ਫਗਵਾੜਾ 9 ਅਕਤੂਬਰ (ਸ਼ਿਵ ਕੋੜਾ)- ਪ੍ਰੇਮ ਨਗਰ ਸੇਵਾ ਸੁਸਾਇਟੀ ਖੇੜਾ ਰੋਡ ਫਗਵਾੜਾ ਦੀ ਤਰਫੋਂ ਸ. ਅਜੀਤ ਸਿੰਘ ਢਿੱਲੋਂ ਦੀ ਯਾਦ ਵਿੱਚ ਸੀਨੀਅਰ ਸਿਟੀਜ਼ਨ ਕੇਅਰ ਸੈਂਟਰ ਵਿਖੇ 143ਵਾਂ ਮਾਸਿਕ ਰਾਸ਼ਨ ਵੰਡ ਸਮਾਗਮ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਵਜੋਂ ਜੀ.ਡੀ.ਆਰ. ਪਬਲਿਕ ਸਕੂਲ ਦੀ ਪ੍ਰਿੰਸੀਪਲ ਦਲਬੀਰ ਕੌਰ ਨੇ ਸ਼ਿਰਕਤ ਕੀਤੀ। ਉਨ੍ਹਾਂ 20 ਲੋੜਵੰਦ ਔਰਤਾਂ ਨੂੰ ਰਾਸ਼ਨ ਦੀ ਵੰਡ ਕਰਦਿਆਂ ਸੁਸਾਇਟੀ ਦੇ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਤੋਂ ਪਹਿਲਾਂ ਸੁਸਾਇਟੀ ਦੇ ਪ੍ਰਧਾਨ ਸੁਧੀਰ ਸ਼ਰਮਾ ਅਤੇ ਜਨਰਲ ਸਕੱਤਰ ਸੁਰਿੰਦਰ ਪਾਲ ਨੇ ਮੁੱਖ ਮਹਿਮਾਨ ਦਾ ਪਹੁੰਚਣ ’ਤੇ ਸਵਾਗਤ ਕੀਤਾ। ਸੁਸਾਇਟੀ ਦੇ ਚੇਅਰਮੈਨ ਅਤੇ ਨਗਰ ਕੌਂਸਲ ਫਗਵਾੜਾ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਨੇ ਦੱਸਿਆ ਕਿ ਇਹ ਸੇਵਾ ਪਿਛਲੇ 12 ਸਾਲਾਂ ਤੋਂ ਨਿਰੰਤਰ ਜਾਰੀ ਹੈ। ਜਿਸ ਵਿੱਚ ਸਵ. ਅਜੀਤ ਸਿੰਘ ਢਿੱਲੋਂ ਦੇ ਪਰਿਵਾਰ ਦਾ ਵੱਡਮੁੱਲਾ ਯੋਗਦਾਨ ਮਿਲਦਾ ਹੈ। ਜੋ ਆਪਣੇ ਜੀਵਨ ਕਾਲ ਦੌਰਾਨ ਸਮਾਜ ਸੇਵਾ ਨੂੰ ਸਮਰਪਿਤ ਰਹੇ ਅਤੇ ਲੋੜਵੰਦਾਂ ਦੀ ਮਦਦ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕੀਤਾ। ਕੁਝ ਸਮਾਂ ਪਹਿਲਾਂ ਡੇਂਗੂ ਨਾਲ ਉਹ ਅਚਾਨਕ ਸਦੀਵੀਂ ਵਿਛੋੜਾ ਦੇ ਗਏ। ਜਿਸ ਤੋਂ ਬਾਅਦ ਇਹ ਸੇਵਾ ਉਨ੍ਹਾਂ ਨੂੰ ਹੀ ਸਮਰਪਿਤ ਕਰਕੇ ਕੀਤੀ ਜਾਂਦੀ ਹੈ। ਇਸ ਮੌਕੇ ਬ੍ਰਿਜਮੋਹਨ ਪੁਰੀ, ਪੰਕਜ ਰਾਵਤ, ਸ੍ਰੀਮਾਨ ਬਹਾਦਰ, ਨਰਿੰਦਰ ਪਾਸੀ, ਮੋਹਨ ਲਾਲ ਤਨੇਜਾ, ਵੰਦਨਾ ਸ਼ਰਮਾ, ਰਾਮ ਲੁਭਾਇਆ, ਮਨੀਸ਼ ਕਨੌਜੀਆ, ਸੁਧਾ ਬੇਦੀ, ਚੰਦਰ ਮੋਹਨ ਨਰੂਲਾ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
ਤਸਵੀਰ ਸਮੇਤ।
No comments:
Post a Comment