ਫਗਵਾੜਾ 1 ਦਸੰਬਰ (ਸ਼ਿਵ ਕੋੜਾ) ਲਾਇਨਜ਼ ਇੰਟਰਨੈਸ਼ਨਲ 321-ਡੀ ਦੀ ਮੋਹਰੀ ਸੰਸਥਾ ਲਾਇਨਜ਼ ਕਲੱਬ ਫਗਵਾੜਾ ਸਰਵਿਸ ਅਤੇ ਫਗਵਾੜਾ ਇਨਵਾਇਰਮੈਂਟ ਐਸੋਸੀਏਸ਼ਨ ਦੇ ਸਾਂਝੇ ਉਪਰਾਲੇ ਸਦਕਾ 38ਵੇਂ ਸਲਾਨਾ ਵਾਤਾਵਰਨ ਮੇਲੇ ਦਾ ਅੱਜ ਸ਼ੁੱਭ ਆਰੰਭ ਕੀਤਾ ਗਿਆ। ਇਸ ਦੌਰਾਨ ਲਾਇਨਜ਼ ਕਲੱਬ ਦੇ ਪ੍ਰਧਾਨ ਵਿਪਨ ਹਾਂਡਾ ਅਤੇ ਐਸੋਸੀਏਸ਼ਨ ਦੇ ਸਕੱਤਰ ਮਲਕੀਅਤ ਸਿੰਘ ਰਘਬੋਤਰਾ ਦੀ ਅਗਵਾਈ ਹੇਠ ਆਰੀਆ ਮਾਡਲ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਰੈਲੀ ਕੱਢ ਕੇ ਵਾਤਾਵਰਨ ਸੰਭਾਲ ਸਬੰਧੀ ਜਾਗਰੂਕ ਕੀਤਾ। ਵਿਦਿਆਰਥੀਆਂ ਨੇ ਵਾਤਾਵਰਨ ਦੀ ਮਹੱਤਤਾ ਬਾਰੇ ਪ੍ਰਭਾਵਸ਼ਾਲੀ ਸੰਦੇਸ਼ਾਂ ਵਾਲੇ ਸਲੋਗਨ ਫੜੇ ਹੋਏ ਸਨ। ਇਸ ਜਾਗਰੂਕਤਾ ਰੈਲੀ ਨੂੰ ਰੋਟਰੀ ਕਲੱਬ ਦੇ ਪ੍ਰਧਾਨ ਪ੍ਰਦੀਪ ਧੀਮਾਨ ਅਤੇ ਸਾਬਕਾ ਪ੍ਰਧਾਨ ਮਨੋਜ ਮਿੱਡਾ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਮਲਕੀਅਤ ਸਿੰਘ ਰਘਬੋਤਰਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਵਾਤਾਵਰਣ ਨੂੰ ਬਚਾਉਣਾ ਸਮੇਂ ਦੀ ਮੁੱਖ ਮੰਗ ਹੈ। ਉਨ੍ਹਾਂ ਕਿਹਾ ਕਿ ਵਿਕਾਸ ਦੇ ਨਾਂ ’ਤੇ ਜਿੰਨੇ ਦਰੱਖਤ ਕੱਟੇ ਜਾ ਰਹੇ ਹਨ, ਓਨੇ ਹੀ ਨਵੇਂ ਰੁੱਖ ਲਗਾਏ ਜਾਣੇ ਚਾਹੀਦੇ ਹਨ। ਰੋਟਰੀ ਕਲੱਬ ਦੇ ਪ੍ਰਧਾਨ ਪ੍ਰਦੀਪ ਧੀਮਾਨ ਨੇ ਕਿਹਾ ਕਿ ਜੇਕਰ ਹਰ ਵਿਅਕਤੀ ਇੱਕ ਬੂਟਾ ਲਗਾ ਕੇ ਉਸ ਦਾ ਪਾਲਣ ਪੋਸ਼ਣ ਕਰੇ ਤਾਂ ਅਸੀਂ ਭਾਰਤ ਵਿਚ ਕਰੋੜਾਂ ਬੂਟੇ ਲਗਾ ਸਕਦੇ ਹਾਂ ਜਿਸ ਨਾਲ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸਾਹ ਲੈਣ ਲਈ ਸ਼ੁੱਧ ਹਵਾ ਮਿਲੇਗੀ। ਇਹ ਰੈਲੀ ਗਊਸ਼ਾਲਾ ਰੋਡ ਅਤੇ ਬਾਂਸਾਵਾਲ ਬਾਜ਼ਾਰ ਤੋਂ ਹੁੰਦੀ ਹੋਈ ਗੁਰੂ ਹਰਗੋਬਿੰਦ ਨਗਰ ਸਥਿਤ ਬਲੱਡ ਬੈਂਕ ਪਹੁੰਚੀ। ਰੈਲੀ ਦੀ ਵਿਸ਼ੇਸ਼ਤਾ ਇਹ ਸੀ ਕਿ ਰੱਥ ’ਤੇ ਸੁਸ਼ੋਭਿਤ ਤੁਲਸੀ ਦੇ ਪੌਦੇ ਪ੍ਰਸਾਦ ਵਜੋਂ ਵੰਡੇ ਗਏ। ਲਾਇਨ ਵਿਪਨ ਹਾਂਡਾ ਨੇ ਦੱਸਿਆ ਕਿ ਰੈਲੀ ਵਿੱਚ 250 ਦੇ ਕਰੀਬ ਸਕੂਲੀ ਵਿਦਿਆਰਥੀਆਂ ਨੇ ਹਿੱਸਾ ਲਿਆ। ਇਸ ਪ੍ਰੋਜੈਕਟ ਦੇ ਚੇਅਰਮੈਨ ਲਾਇਨ ਕੀਮਤੀ ਓਹਰੀ ਸਨ। ਕਲੱਬ ਦੇ ਸਕੱਤਰ ਲਾਇਨ ਸੁਰਿੰਦਰ ਮਿੱਤਲ ਨੇ ਸਕੂਲ ਪ੍ਰਬੰਧਕ ਸੁਰਿੰਦਰ ਚੋਪੜਾ, ਪ੍ਰਿੰਸੀਪਲ ਨੀਲਮ ਪਸਰੀਚਾ ਅਤੇ ਸਮੂਹ ਪਤਵੰਤਿਆਂ ਦਾ ਸਹਿਯੋਗ ਦੇਣ ਲਈ ਧੰਨਵਾਦ ਕੀਤਾ। ਇਸ ਦੌਰਾਨ ਮੁੱਖ ਮਹਿਮਾਨ ਪ੍ਰਦੀਪ ਧੀਮਾਨ ਤੋਂ ਇਲਾਵਾ ਮਨੋਜ ਮਿੱਡਾ ਅਤੇ ਮੈਡਮ ਸੀਮਾ ਗੁਪਤਾ ਨੂੰ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਰੈਲੀ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਲਾਇਨਜ਼ ਕਲੱਬ ਸਰਵਿਸ ਵੱਲੋਂ ਰਿਫਰੈਸ਼ਮੈਂਟ ਦਿੱਤੀ ਗਈ। ਵਾਤਾਵਰਨ ਮੇਲੇ ਦੇ ਸੰਬੰਧ ‘ਚ 4 ਅਤੇ 5 ਦਸੰਬਰ ਨੂੰ ਪੀ.ਡਬਲਯੂ.ਡੀ ਰੈਸਟ ਹਾਊਸ ਦੇ ਆਡੀਟੋਰੀਅਮ ਵਿੱਚ ਸਮਾਗਮ ਕਰਵਾਇਆ ਜਾਵੇਗਾ। ਇਸ ਮੌਕੇ ਲਾਇਨ ਨਰੇਸ਼ ਚਾਵਲਾ ਅਜੈ ਹਾਂਡਾ, ਰਿਸ਼ੀ ਹਾਂਡਾ, ਅਜੈ ਭਗਤ ਤੋਂ ਇਲਾਵਾ ਵਿਜੇ ਚੁੰਬਰ, ਰਮਨ ਨਹਿਰਾ, ਮੋਹਨ ਲਾਲ ਤਨੇਜਾ, ਮੋਨੂੰ ਸਰਵਟੇ ਆਦਿ ਹਾਜ਼ਰ ਸਨ।
No comments:
Post a Comment