KHABARSAR PUNJAB
Saturday, 16 September 2023
ਡੇਰਾ ਚਹੇੜੂ ਵਿੱਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ 17 ਸਤੰਬਰ ਨੂੰ, ਵੱਖ-ਵੱਖ ਕੀਰਤਨੀ ਜਥੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਕਰਨਗੇ, ਨਿਹਾਲ
ਸੰਤ ਕ੍ਰਿਸ਼ਨ ਨਾਥ ਜੀ ਮਹਾਰਾਜ।
ਅਮਰਜੀਤ ਸਿੰਘ ਜੰਡੂ ਸਿੰਘਾ/ਪਤਾਰਾ-
ਡੇਰਾ ਸੰਤ ਬਾਬਾ ਫੂਲ ਨਾਥ ਜੀ ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਵਿਖੇ ਅੱਸੂ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮੁੱਖ ਗੱਦੀਨਸ਼ੀਨ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਬਹੁਤ ਸਤਿਕਾਰ ਸਹਿਤ 17 ਸਤੰਬਰ ਦਿਨ ਐਤਵਾਰ ਨੂੰ ਮਨਾਇਆ ਜਾ ਰਿਹਾ ਹੈ। ਜਿਸਦੇ ਸਬੰਧ ਵਿੱਚ ਪਹਿਲਾ ਸਵੇਰੇ ਅਮਿ੍ਰਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਂਪਾ ਦੇ ਭੋਗ ਪਾਏ ਜਾਣਗੇ। ਉਪਰੰਤ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਪ੍ਰਸਿੱਧ ਰਾਗੀ, ਢਾਡੀ, ਅਤੇ ਮਿਸ਼ਨਰੀ ਕਲਾਕਾਰ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਗਾਇਨ ਕਰਕੇ ਨਿਹਾਲ ਕਰਨਗੇ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਅਤੇ ਹੋਰ ਗੁਰੂ ਘਰ ਪੁੱਜੇ ਸੰਤ ਮਹਾਂਪੁਰਸ਼ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕਰਨਗੇ। ਡੇਰਾ ਚਹੇੜੂ ਦੇ ਮੁੱਖ ਗੱਦੀਨਸ਼ੀਨ ਸੇਵਾਦਾਰ ਸੰਤ ਕਿ੍ਰਸ਼ਨ ਨਾਥ ਜੀ ਅਤੇ ਸਮੂਹ ਮੈਨੇਂਜਮੈਂਟ ਨੇ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿੱਚ ਪੁੱਜਣ ਦੀ ਅਪੀਲ ਕੀਤੀ ਹੈ।
No comments:
Post a Comment
Newer Post
Older Post
Home
Subscribe to:
Post Comments (Atom)
No comments:
Post a Comment