
ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ
ਜਲੰਧਰ 14 ਮਈ (ਅਮਰਜੀਤ ਸਿੰਘ)- ਪਿੰਡ ਡਰੋਲੀ ਕਲਾਂ ਵਿਖੇ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੇ ਅਸਥਾਨ ਤੇ ਨਗਰ ਅਤੇ ਇਲਾਕੇ ਦੀਆਂ ਸਮੂਹ ਸੰਗਤਾਂ, ਗ੍ਰਾਮ ਪੰਚਾਇਤ, ਪ੍ਰਵਾਸੀ ਭਾਰਤੀਆਂ ਦੇ ਵਿਸ਼ੇਸ਼ ਸਹਿਯੋਗ ਨਾਲ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵੱਲੋਂ ਸਰਬੱਤ ਦੇ ਭਲੇ ਲਈ ਮਹਾਨ ਗੁਰਮਤਿ ਸਮਾਗਮ 15 ਮਈ ਨੂੰ ਦਿਨ ਸੋਮਵਾਰ ਬਹੁਤ ਹੀ ਸਤਿਕਾਰ ਸਹਿਤ ਕਰਵਾਏ ਜਾ ਰਹੇ ਹਨ। ਇਸ ਮੌਕੇ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਨੇ ਦੱਸਿਆ ਇਨ੍ਹਾਂ ਸਮਾਗਮਾਂ ਸਬੰਧੀ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਦੀਵਾਨ ਹਾਲ ਵਿੱਚ ਭਾਈ ਲਖਵੀਰ ਸਿੰਘ ਹਜ਼ੂਰੀ ਰਾਗੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਡਰੋਲੀ ਕਲਾਂ, ਭਾਈ ਮਹਿਤਾਬ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਭਾਈ ਨਛੱਤਰ ਸਿੰਘ ਬ੍ਰਹਮਜੀਤ ਕਥਾ ਵਾਚਕ ਹੁਸ਼ਿਆਰਪੁਰ, ਭਾਈ ਨਿਸ਼ਾਨ ਸਿੰਘ ਢਾਡੀ ਜੱਥਾ ਸ੍ਰੀ ਆਕਾਲ ਤਖਤ ਸਾਹਿਬ ਜੀ ਸ੍ਰੀ ਅੰਮ੍ਰਿਤਸਰ ਵਾਲੇ, ਗੁਰਬਾਣੀ ਦੇ ਰਸਭਿੰਨੇ ਕੀਰਤਨ, ਗੁਰਇਤਿਹਾਸ, ਕਥਾ ਵਾਚਕ ਢਾਡੀ ਵਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ। ਇਸ ਮੌਕੇ ਪ੍ਰਬੰਧਕਾਂ ਨੇ ਦੱਸਿਆ ਸਮਾਗਮ ਦੌਰਾਨ ਚਾਹ ਪੌਕੜੇ ਅਤੇ ਗੁਰੂ ਜੀ ਦੇ ਲੰਗਰ ਅਤੁੱਟ ਵਰਤਾਏ ਜਾਣਗੇ।
Sunday, 14 May 2023
ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਸਰਬੱਤ ਦੇ ਭਲੇ ਲਈ ਮਹਾਨ ਗੁਰਮਤਿ ਸਮਾਗਮ 15 ਮਈ ਨੂੰ
Subscribe to:
Post Comments (Atom)
No comments:
Post a Comment