀਤ ਸਿੰਘ, ਦਸਵਿੰਦਰ ਕੁਮਾਰ ਚਾਂਦ, ਸਤਿੰਦਰ ਕੌਰ ਤੇ ਹੋਰ ਹਾਜ਼ਰ ਸਨ।

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਦਮਪੁਰ ਵਿਚ ਜਤਿੰਦਰ ਜੇ ਮਿਨਹਾਸ ਦਾ ਸਨਮਾਨ ਕਰਦੇ ਹੋਏ ਸਕੂਲ ਦੇ ਪ੍ਰਿੰਸੀਪਲ ਰਾਮ ਆਸਰਾ ਤੇ ਹੋਰ

No comments:

Post a Comment