Wednesday, 31 January 2024

ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਵਿਖੇ ‘ਪਰੀਕਸ਼ਾ ਪੇ ਚਰਚਾ’ ਤਹਿਤ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ

ਆਦਮਪੁਰ (ਅਮਰਜੀਤ ਸਿੰਘ) -ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਦੇ ਸਮੂਹ ਵਿਦਿਆਰਥੀਆਂ ਨੂੰ ਮਾਣਯੋਗ ਪ੍ਰਧਾਨ ਮੰਤਰੀ ਵੱਲੋਂ ਦਿੱਲੀ ਵਿਖੇ ਆਯੋਜਿਤ ਪ੍ਰੋਗਰਾਮ ਪ੍ਰੀਖਿਆ 'ਤੇ ਹੋਈ ਚਰਚਾ ਦਾ ਸਿੱਧਾ ਪ੍ਰਸਾਰਣ ਦਿਖਾਇਆ ਗਿਆ।  ਵਿਦਿਆਰਥੀਆਂ ਨੇ ਉਨ੍ਹਾਂ ਵੱਲੋਂ ਦਿੱਤੇ ਸੁਝਾਵਾਂ ਅਤੇ ਸਬਕ ਨੂੰ ਆਪਣੇ ਜੀਵਨ ਵਿੱਚ ਅਪਣਾਉਣ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ’ਤੇ ਚੱਲਣ ਦਾ ਪ੍ਰਣ ਕੀਤਾ।
 ਰਾਸ਼ਟਰੀ ਯੁਵਕ ਦਿਵਸ ਦੇ ਮੌਕੇ 'ਤੇ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਮੱਲ੍ਹੀ ਜੀ ਦੀ ਰਹਿਨੁਮਾਈ ਹੇਠ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ ਜਿਵੇਂ: ਨੁੱਕੜ ਨਾਟਕ, ਮਾਈਮ, ਸੰਗੀਤ, ਭਾਸ਼ਣ, ਯੋਗਾ ਅਤੇ ਪੋਸਟਰ ਮੇਕਿੰਗ।  ਇਨ੍ਹਾਂ ਗਤੀਵਿਧੀਆਂ ਵਿੱਚ ਸਕੂਲ ਦੇ ਸਾਰੇ ਲੜਕੇ ਅਤੇ ਲੜਕੀਆਂ ਨੇ ਭਾਗ ਲਿਆ।
 ਇਸ ਮੌਕੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਜੀ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ, ਦੀ ਗ੍ਰੀਨ ਕੈਂਪਸ ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ, ਚੀਫ਼ ਅਕੈਡਮਿਕ ਅਡਵਾਈਜ਼ਰ ਸ਼੍ਰੀਮਤੀ ਸੁਸ਼ਮਾ ਵਰਮਾ ਜੀ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।  ਇਹ ਪ੍ਰੋਗਰਾਮ ਗਤੀਵਿਧੀ ਇੰਚਾਰਜ ਭਾਸਕਰ ਬੱਗਾ ਅਤੇ ਸਮੂਹ ਸਟਾਫ਼ ਦੇ ਸਹਿਯੋਗ ਨਾਲ ਸੰਪੰਨ ਹੋਇਆ।
 ਸਕੂਲ ਦੀ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ ਨੇ ਵਿਦਿਆਰਥੀਆਂ ਨੂੰ ਸੱਚੀ ਲਗਨ ਨਾਲ ਵਿੱਦਿਆ ਦੇ ਖੇਤਰ ਵਿੱਚ ਵਿਸ਼ੇਸ਼ ਪ੍ਰਾਪਤੀਆਂ ਕਰਕੇ ਆਪਣੇ ਮਾਤਾ-ਪਿਤਾ, ਸਕੂਲ ਅਤੇ ਦੇਸ਼ ਦਾ ਨਾਮ ਰੌਸ਼ਨ ਕਰਨ ਲਈ ਪ੍ਰੇਰਿਤ ਕੀਤਾ।
 ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਜੀ ਅਤੇ ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਜੀ ਨੇ ਵਿਦਿਆਰਥੀਆਂ ਨੂੰ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਵਿੱਚ ਹਿੱਸਾ ਲੈਣ ਅਤੇ ਆਪਣੀ ਰਚਨਾਤਮਕਤਾ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ।  ਉਨ੍ਹਾਂ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਕਿਹਾ ਕਿ ਉਹ ਉਨ੍ਹਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਹਨ।

Monday, 29 January 2024

ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ 75ਵਾਂ ਗਣਤੰਤਰ ਦਿਵਸ ਧੂਮਧਾਮ ਨਾਲ ਮਨਾਇਆ ਗਿਆ



ਆਦਮਪੁਰ/ਜਲੰਧਰ 29 ਜਨਵਰੀ (ਅਮਰਜੀਤ ਸਿੰਘ)-
ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਆਦਮਪੁਰ ਵਿਖੇ 75ਵਾਂ ਗਣਤੰਤਰ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਪ੍ਰੋਗਰਾਮ ਦੀ ਸ਼ੁਰੂਆਤ ਰਾਸ਼ਟਰੀ ਝੰਡਾ ਲਹਿਰਾਉਣ ਅਤੇ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ।
      ਇਸ ਮੌਕੇ ਵਿਸ਼ੇਸ਼ ਤੌਰ ’ਤੇ  ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ, ਦੀ ਇੰਪੀਰੀਅਲ ਸਕੂਲ ਸਿਟੀ ਕੈਂਪਸ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਠਾਕੁਰ, ਯੂਰੋ ਕਿਡਜ਼ ਸਕੂਲ ਆਦਮਪੁਰ ਦੇ ਪ੍ਰਿੰਸੀਪਲ ਸ਼੍ਰੀਮਤੀ ਦੀਪਾ ਪਾਂਡੇ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਨੇ ਸਾਰੇ ਮੁੱਖ ਮਹਿਮਾਨਾਂ ਦਾ ਸਵਾਗਤ ਕੀਤਾ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਚੀਫ਼ ਅਕੈਡਮਿਕ ਅਡਵਾਈਜ਼ਰ ਸ਼੍ਰੀਮਤੀ ਸੁਸ਼ਮਾ ਵਰਮਾ, ਕੋਆਰਡੀਨੇਟਰ ਸ਼੍ਰੀਮਤੀ ਰੈਨੂੰ ਚਾਹਲ ਅਤੇ ਸਮੂਹ ਸਟਾਫ਼ ਵੀ ਮੌਜੂਦ ਸਨ।
ਇਸ ਮੌਕੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਸ਼੍ਰੀ ਜਗਮੋਹਨ ਅਰੋੜਾ ਨੇ ਸਮੂਹ ਸਟਾਫ਼ ਅਤੇ ਵਿਦਿਆਰਥੀਆਂ ਨੂੰ ਗਣਤੰਤਰ ਦਿਵਸ ਦੀਆਂ ਸ਼ੁਭਕਾਮਨਾਵਾਂ ਦਿੰਦੇ ਹੋਏ ਉਨ੍ਹਾਂ ਨੂੰ ਭਾਰਤੀ ਸੰਵਿਧਾਨ ਦਾ ਸਤਿਕਾਰ ਕਰਨ, ਆਪਣੇ ਅਧਿਕਾਰਾਂ, ਅਤੇ ਫਰਜ਼ਾਂ ਪ੍ਰਤੀ ਵੀ ਜਾਗਰੂਕ ਹੋਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਉਹ ਹਰ ਦਿਨ ਨੂੰ ਗਣਤੰਤਰ ਦਿਵਸ ਮੰਨ ਕੇ ਦੇਸ਼ ਪ੍ਰਤੀ ਆਪਣਾ ਫਰਜ਼ ਨਿਭਾਉਣ।  ਗਣਤੰਤਰ ਦਿਵਸ ਦੇ ਸ਼ੁੱਭ ਮੌਕੇ ’ਤੇ ਵਿਦਿਆਰਥੀਆਂ ਨੇ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਇਸ ਦੇ ਨਾਲ ਹੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਵਿਸ਼ੇਸ਼ ਪ੍ਰਾਪਤੀਆਂ ਲਈ ਸਨਮਾਨਿਤ ਕੀਤਾ ਗਿਆ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹ ਨੇ ਦੇਸ਼ ਦੀ ਸ਼ਾਨ ਤਿਰੰਗੇ ਝੰਡੇ ਦੀ ਮਹਾਨਤਾ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ ਅਤੇ ਵਿਦਿਆਰਥੀਆਂ ਨੂੰ ਦੇਸ਼ ਵਿੱਚ ਲੋੜਵੰਦਾਂ ਦੀ ਮਦਦ ਕਰਨ ਲਈ ਵੀ ਪ੍ਰੇਰਿਤ ਕੀਤਾ।

Wednesday, 24 January 2024

ਸਤਿਗੁਰੂ ਰਵਿਦਾਸ ਪਬਲਿਕ ਸਕੂਲ ਪਿੰਡ ਜੈਤੇਵਾਲੀ ਦੇ ਹੋਨਹਾਰ ਬਚਿਆਂ ਵਿਸ਼ੇਸ਼ ਸਨਮਾਨ ਹੋਇਆ



ਸਿਖਿਆ ਤੋਂ ਬਗੈਰ ਕੋਈ ਵੀ ਇਨਸਾਨ ਅੱਗੇ ਨਹੀਂ ਵੱਧ ਸਕਦਾ, ਬਚਿਆਂ ਨੂੰ ਵੱਧ ਤੋਂ ਵੱਧ ਸਿਖਿਅਤ ਕਰੋ : ਸੰਤ ਕ੍ਰਿਸ਼ਨ ਨਾਥ ਜੀ
ਜਲੰਧਰ 25 ਜਨਵਰੀ (ਅਮਰਜੀਤ ਸਿੰਘ)-
ਅੱਜ ਦੇ ਯੁੱਗ ਵਿੱਚ ਹਰ ਇੱਕ ਇਨਸਾਨ ਦਾ ਸਿਖਿਅਤ ਹੋਣਾ ਬਹੁਤ ਜਰੂਰੀ ਹੈ, ਸਿਖਿਅਤ ਇਨਸਾਨ ਹੀ ਅੱਗੇ ਵੱਧ ਕੇ ਤਰੱਕੀ ਲੀਹਾਂ ਪਾਰ ਕਰਦਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤੇਵਾਲੀ ਦੇ ਚੇਅਰਮੈਨ ਤੇ ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜ਼ੀ.ਟੀ ਰੋਡ ਚਹੇੜੂ ਦੇ ਮੁੱਖ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਜੈਤੇਵਾਲੀ ਸਕੂਲ ਵਿੱਚ ਕਰਵਾਏ ਇਕ ਸਨਮਾਨ ਸਮਾਰੋਹ ਦੌਰਾਨ ਸਕੂਲੀ ਬਚਿਆਂ ਅਤੇ ਹਾਜ਼ਰੀਨ ਨੂੰ ਸੰਬੋਧਨ ਕਰਦੇ ਹੋਏ ਕੀਤਾ। ਇਹ ਸਨਮਾਨ ਸਮਾਰੋਹ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਪਿੰਡ ਜੈਤੇਵਾਲੀ ਵਿਖੇ ਪਿ੍ਰੰਸੀਪਲ ਹਰਦੀਪ ਕੌਰ ਦੀ ਵਿਸ਼ੇਸ਼ ਨਿਗਰਾਨੀ ਹੇਠ ਕਰਵਾਇਆ ਗਿਆ। ਜਿਸ ਵਿੱਚ ਸੰਤ ਕ੍ਰਿਸ਼ਨ ਨਾਥ ਜੀ, ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੂਮੇਲੀ ਦੇ ਪਿ੍ਰੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ, ਮੈਡਮ ਅਮਰਪਾਲ ਕੌਰ ਜੰਡੂ ਸਿੰਘਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਜਿਕਰਯੋਗ ਹੈ ਕਿ ਜੈਤੇਵਾਲੀ ਸਕੂਲ ਦੇ ਕੁਝ ਬਚਿਆਂ ਨੇ ਸੰਤ ਬਾਬਾ ਦਲੀਪ ਸਿੰਘ ਮੈਮੋਰੀਅਲ ਖਾਲਸਾ ਕਾਲਜ ਡੂਮੇਲੀ ਵਿਖੇ ਕਰਵਾਏ ਪੰਜਾਬੀ ਸਭਿਆਚਾਰਕ ਪ੍ਰੋਗਰਾਮ ਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਂਦੇ ਹੋਏ ਚੰਗੀਆਂ ਪੁਜ਼ੀਸ਼ਨਾਂ ਹਾਸਲ ਕਰਦੇ ਹੋਏ ਜੈਤੇਵਾਲੀ ਸਕੂਲ ਦਾ ਨਾਂਅ ਰੋਸ਼ਨ ਕੀਤਾ ਸੀ। ਇਨ੍ਹਾਂ ਬਚਿਆਂ ਨੂੰ ਉਚੇਚੇ ਤੋਰ ਤੇ ਸਨਮਾਨਿੱਤ ਕਰਨ ਵਾਸਤੇ ਇਹ ਸਮਾਗਮ ਵਿੱਚ ਪਿ੍ਰੰਸੀਪਲ ਡਾ. ਗੁਰਨਾਮ ਸਿੰਘ ਰਸੂਲਪੁਰ, ਮੈਡਮ ਅਮਰਪਾਲ ਕੌਰ ਜੰਡੂ ਸਿੰਘਾ ਜੈਤੇਵਾਲੀ ਸਕੂਲ ਵਿੱਖੇ ਪੁੱਜੇ। ਜਿਨਾਂ ਨੇ ਜੈਤੂ ਬਚਿਆਂ ਨੂੰ ਕਾਲਜ ਵੱਲੋਂ ਇਨਾਮ ਤਕਸੀਮ ਕਰਕੇ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਇਸ ਮੌਕੇ ਤੇ ਡਾ. ਗੁਰਨਾਮ ਸਿੰਘ ਰਸੂਲਪੁਰ, ਮੈਡਮ ਅਮਰਪਾਲ ਕੌਰ ਜੰਡੂ ਸਿੰਘਾ ਤੇ ਐਥਲੈਟਿਕਸ ਕੋਚ ਭਗਵੰਤ ਸਿੰਘ ਜੈਤੇਵਾਲੀ ਨੇ ਆਪਣੇ ਸੰਬੋਧਨ ਵਿੱਚ ਬਚਿਆਂ ਨੂੰ ਜਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੀ ਮੰਜ਼ਿਲ ਤੱਕ ਪਹੁੱਚਣ ਲਈ ਉਤਸ਼ਾਹਤ ਕੀਤਾ। ਉਨ੍ਹਾਂ ਕਿਹਾ ਅਗਰ ਇਨਸਾਨ ਆਪਣੇ ਮੰਨ੍ਹ ਵਿੱਚ ਪ੍ਰੱਣ ਕਰਕੇ ਆਪਣੀ ਮੰਜਿਲ ਦਾ ਰਸਤਾ ਲੱਭ ਲਵੇ ਤਾਂ ਉਹ ਮੇਹਨਤ ਕਰਦੇ ਹੋਏ ਉਸ ਮੰਜਿਲ ਦੀ ਪ੍ਰਾਪਤੀ ਕਰ ਸਕਦਾ ਹੈ। ਇਸ ਮੌਕੇ ਤੇ ਸੰਤ ਕ੍ਰਿਸ਼ਨ ਨਾਥ ਜੀ ਨੇ ਡਾ. ਗੁਰਨਾਮ ਸਿੰਘ ਰਸੂਲਪੁਰ, ਮੈਡਮ ਅਮਰਪਾਲ ਕੌਰ ਜੰਡੂ ਸਿੰਘਾ ਤੇ ਕੋਚ ਭਗਵੰਤ ਸਿੰਘ, ਅਮਰਜੀਤ ਸਿੰਘ ਜੰਡੂ ਸਿੰਘਾ, ਪਿ੍ਰੰਸੀਪਲ ਹਰਦੀਪ ਕੌਰ ਤੇ ਹੋਰ ਸਕੂਲ ਸਟਾਫ ਦਾ ਵਿਸ਼ੇਸ਼ ਸਨਮਾਨ ਵੀ ਕੀਤਾ। ਉਨ੍ਹਾਂ ਸਭ ਨੂੰ ਸਿਖਿਆ ਦੇ ਖੇਤਰ ਵਿੱਚ ਮੱਲਾਂ ਮਾਰਨ ਲਈ ਪ੍ਰੇਰਿਤ ਕੀਤਾ। ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾਂ ਵੱਲੋਂ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਸੇਵਾਦਾਰ ਭੁੱਲਾ ਰਾਮ ਸੁਮਨ, ਸ਼੍ਰੀ ਧਰਮਪਾਲ ਕਲੇਰ, ਜਸਵਿੰਦਰ ਬਿੱਲਾ, ਸੈਕਟਰੀ ਕਮਲਜੀਤ ਖੋਥੜਾ, ਸੁਮਤਿਰੀ ਦੇਵੀ, ਸੂਬੇਦਾਰ ਲਹਿਬਰ ਸਿੰਘ, ਕੇਵਲ ਕਿਸ਼ਨ ਸੰਧੂ, ਬਖਸ਼ੀਸ਼ ਰਾਮ ਸਿੱਧੂ, ਬਿੰਦਰ ਜੈਤੇਵਾਲੀ ਤੋਂ ਇਲਾਵਾ ਸਕੂਲ ਸਟਾਫ ਦੇ ਮੋਹਨ ਕੁਮਾਰ ਸ਼ਿੰਗਾਰੀ, ਕੁਸਮ ਲਤਾ, ਸੁਖਵਿੰਦਰ ਕੌਰ, ਰਮਾ ਰਾਣੀ, ਰਜਨੀ ਰਾਣੀ, ਮਨਿੰਦਰ ਕੌਰ, ਮੇਨਕਾ ਦੇਵੀ, ਮਾਲਤੀ ਜ਼ੋਸ਼ੀ, ਪਰਵੀਨ, ਪਰਵੀਨ ਕੁਮਾਰੀ, ਪਰਮਵੀਰ ਕੌਰ, ਪੂਜਾ, ਪੂਜਾ ਕੁਮਾਰੀ, ਮਨੋਜਤ ਕੌਰ, ਸਰਬਜੀਤ ਕੌਰ, ਅਮਨਦੀਪ ਕੌਰ, ਵਰਿੰਦਰ ਕੌਰ, ਕਾਜਲ ਮਹੇ, ਭੁਪਿੰਦਰ ਸਿੰਘ, ਰਜ਼ਨੀ ਸ਼ਰਮਾਂ, ਪਰਮਿੰਦਰ ਕੌਰ ਤੇ ਹੋਰ ਸਕੂਲ ਸਟਾਫ ਤੇ ਪਤਵੰਤੇ ਹਾਜ਼ਰ ਸਨ।

Tuesday, 23 January 2024

ਧੰਨ ਧੰਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਪਿੰਡ ਡਰੋਲੀ ਕਲਾਂ ਵਿਖੇ ਮਨਾਇਆ ਗਿਆ



ਆਦਮਪੁਰ/ਜਲੰਧਰ 25 ਜਨਵਰੀ (ਅਮਰਜੀਤ ਸਿੰਘ)-
ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਪਿੰਡ ਡਰੋਲੀ ਕਲਾਂ ਦੇ ਅਸਥਾਨ ਤੇ ਧੰਨ ਧੰਨ ਸ਼ਹੀਦ ਬਾਬਾ ਮਤੀ ਸਾਹਿਬ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਵਿਸ਼ੇਸ਼ ਨਿਗਰਾਨੀ ਹੇਠ ਬਹੁਤ ਹੀ ਸ਼ਰਧਾਭਾਵਨਾਂ ਨਾਲ ਮਨਾਇਆ ਗਿਆ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਮਹਾਨ ਕੀਰਤਨ ਤੇ ਢਾਡੀ ਦਰਬਾਰ ਸਜਾਏ ਗਏ। ਜਿਸ ਵਿੱਚ ਹਜ਼ੂਰੀ ਰਾਗੀ ਭਾਈ ਲਖਵੀਰ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਕੀਰਤਨੀ ਜਥਾ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਕੀਰਤਨੀ ਜੱਥਾ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਵਾਚਕ ਬਾਬਾ ਬੰਤਾ ਸਿੰਘ ਪਿੰਡ ਮੁੰਡਾ ਵਾਲੇ, ਕਵੀਸ਼ਰੀ ਜਥਾ ਭਾਈ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਵਾਲਿਆਂ ਨੇ ਆਈਆ ਸੰਗਤਾ ਨੂੰ ਕਥਾ ਕੀਰਤਨ ਤੇ ਗੁਰ ਇਤਿਹਾਸ ਸਰਵਣ ਕਰਵਾ ਕੇ ਨਿਹਾਲ ਕੀਤਾ। ਇਨ੍ਹਾਂ ਸਮਾਗਮਾਂ ਮੌਕੇ ਤੇ ਸਟੇਜ ਸੈਕਟਰੀ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵਲੋਂ ਬਾਖੂਬੀ ਨਿਭਾਈ ਗਈ ਤੇ ਸਮਾਗਮ ਦੌਰਾਨ ਗੁਰੂ ਘਰ ਜੁੱੜੀਆਂ ਸਮੂਹ ਸੰਗਤਾਂ ਨੂੰ ਬਦਾਮਾਂ ਵਾਲੇ ਦੁੱਧ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੌਹਰ ਸਿੰਘ ਨੇ ਗੁਰੂ ਘਰ ਜੁੱੜੀਆਂ ਸਮੂਹ ਸੰਗਤਾਂ, ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੌਹਰ ਸਿੰਘ, ਮੀਤ ਪ੍ਰਧਾਨ ਕਰਮ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਜਸਪਾਲ ਸਿੰਘ, ਨਰਿੰਦਰ ਸਿੰਘ, ਸਰਪੰਚ ਰਛਪਾਲ ਸਿੰਘ, ਦਰਸ਼ਨ ਸਿੰਘ, ਹਰਦਿਆਲ ਸਿੰਘ, ਜਰਨੈਲ ਸਿੰਘ, ਹਰਦੀਪ ਸਿੰਘ, ਅਮਰਜੀਤ ਸਿੰਘ ਤੇ ਹੋਰ ਸੇਵਾਦਾਰ ਹਾਜ਼ਰ ਸਨ।

Friday, 19 January 2024

ਬੇਬੇ ਨਾਨਕੀ ਰਾਮਗੜ੍ਹੀਆ ਸੀ.ਸੈ. (ਗਲਰਜ) ਸਕੂਲ ਦੀਆਂ ਵਿਦਿਆਰਥਣਾਂ ਨੇ ਜਿੱਤਿਆ ਕਾਂਸੇ ਦਾ ਮੈਡਲ

ਫਗਵਾੜਾ 19 ਜਨਵਰੀ (ਸ਼ਿਵ ਕੋੜਾ) ਪੁਣੇ ਵਿਖੇ ਹੋਈ (ਅੰਡਰ-14) ਅੰਤਰਰਾਜੀ ਮੁੱਕੇਬਾਜੀ ਚੈਂਪੀਅਨਸ਼ਿਪ ‘ਚ ਕਾਂਸੇ ਦਾ ਮੈਡਲ ਜਿੱਤਣ ਵਾਲੀ ਬੇਬੇ ਨਾਨਕੀ ਰਾਮਗੜ੍ਹੀਆ ਸੀਨੀਅਰ ਸੈਕੰਡਰੀ ਸਕੂਲ ਸਤਨਾਮਪੁਰਾ ਫਗਵਾੜਾ ਦੀ ਟੀਮ ਦੇ ਸਨਮਾਨ ਵਿੱਚ ਯੂਥ ਵਾਇਸ ਫਾਊਂਡੇਸ਼ਨ ਫਗਵਾੜਾ ਵੱਲੋਂ ਇੱਕ ਸਮਾਗਮ ਫਾਉਂਡੇਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ। ਜਿਸ ਵਿੱਚ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਦੀ ਚੇਅਰਪਰਸਨ ਮਨਪ੍ਰੀਤ ਕੌਰ ਭੋਗਲ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਉਹਨਾਂ ਨੇ ਸਕੂਲ ਦੀਆਂ ਦੋਵੇਂ ਹੋਣਹਾਰ ਜੇਤੂ ਵਿਦਿਆਰਥਣਾਂ ਨੂੰ 11,000/- ਰੁਪਏ ਦਾ ਨਕਦ ਇਨਾਮ ਦਿੰਦੇ ਹੋਏ ਇਹ ਵੀ ਐਲਾਨ ਕੀਤਾ ਕਿ 12ਵੀਂ ਜਮਾਤ ਤੱਕ ਦੋਵੇਂ ਵਿਦਿਆਰਥਣਾਂ ਦੀ ਪੜ੍ਹਾਈ ਦਾ ਖਰਚਾ ਰਾਮਗੜ੍ਹੀਆ ਐਜੂਕੇਸ਼ਨਲ ਕੌਂਸਲ ਵੱਲੋਂ ਚੁੱਕਿਆ ਜਾਵੇਗਾ। ਉਨ੍ਹਾਂ ਭਵਿੱਖ ਵਿੱਚ ਹੋਣ ਵਾਲੇ ਮੁੱਕੇਬਾਜ਼ੀ ਮੁਕਾਬਲਿਆਂ ਵਿੱਚ ਵੀ ਲੋੜੀਂਦੀ ਸਹਾਇਤਾ ਦੇਣ ਦਾ ਵਾਅਦਾ ਕੀਤਾ। ਫਾਊਂਡੇਸ਼ਨ ਦੇ ਪ੍ਰਧਾਨ ਗਗਨਦੀਪ ਸਿੰਘ ਢੱਟ ਨੇ ਦੱਸਿਆ ਕਿ ਇਹ ਹੋਣਹਾਰ ਮੁੱਕੇਬਾਜ਼ ਵਿਦਿਆਰਥਣਾਂ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹਨ। ਯੂਥ ਵਾਇਸ ਫਾਊਂਡੇਸ਼ਨ ਨੇ ਰਾਜ ਪੱਧਰੀ ਮੁਕਾਬਲੇ ਵਿੱਚ ਸੋਨ ਤਗਮਾ ਜਿੱਤਣ ਉਪਰੰਤ ਇਹਨਾਂ ਖਿਡਾਰਣਾਂ ਨੂੰ ਰਾਸ਼ਟਰੀ ਮੁਕਾਬਲੇ ਵਿੱਚ ਭਾਗ ਲੈਣ ਲਈ ਕਿੱਟਾਂ ਅਤੇ ਸਫ਼ਰੀ ਭੱਤਾ ਦੇ ਕੇ ਉਤਸ਼ਾਹਿਤ ਕੀਤਾ ਸੀ। ਖੁਸ਼ੀ ਦੀ ਗੱਲ ਹੈ ਕਿ ਉਹਨਾਂ ਨੇ ਪੂਣੇ ਵਿੱਚ ਹੋਈ ਕੌਮੀ ਪੱਧਰ ਦੀ ਮੁੱਕੇਬਾਜ਼ੀ ਚੈਂਪੀਅਨਸ਼ਿਪ ਵਿੱਚ ਕਾਂਸੇ ਦਾ ਤਗਮਾ ਜਿੱਤ ਕੇ ਆਪਣੇ ਸੂਬੇ ਪੰਜਾਬ ਅਤੇ ਸ਼ਹਿਰ ਫਗਵਾੜਾ ਦਾ ਨਾਂ ਰੌਸ਼ਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਉਨ੍ਹਾਂ ਦੀ ਸੰਸਥਾ ਅਜਿਹੇ ਸਾਰੇ ਲੋੜਵੰਦ ਖਿਡਾਰੀਆਂ ਦੀ ਹਰ ਸੰਭਵ ਸਹਾਇਤਾ ਕਰਨ ਲਈ ਤਿਆਰ ਹੈ ਜੋ ਕੌਮੀ ਪੱਧਰ ’ਤੇ ਪੰਜਾਬ ਦੀ ਨੁਮਾਇੰਦਗੀ ਕਰਨ ਜਾ ਰਹੇ ਹਨ। ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਪੁਰਜ਼ੋਰ ਅਪੀਲ ਕੀਤੀ ਕਿ ਹੋਣਹਾਰ ਖਿਡਾਰੀਆਂ ਨੂੰ ਅੱਗੇ ਲਿਆਉਣ ਲਈ ਸਹਿਯੋਗ ਦਿੱਤਾ ਜਾਵੇ ਤਾਂ ਜੋ ਹੋਣਹਾਰ ਖਿਡਾਰੀ ਜੋ ਆਰਥਕ ਪੱਖੋਂ ਸਮਰੱਥ ਨਹੀਂ ਹਨ, ਉਹ ਵੀ ਆਪਣੇ ਸੂਬੇ ਅਤੇ ਦੇਸ਼ ਦਾ ਨਾਮ ਰੌਸ਼ਨ ਕਰ ਸਕਣ। ਉਨ੍ਹਾਂ ਕਿਹਾ ਕਿ ਮੁੱਕੇਬਾਜ਼ੀ ਇੱਕ ਮਹਿੰਗੀ ਖੇਡ ਹੈ ਅਤੇ ਹਰ ਖਿਡਾਰੀ ਇਸ ਵਿੱਚ ਹੋਣ ਵਾਲੇ ਖਰਚਿਆਂ ਨੂੰ ਨਹੀਂ ਕਰ ਸਕਦਾ।

ਤਸਵੀਰ ਸਮੇਤ।

ਪਿੰਡ ਲੱਖਪੁਰ ‘ਚ ਢੱਡਵਾਲ ਪਰਿਵਾਰਾਂ ਨੇ ਦਰਬਾਰ ਪੀਰ ਬਾਬਾ ਲੱਖ ਦਾਤਾ ਵਿਖੇ ਸ਼ਰਧਾ ਨਾਲ ਕਰਵਾਇਆ ਸਲਾਨਾ ਜੋੜ ਮੇਲਾ

ਫਗਵਾੜਾ 19 ਜਨਵਰੀ (ਸ਼ਿਵ ਕੋੜਾ) ਦਰਬਾਰ ਪੀਰ ਬਾਬਾ ਲੱਖ ਦਾਤਾ ਜੀ ਪਿੰਡ ਲੱਖਪੁਰ ਤਹਿਸੀਲ ਫਗਵਾੜਾ ਵਿਖੇ ਢੱਡਵਾਲ ਪਰਿਵਾਰਾਂ ਵਲੋਂ ਸਲਾਨਾ ਜੋੜ ਮੇਲਾ ਬੜੀ ਸ਼ਰਧਾ ਤੇ ਉਤਸ਼ਾਹ ਪੂਰਵਕ ਕਰਵਾਇਆ ਗਿਆ। ਸਵੇਰੇ 10 ਵਜੇ ਝੰਡੇ ਅਤੇ ਚਰਾਗ਼ ਦੀ ਰਸਮ ਉਪਰੰਤ ਸਰਬੱਤ ਦੇ ਭਲੇ ਦੀ ਅਰਦਾਸ ਹੋਈ। ਜਿਸ ਤੋਂ ਬਾਅਦ ਧਾਰਮਿਕ ਸਟੇਜ ਸਜਾਈ ਗਈ ਜਿਸ ਵਿਚ ਕੱਵਾਲ ਪਾਰਟੀਆਂ ਨੇ ਰੁਹਾਨੀ ਕਲਾਮਾਂ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਨੱਕਾਲ ਪਾਰਟੀਆਂ ਵਲੋਂ ਵੀ ਫਨ ਦਾ ਮੁਜਾਹਰਾ ਕੀਤਾ ਗਿਆ। ਪ੍ਰਬੰਧਕਾਂ ਨੇ ਸਮੂਹ ਸੰਗਤਾਂ ਨੂੰ ਸਲਾਨਾ ਜੋੜ ਮੇਲੇ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਪੀਰ ਬਾਬਾ ਲੱਖ ਦਾਤਾ ਜੀ ਦੇ ਦਰਬਾਰ ‘ਚ ਸੱਚੀ ਸ਼ਰਧਾ ਨਾਲ ਮੰਗੀ ਹਰ ਮੁਰਾਦ ਪੂਰੀ ਹੁੰਦੀ ਹੈ। ਇਸ ਮੌਕੇ ਚਾਹ ਪਕੌੜੇ ਅਤੇ ਪੀਰਾਂ ਦਾ ਲੰਗਰ ਅਤੁੱਟ ਵਰਤਾਇਆ ਗਿਆ। ਵੱਡੀ ਗਿਣਤੀ ‘ਚ ਸੰਗਤਾਂ ਨੇ ਦਰਬਾਰ ਵਿਖੇ ਨਤਮਸਤਕ ਹੋ ਕੇ ਪੀਰਾਂ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਜੋੜ ਮੇਲੇ ਦੌਰਾਨ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ‘ਚ ਮੋਜੂਦ ਸਨ।


बाबा बालक नाथ मन्दिर कटैहरा बाजार में करवाया पांचवा संध्या संकीर्तन

फगवाड़ा 19 जनवरी (शिव कौड़ा) सिद्ध बाबा बालक नाथ मन्दिर जलोटा चौक कटैहरा बाजार फगवाड़ा में 3 व 4 फरवरी को करवाये जा रहे वार्षिक सम्मेलन के उपलक्ष्य में पांचवा संध्या संकीर्तन चड्ढा परिवार के सहयोग से करवाया गया। जिसमें मन्दिर कमेटी एवं रक्षा रानी महिला संकीर्तन मण्डली ने बाबा जी की भेटों का सुन्दर गुणगान किया। प्रबंधकों की ओर से सहयोग के लिये सर्वश्री शाम लाल चड्ढा, हैनरी चड्ढा, दीवांशु चड्ढा, मानक चड्ढा एवं बब्बू चड्ढा को सम्मानित भी किया गया। मन्दिर प्रबंधक कमेटी के चेयरमैन राजेश जलोटा राजू एवं उप प्रधान गोपाल चोपड़ा बब्बू ने बताया कि प्रत्येक वर्ष माघी महीने में वार्षिक समागम एवं भण्डारा करवाया जाता है। जिसके उपलक्ष्य में दैनिक संध्या कीर्तन का शुभारंभ किया गया है। यह संध्या कीर्तन रोजाना सांयकाल 7.30 से 10 बजे तक होगा। संध्या कीर्तन के पश्चात बालक सेवा संघ द्वारा लंगर की सेवा प्रेम भावना सहित बरताई गई। प्रबंधकों ने बताया कि 3 फरवरी को प्रात: नगर परिक्रमा के पश्चात रात्रि 8 बजे बाबा जी का जागरण प्रारंभ होगा। जिसमें गायक कलाकार पिरती सिलों लुधियाना वाले बाबा जी की महिमा का सुन्दर गुणगान करेंगे। कार्यक्रम के अंतिम दिन 4 फरवरी दिन रविवार को प्रात: 10 बजे बाबा जी का धूना रमाया जायेगा। जिसके पश्चात ध्वजारोहण और प्रात: 11.30 बजे बाबा जी की चौंकी होगी। जिसमें राकेश राधे बरनाला वाले बाबा जी की भेटों से संगत को भाव विभोर करेंगे। दोपहर 1.30 बजे भंडारे की सेवा अटूट बरताई जायेगी। उन्होंने समूह धर्म प्रेमियों से संध्या कीर्तन एवं वार्षिक सम्मेलन में शामिल होने की पुरजोर अपील की है। इस अवसर पर राजेश कालिया, सनी शर्मा, पारस जलोटा, दर्शन भल्ला, प्रदीप भारद्वाज, हैप्पी ब्रोकर, रोहित बख्शी, अंजुम धीर, राकेश पंडित, रमेश वधवा, बलजीत गुप्ता, मनीष उप्पल, जय अग्रवाल, मुकेश शर्मा, बलदेव राज बोबी, मास्टर सतीश, अभी, मनीष शर्मा, विशाल, गुरप्रीत सिंह, आशु चावला, राकेश आहूजा, अश्वनी शर्मा, मंजीत सिंह लड्डू, अमित वधवा, सुदर्शन बहल, शाम लाल जलोटा, राघव उप्पल, सनी, मोहित मेहरा के अलावा सोनिया जलोटा, रजनी चोपड़ा, रीटा गुप्ता, पप्पी वधवा, शोभा अग्रवाल, भावना जलोटा, गीता भारद्वाज, हरिता धीर, किरण वधवा, सुधा कालिया, सीमा वधवा सहित अन्य गणमान्य उपस्थित थे।

तस्वीर सहित।

ਧੰਨ-ਧੰਨ ਸ਼ਹੀਦ ਬਾਬਾ ਮੱਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਮਿਤੀ 23 ਜਨਵਰੀ ਨੂੰ

ਆਦਮਪੁਰ, (ਕਰਮਵੀਰ ਸਿੰਘ)-ਗੁਰਦੁਆਰਾ ਸ਼ਹੀਦ ਬਾਬਾ ਮਤੀ ਜੀ ਪਿੰਡ ਡਰੋਲੀ ਕਲਾਂ ਦੇ ਅਸਥਾਨ ਤੇ ਧੰਨ-ਧੰਨ ਸ਼ਹੀਦ ਬਾਬਾ ਮਤੀ ਜੀ ਦੀ ਪਵਿੱਤਰ ਯਾਦ ਨੂੰ ਸਮਰਪਿਤ ਸਲਾਨਾ ਸ਼ਹੀਦੀ ਦਿਹਾੜਾ ਮਿਤੀ 23 ਜਨਵਰੀ ਦਿਨ ਮੰਗਲਵਾਰ ਨੂੰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸਮੂਹ ਪ੍ਰਬੰਧਕ ਕਮੇਟੀ ਅਤੇ ਸਮੂਹ ਨਗਰ ਨਿਵਾਸੀਆ ਦੇ ਸਹਿਯੋਗ ਨਾਲ ਸ਼ਰਧਾ ਪੂਰਵਕ ਮਨਾਇਆ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪ੍ਰਧਾਨ ਜੱਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਇਸ ਮੌਕੇ ਹਜ਼ੂਰੀ ਰਾਗੀ ਭਾਈ ਲਖਵੀਰ ਸਿੰਘ ਜੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ, ਕੀਰਤਨੀ ਜੱਥਾ ਭਾਈ ਦਵਿੰਦਰ ਸਿੰਘ ਬਟਾਲਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ, ਕੀਰਤਨੀ ਜੱਥਾ ਭਾਈ ਕਰਨੈਲ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਕਥਾ ਵਾਚਕ ਬਾਬਾ ਬੰਤਾ ਸਿੰਘ ਪਿੰਡ ਮੁੰਡਾ ਵਾਲੇ, ਕਵੀਸ਼ਰੀ ਜੱਥਾ ਭਾਈ ਗੁਰਸ਼ਰਨ ਸਿੰਘ ਜਾਗੋ ਲਹਿਰ ਘੱਲ ਕਲਾਂ ਵਾਲੇ ਆਈਆ ਸੰਗਤਾ ਨੂੰ ਕਥਾ ਕੀਰਤਨ ਰਾਹੀਂ ਨਿਹਾਲ ਕਰਨਗੇ। ਸਟੇਜ ਸੈਕਟਰੀ ਦੀ ਸੇਵਾ ਮਾਸਟਰ ਸੁਰਜੀਤ ਸਿੰਘ ਵਲੋਂ ਨਿਭਾਈ ਜਾਵੇਗੀ, ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ

Thursday, 18 January 2024

ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ 11ਵੇਂ ਜਯੌਤੀ ਰੂਪ ਪ੍ਰਗਟ ਦਿਵਸ ਮੌਕੇ ਭਾਰੀ ਗਿਣਤੀ ਵਿੱਚ ਸੰਗਤਾਂ ਕਪੂਰ ਪਿੰਡ ਮੰਦਿਰ ਵਿਖੇ ਹੋਈਆਂ ਨਤਮਸਤਕ


ਜਲੰਧਰ 18 ਜਨਵਰੀ (ਅਮਰਜੀਤ ਸਿੰਘ)-
ਸੱਚਖੰਡ ਵਾਸੀ ਸ਼੍ਰੀ ਪਰਮਦੇਵਾ ਮਾਤਾ ਜੀ ਕਪੂਰ ਪਿੰਡ ਵਾਲਿਆਂ ਦਾ 11ਵਾਂ ਜਯੌਤੀ ਰੂਪ ਪ੍ਰਗਟ ਦਿਵਸ ਸ਼੍ਰੀ ਪਰਮਦੇਵਾ ਵੈਸ਼ਨੂੰ ਮੰਦਿਰ ਚੈਰੀਟੇਬਲ ਸੁਸਾਇਟੀ ਰਜ਼ਿ ਦੀ ਚੇਅਰਪਰਸਨ ਤੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਸ਼੍ਰੀ ਪਰਮਦੇਵਾ ਮਾਤਾ ਦਾ ਮੰਦਿਰ ਕਪੂਰ ਪਿੰਡ ਜਲੰਧਰ ਵਿਖੇ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬਹੁਤ ਸਤਿਕਾਰ ਨਾਲ ਮਨਾਇਆ ਗਿਆ।

ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸਵੇਰੇ 8 ਵਜੇ ਦੁਰਗਾ ਸਤੁਤੀ ਦਾ ਪਾਠ ਕਰਵਾਇਆ ਗਿਆ ਤੇ 10 ਵਜੇ ਕੰਜਕਾਂ ਦਾ ਪੂਜਨ ਵੀ ਕੀਤਾ ਗਿਆ। ਦੁਪਿਹਰ ਦੇ ਸਮਾਗਮ ਵਿੱਚ 12 ਵਜੇ ਹਵਨ ਯੱਗ ਕਰਵਾਇਆ ਗਿਆ ਉਪਰੰਤ 1 ਤੋਂ 3 ਵਜੇ ਤੱਕ ਗਾਇਕ ਵਿਜੇ ਝੱਮਟ ਵੱਲੋਂ ਮਹਾਂਮਾਈ ਦੀ ਮਹਿਮਾ ਦਾ ਗੁਣਗਾਨ ਕਰਕੇ ਸੰਗਤਾਂ ਨੂੰ ਮਹਾਂਮਾਈ ਦੇ ਚਰਨਾਂ ਨਾਲ ਜੋੜਿਆ। ਸਮਾਗਮ ਦੌਰਾਨ ਮੰਦਿਰ ਦੇ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਨੇ ਸਰਬੱਤ ਸੰਗਤਾਂ ਨੂੰ ਸ਼੍ਰੀ ਪਰਮਦੇਵਾ ਮਹਾਰਾਜ ਜੀ ਵੱਲੋਂ ਸਮਾਜ ਸੇਵਾ ਦੇ ਖੇਤਰ ਵਿੱਚ ਪਾਏ ਯੋਗਦਾਨ ਅਤੇ ਉਨ੍ਹਾਂ ਦੇ ਪਰਉਪਕਾਰੀ ਜੀਵਨ ਤੇ ਚਾਨਣਾ ਪਾ ਕੇ ਜਾਣੂ ਕਰਵਾਇਆ। ਉਨ੍ਹਾਂ ਸਰਬੱਤ ਸੰਗਤਾਂ ਨੂੰ ਜਿਥੇ ਆਪਣੇ ਮਾਤਾ ਪਿਤਾ ਦੀ ਸੇਵਾ ਅਤੇ ਸਤਿਕਾਰ ਕਰਨ ਲਈ ਪ੍ਰੇਰਿਆ ਉਥੇ ਬਚਿਆਂ ਨੂੰ ਚੰਗੀ ਵਿਦਿਆ ਪ੍ਰਦਾਨ ਕਰਵਾਉਣ ਲਈ ਵੀ ਪ੍ਰੇਰਿਤ ਕੀਤਾ। ਸਮਾਗਮ ਦੀ ਸਪੰਨਤਾ ਤੇ ਸੰਗਤਾਂ ਨੂੰ ਭੰਡਾਰੇ ਦਾ ਲੰਗਰ ਵੀ ਅਤੁੱਟ ਵਰਤਾਇਆ ਗਿਆ। ਸਮਾਗਮ ਮੌਕੇ ਤੇ ਨਿਰੰਕਾਰ ਸਿੰਘ, ਗੁਰਦੇਵ ਸਿੰਘ ਕਿਸ਼ਨਪੁਰ, ਪੰਡਿਤ ਪਵਨ ਕੁਮਾਰ, ਪੰਚ ਅਸ਼ੋਕ ਕੁਮਾਰ, ਪੰਚ ਰਣਜੀਤ ਕੁਮਾਰ, ਸੁਰਿੰਦਰ ਸਿੰਘ ਕਾਕਾ, ਮਾ. ਜੋਗਿੰਦਰ ਸਿੰਘ, ਸਾਬੀ ਧੋਗੜੀ, ਲੱਕੀ, ਸਾਬੀ ਚੂਹੜਵਾਲੀ, ਸੰਦੀਪ ਰਾਕੇਸ਼, ਗੋਬਿੰਦ, ਅਮਨ, ਛਿੰਦਾ, ਗੁਰਪ੍ਰੀਤ ਲੰਮਾਂ ਪਿੰਡ, ਰਵਿੰਦਰ ਸੈਣੀ, ਮਾਹੀ, ਪਿਆਰੀ, ਦਲਵੀਰ ਕੌਰ, ਮਨਜੀਤ ਕੌਰ ਪੰਚ, ਬਖਸ਼ੋ, ਕੁਲਵਿੰਦਰ ਕੌਰ, ਹਰਵਿੰਦਰ ਕੌਰ, ਬਿੰਦਰ, ਜਸਵਿੰਦਰ ਰਾਣੀ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ। 


ਟਰੈਫਿਕ ਐਜੂਕੇਸ਼ਨ ਸੈੱਲ ਜਲੰਧਰ ਦਿਹਾਤੀ ਵਲੋਂ "ਸੜਕ ਸੁਰੱਖਿਆ ਮਹੀਨੇ" ਦੇ ਸਬੰਧ ਵਿਚ ਆਦਮਪੁਰ ਤੋੰ ਜਲ਼ੰਧਰ ਰੋਡ ਤੇ ਗਲਤ ਪਾਰਕਿੰਗ ਲੱਗੇ ਟਰੱਕ ਟਿਪਰਾਂ ਨੂੰ ਹਟਾਇਆ ਗਿਆ

ਟਰੈਫਿਕ ਐਜੂਕੇਸ਼ਨ ਸੈੱਲ ਜਲੰਧਰ ਦਿਹਾਤੀ ਵਲੋਂ "ਸੜਕ ਸੁਰੱਖਿਆ  ਮਹੀਨੇ " ਦੇ ਸਬੰਧ ਵਿਚ ਆਦਮਪੁਰ ਤੋੰ ਜਲ਼ੰਧਰ ਰੋਡ ਤੇ ਗਲਤ ਪਾਰਕਿੰਗ ਲੱਗੇ ਟਰੱਕ ਟਿਪਰਾਂ ਨੂੰ ਹਟਾਇਆ  ਗਿਆ ਤੇ ਟਰੱਕ ਡਰਾਇਵਰ ਵੀਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਗਰੂਕ ਕੀਤਾ ਤਾਂ ਜੋ ਕੋਈ ਹਾਦਸਾ ਨਾ ਵਾਪਰ ਸਕੇ, ਨਾਲ ਹੀ ਆਟੋ ਯੂਨੀਅਨ ਜੰਡੂ ਸਿੰਘਾ ਵਿਖੇ ਆਟੋ/ ਛੋਟਾ ਹਾਥੀ ਵਾਲੇ ਡਰਾਇਵਰ ਵੀਰਾਂ ਨੂੰ ਟਰੈਫਿਕ ਨਿਯਮਾਂ ਸਬੰਧੀ ਜਾਣੂ ਕਰਵਾਇਆ ਤੇ ਵਾਹਨਾਂ ਦੇ ਪਿੱਛੇ ਰਿਫਲੈਕਟਰ ਵੀ ਲਗਾਏ  ਗਏ ।

Wednesday, 17 January 2024

सेवा दल समाज भलाई सेवा संगठन की तरफ से 113 वां राशन वितरण समारोह आयोजित किया

सेवा दल समाज भलाई सेवा संगठन तथा एंटी क्राईम एंटी करप्शन सोसाईटी की तरफ से 113 वां राशन वितरण समारोह गुरु नानक मार्किट लम्मा पिंड चौक जालन्धर समिति के कार्यलय में आयोजित किया गया यहाँ 35 जरूरतमंद महिलाओं को राशन दिया गया मुख्य अतिथि के रूप में पहुंचे समिति के एडवाईजर मोहन लाल  अरोड़ा ने कहा कि जो काम सरकारों को करने चाहिए वो ऐसी समाज सेवी संस्थाएं कर रही है उन्होंने बताया कि समिति केवल जरूरतमंद महिलाओं को राशन ही नही, समय समय जरूरतमंद गरीब लड़कियो की शादी के लिए जरूरी सामान भी उपलब्ध करवाती है समिति के प्रधान सुरिन्दर सिंह कैरों ने मुख्य अतिथि का सिरोपा डाल स्वागत किया कैरों साहिब ने सबका आभार व्यक्त करते हुए कहा कि आप जैसे दानवीर सज्जनो के सहयोग से ही समिति यह सब कार्य करने में सफल हो पा रही है उन्होंने दशम पिता गुरु गोबिंद सिंह महाराज जी के प्रकाश पर्व की भी सभी को बधाई दी इस मौके पर यश पाल सफरी, ललित लवली, दलजीत सिंह, राज रानी, कुलदीप कौर गाखल, सरबजीत कौर, लखविन्द्र सिंह, कुलवंत सिंह, डा. प्रवीण, जोगिन्दर पाल शर्मा, प्रवीण कौर, भावना, हिमांशु, राज कुमार सेठी तथा अन्य सदस्य मौजूद थे

Monday, 15 January 2024

ਪਠਾਨਕੋਟ ਦੀ ਮਹੀਨਾਵਾਰ ਮੀਟਿੰਗ ਵਿੱਚ ਲਏ ਗਏ ਅਹਿਮ ਫੈਸਲੇ : ਡਾਕਟਰ ਖੇੜਾ


ਪਠਾਨਕੋਟ : ਮਨੁੱਖੀ ਅਧਿਕਾਰ ਮੰਚ ਦੀ ਇੱਕ ਅਹਿਮ ਮੀਟਿੰਗ ਜ਼ਿਲ੍ਹਾ ਪ੍ਰਧਾਨ ਦਲੀਪ ਸਿੰਘ ਅਤੇ ਜ਼ਿਲ੍ਹਾ ਕੋਆਰਡੀਨੇਟਰ ਤਰਲੋਕ ਸਿੰਘ ਦੀ ਸਾਂਝੀ ਪ੍ਰਧਾਨਗੀ ਹੇਠ ਸੰਸਥਾ ਦੇ ਜ਼ਿਲ੍ਹਾ ਦਫ਼ਤਰ ਅਪਾਰ ਆਇਰਨ ਸਟੋਰ ਸਰਨਾ ਜ਼ਿਲ੍ਹਾ ਪਠਾਨਕੋਟ ਵਿਖੇ ਕਰਵਾਈ ਗਈ। ਜਿਸ ਵਿਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ ਅਤੇ ਪਰਸਨਲ ਸੈਕਟਰੀ ਹੁਸਨ ਲਾਲ ਸੂੰਢ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ।
ਇਸ ਮੌਕੇ ਸੰਸਥਾ ਵੱਲੋਂ ਪਿਛਲੇ ਸਾਲ ਕੀਤੀਆਂ ਮੀਟਿੰਗਾਂ ਅਤੇ ਹੋਰ ਕਾਰੁਗਜ਼ਾਰੀ ਬਾਰੇ ਆਈ ਹੋਈ ਟੀਮ ਨਾਲ ਵਿਚਾਰ ਵਿਟਾਂਦਰੇ ਕੀਤੇ ਗਏ। ਸਾਲ 2024 ਦੀਆਂ ਨਵੀਆਂ ਨੀਤੀਆਂ ਤਹਿ ਕੀਤੀਆਂ ਗਈਆਂ । ਪਿਛਲੇ ਸਾਲ ਦੀ ਤਰ੍ਹਾਂ ਮੀਟਿੰਗਾਂ ਬਾਰੇ ਵੀ ਨਵੀਂਆਂ ਲਿਸਟਾਂ ਤਿਆਰ ਕਰਕੇ ਚੇਅਰਮੈਨ ਅਤੇ ਪ੍ਰਧਾਨਾਂ ਨੂੰ ਸੌਂਪੀਆਂ ਗਈਆਂ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਸੰਵਿਧਾਨ ਦੁਆਰਾ ਸਾਨੂੰ ਅਧਿਕਾਰ ਤਾਂ ਬਹੁਤ ਮਾਤਰਾਂ ਵਿੱਚ ਮਿਲੇ ਹੋਏ ਹਨ ਪ੍ਰੰਤੂ ਸਾਨੂੰ ਪੂਰਨ ਜਾਣਕਾਰੀ ਨਾ ਹੋਣ ਕਰਕੇ ਹੀ ਸਾਨੂੰ ਦੁੱਖ ਝੱਲਣੇ ਪੈ ਰਹੇ ਹਨ । ਅੰਤ ਵਿੱਚ ਸੰਸਥਾ ਵੱਲੋਂ ਕੁਝ ਅਹਿਮ ਫੈਸਲੇ ਵੀ ਲਏ ਗਏ। ਸੰਸਥਾ ਵੱਲੋਂ ਕੁਝ ਅਹੁਦੇਦਾਰਾਂ ਨੂੰ ਦੁਬਾਰਾ ਕਾਰਡ ਦੇ ਕੇ ਇੱਕ ਸਾਲ ਲਈ ਨਿਯੁਕਤ ਕੀਤਾ ਗਿਆ।
ਹੋਰਨਾਂ ਤੋਂ ਇਲਾਵਾ ਰੀਤੂ ਸਿੰਘ ਚੇਅਰਪਰਸਨ ਇਸਤਰੀ ਵਿੰਗ, ਸੋਨਮ ਦੇਵੀ ਪ੍ਰਧਾਨ ਇਸਤਰੀ ਵਿੰਗ ਘਰੋਟਾ, ਗੁਰਮੀਤ ਕੁਮਾਰ ਜ਼ਿਲ੍ਹਾ ਪ੍ਰਧਾਨ ਯੂਥ ਵਿੰਗ,ਮਦਨ ਲਾਲ ਚੇਅਰਮੈਨ ਐਂਟੀ ਕ੍ਰਾਇਮ ਸੈੱਲ, ਮੋਹਨ ਲਾਲ ਪ੍ਰਧਾਨ ਬਲਾਕ ਪਠਾਨਕੋਟ, ਮਹੁੰਮਦ ਸਾਲੀਮ ਉਪ ਚੇਅਰਮੈਨ, ਗੁਰਮੀਤ ਸਿੰਘ ਮੀਤ ਪ੍ਰਧਾਨ,ਓਮ ਪ੍ਰਕਾਸ਼, ਮਨੋਹਰ ਲਾਲ, ਜੋਗਿੰਦਰ ਪਾਲ, ਰਾਕੇਸ਼ ਕੁਮਾਰ, ਕਰਨਦੀਪ ਸਿੰਘ ਅਤੇ ਹੋਰ ਬਹੁਤ ਸਾਰੇ ਮੈਂਬਰ ਅਤੇ ਅਹੁਦੇਦਾਰਾਂ ਨੇ ਮੀਟਿੰਗ ਵਿੱਚ ਭਾਗ ਲਿਆ।

Sunday, 14 January 2024

ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਸ਼ਰਧਾਪੂਰਬਕ ਮਨਾਇਆ ਗਿਆ

ਆਦਮਪੁਰ 14 ਜਨਵਰੀ (ਅਮਰਜੀਤ ਸਿੰਘ)- ਲੱਖਾਂ ਸੰਗਤਾਂ ਦੀ ਸ਼ਰਧਾ ਵਾਲਾ ਸਥਾਨ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਨਗਰ ਤੇ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ ਦੀ ਦੇਖਰੇਖ ਹੇਠ ਸ਼ਰਧਾਭਾਵਨਾਂ ਅਤੇ ਉਤਸ਼ਾਹ ਨਾਲ ਮਨਾਇਆ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਨੇ ਦੱਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ ਉਪਰੰਤ ਸੰਗਰਾਂਦ ਦਿਹਾੜੇ ਮੌਕੇ ਕੀਰਤਨ ਦੀਵਾਨਾਂ ਅੰਦਰ ਪ੍ਰਸਿੱਧ ਰਾਗੀ ਭਾਈ ਰਾਜੇਸ਼ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਲਖਵੀਰ ਸਿੰਘ ਹਜੂਰੀ ਰਾਗੀ ਗੁਰਦੁਆਰਾ ਬਾਬਾ ਮੱਤੀ ਜੀ, ਕਥਾਵਾਚਕ ਭਾਈ ਮਨਜੀਤ ਸਿੰਘ ਧਰਮ ਪ੍ਰਚਾਰ ਕਮੇਟੀ ਅੰਮ੍ਰਿਤਸਰ, ਢਾਡੀ ਭਾਈ ਵੀਰ ਸਿੰਘ ਪਤਾਰਾ ਤੋਂ ਇਲਾਵਾ ਹੋਰ ਰਾਗੀ, ਢਾਡੀ ਜਥਿਆ ਵੱਲੋ ਆਈਆ ਸੰਗਤਾਂ ਨੂੰ ਗੁਰੂ ਜਸ ਸੁਣਾ ਕੇ ਨਿਹਾਲ ਕੀਤਾ। ਉਨ੍ਹਾਂ ਦੱਸਿਆ ਕਿ ਹਰ ਸਾਲ ਵੱਡੇ ਪੱਧਰ ਤੇ ਮਾਘੀ ਦਾ ਦਿਹਾੜਾ ਪੂਰੀ ਧੂਮ-ਧਾਮ ਨਾਲ ਗੁਰੂ ਘਰ ਵਿਖੇ ਮਨਾਇਆ ਜਾਂਦਾ ਹੈ ਅਤੇ ਇਨ੍ਹਾਂ ਸਮਾਗਮਾਂ ਦੋਰਾਨ ਇਲਾਕੇ ਦੀਆਂ ਸਮੂਹ ਸੰਗਤਾਂ ਵੱਧ ਚੜ੍ਹ ਕੇ ਹਾਜਰੀ ਲਗਵਾਉਦੀਆਂ ਹਨ। ਉਹਨਾਂ ਦੱਸਿਆ ਕਿ ਪੰਜਾਬੀਆਂ ਦਾ ਇਕ ਪ੍ਰਮੁੱਖ ਤਿਉਹਾਰ ਲੋਹੜੀ ਹਰ ਸਾਲ ਮੱਕਰ-ਸੰਕ੍ਰਾਂਤੀ ਤੋਂ ਇਕ ਦਿਨ ਪਹਿਲਾਂ ਮਨਾਇਆ ਜਾਂਦਾ ਹੈ, ਭਾਵੇਂ ਇਹ ਤਿਉਹਾਰ ਪੂਰੇ ਦੇਸ਼ ਵਿਚ ਬਹੁਤ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ, ਪਰ ਲੋਹੜੀ ਅਤੇ ਮਾਘੀ ਪੰਜਾਬ ਦੀ ਵਿਰਾਸਤ ਦੇ ਨਾਲ ਜੁੜਿਆ ਹੋਇਆ ਹੈ, ਲੋਹੜੀ ਤੋਂ ਬਾਅਦ ਮਾਘੀ ਦਾ ਦਿਹਾੜਾ ਆਉਣ ਦੇ ਨਾਲ ਇਸ ਤਿਉਹਾਰ ਨੂੰ ਧਾਰਮਿਕ ਤੌਰ ‘ਤੇ ਵੀ ਮਨਾਇਆ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਇਸ ਮੌਕੇ ਗੁਰੂ ਕੇ ਲੰਗਰ ਸੰਗਤਾਂ ਨੂੰ ਅਤੁੱਟ ਵਰਤਾਏ ਗਏ। ਇਸ ਮੌਕੇ ਉਨ੍ਹਾਂ ਸਭਨਾਂ ਸੰਗਤਾਂ ਅਤੇ ਸਹਿਯੋਗੀਆਂ ਦਾ ਧੰਨਵਾਦ ਕਰਦਿਆਂ ਸਭਨਾਂ ਨੂੰ ਮਾਘ ਦੀ ਸੰਗਰਾਂਦ ਦੇ ਦਿਹਾੜੇ ਦੀ ਵਧਾਈ ਵੀ ਦਿੱਤੀ। ਸਟੇਜ ਸਕੱਤਰ ਦੀ ਭੂਮਿਕਾ ਮਾਸਟਰ ਸੁਰਜੀਤ ਸਿੰਘ ਹੁਰਾਂ ਨੇ ਬਾਖੂਬੀ ਨਿਭਾਈ। ਇਸ ਮੌਕੇ ਵਿਸ਼ੇਸ਼ ਤੌਰ ਤੇ ਸਕੱਤਰ ਰਣਵੀਰਪਾਲ ਸਿੰਘ, ਜਰਨੈਲ ਸਿੰਘ, ਸਰਪੰਚ ਰਸ਼ਪਾਲ ਸਿੰਘ ਪਾਲਾ, ਹਰਦਿਆਲ ਸਿੰਘ, ਸਤਿੰਦਰਪਾਲ ਸਿੰਘ, ਕਰਮ ਸਿੰਘ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।

ਮਾਘ ਮਹੀਨੇ ਦੀ ਸੰਗਰਾਂਦ ਮੌਕੇ ਡੇਰਾ ਚਹੇੜੂ ਵਿੱਖੇ ਹਜ਼ਾਰਾ ਸੰਗਤਾਂ ਹੋਈਆਂ ਨਤਮਸਤਕ


ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸੰਗਤਾਂ ਨੂੰ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ

ਅਮਰਜੀਤ ਸਿੰਘ ਜੰਡੂ ਸਿੰਘਾ : ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ ਚਹੇੜੂ ਵਿਖੇ ਮਾਘ ਮਹੀਨੇ ਦੀ ਸੰਗਰਾਂਦ ਦਾ ਪਵਿੱਤਰ ਦਿਹਾੜਾ ਮੁੱਖ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਵਿਸ਼ੇਸ਼ ਅਗਵਾਈ ਵਿੱਚ ਮਨਾਇਆ ਗਿਆ। ਅੱਜ ਮਾਘ ਮਹੀਨੇ ਦੀ ਸੰਗਰਾਂਦ ਦੇ ਸਮਾਗਮਾਂ ਦੇ ਸੰਬੰਧ ਵਿੱਚ ਪਹਿਲਾਂ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜਾਪਾਂ ਦੇ ਭੋਗ ਪਾਏ ਗਏ ਉਪਰੰਤ ਵਿਸ਼ਾਲ ਧਾਰਮਿਕ ਦੀਵਾਨ ਸਜਾਏ ਗਏ। ਜਿਸ ਵਿੱਚ ਭਾਈ ਪਰਵੀਨ ਕੁਮਾਰ ਜੀ ਹੈਡ ਗ੍ਰੰਥੀ ਡੇਰਾ ਚਹੇੜੂ, ਭਾਈ ਮੰਗਤ ਰਾਮ ਮਹਿਮੀ ਦਕੋਹੇ ਵਾਲੇ, ਰਾਗ ਰਤਨ ਕੀਰਤਨੀ ਜਥਾ ਬੂਟਾ ਮੰਡੀ, ਸੰਤ ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ ਸੇਵਾ ਵਾਲੀਆਂ ਬੀਬੀਆਂ ਡੇਰਾ ਚਹੇੜੂ, ਸੰਤ ਮੀਰਾ ਬਾਈ ਭਜਨ ਮੰਡਲੀ ਬੀਬੀਆਂ ਦਾ ਜਥਾ ਭੁੱਲਾ ਰਾਈ, ਬਾਬਾ ਬ੍ਰਹਮ ਨਾਥ ਜੀ ਭਜਨ ਮੰਡਲੀ, ਮੇਜਰ ਸਿੰਘ ਮਹਿਤਪੁਰ, ਗਾਇਕ ਲਖਵਿੰਦਰ ਲੱਕੀ ਨੇ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਪਵਿੱਤਰ ਬਾਣੀ ਦਾ ਗਾਇਨ ਕਰਕੇ ਨਿਹਾਲ ਕੀਤਾ। ਇਸ ਸਮਾਗਮ ਮੌਕੇ ਹੰਸ ਰਾਜ ਭਵਾਨੀਪੁਰ, ਐਡਵੋਕੇਟ ਬਲਵਿੰਦਰ ਕੁਮਾਰ ਹਲਕਾ ਕਰਤਾਰਪੁਰ ਬਸਪਾ ਇੰਚਾਰਜ਼ ਵੀ ਗੁਰੂ ਘਰ ਵਿਖੇ ਨਤਮਸਤਕ ਹੋਣ ਵਾਸਤੇ ਪੁੱਜੇ। ਇਸ ਮੌਕੇ ਤੇ ਸੰਤ ਟਹਿਲ ਨਾਥ ਨੰਗਲ ਖੇੜਾ ਵਾਲੇ, ਮਹੰਤ ਅਵਤਾਰ ਦਾਸ ਚਹੇੜੂ ਵਾਲੇ ਤੇ ਹੋਰ ਮਹਾਂਪੁਰਸ਼ਾਂ ਨੇ ਵੀ ਸੰਗਤਾਂ ਵਿੱਚ ਵਿਸ਼ੇਸ਼ ਤੌਰ ਤੇ ਹਾਜ਼ਰੀ ਭਰੀ। ਅੱਜ ਸ਼ੰਗਰਾਂਦ ਦੇ ਸਮਾਗਮ ਦੌਰਾਨ ਮਾਤਾ ਸਵਿੱਤਰੀ ਬਾਈ ਫੂਲੇ ਫ੍ਰੀ ਟਿਊਸ਼ਨ ਸੈਂਟਰ ਡੇਰਾ ਚਹੇੜੂ ਦੇ ਹੋਣਹਾਰ ਵਿਦਿਆਰਥੀਆਂ ਨੂੰ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਵੱਲੋਂ ਵਿਸ਼ੇਸ਼ ਤੋਰ ਤੇ ਸਨਮਾਨਿੱਤ ਕੀਤਾ ਗਿਆ। ਇਸ ਮੌਕੇ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਨੇ ਸਮੂਹ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਬੱਚਿਆਂ ਨੂੰ ਉਚੇਰੀ ਸਿੱਖਿਆ ਪ੍ਰਧਾਨ ਕਰਾਉਣ ਲਈ ਪ੍ਰੇਰਿਤ ਕੀਤਾ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਅਤੇ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਵੱਲੋਂ ਦਿੱਤੀਆਂ ਸਿੱਖਿਆਵਾਂ ਤੇ ਚੱਲਣ ਲਈ ਸੰਗਤਾਂ ਨੂੰ ਪ੍ਰੇਰਿਆ। ਸਮਾਗਮ ਮੌਕੇ ਸਟੇਜ ਸਕੱਤਰ ਦੀ ਭੂਮਿਕਾ ਸੈਕਟਰੀ ਕਮਲਜੀਤ ਖੋਥੜਾ ਵੱਲੋਂ ਬਾਖੂਬੀ ਨਿਭਾਈ ਗਏ। ਅੱਜ ਸੰਗਰਾਂਦ ਦੇ ਸਮਾਗਮਾਂ ਮੌਕੇ ਭੁੱਲਾ ਰਾਮ ਸੁਮਨ, ਧਰਮਪਾਲ ਕਲੇਰ, ਐਡਵੋਕੇਟ ਬਲਵਿੰਦਰ ਕੁਮਾਰ, ਬਲਵਿੰਦਰ ਬੰਗਾ ਕੋਟ ਕਲਾਂ, ਪਰਮਜੀਤ ਮਹਿਮੀ, ਕੋਵਲ ਕ੍ਰਿਸਨ ਸੰਧੂ, ਰੋਸ਼ਨ ਢੰਡਾ, ਪਰਮਜੀਤ ਗੋਰਾਇਆ, ਐਡਵੋਕੇਟ ਪੁਨ ਕੁਮਾਰ ਬੈਂਸ ਜੰਡੂ ਸਿੰਘਾ, ਰਾਕੇਸ਼ ਮਾਹੀ, ਜਸਵਿੰਦਰ ਬਿੱਲਾ, ਕੇਵਲ ਸਰਹਾਲੀ, ਸੂਬੇਦਾਰ ਲਹਿਬਰ ਸਿੰਘ, ਬਿੰਦਰ ਜੈਤੇਵਾਲੀ, ਭਗਤ ਰਾਮ ਜੈਤੇਵਾਲੀ, ਬਲਦੇਵ ਮੱਲ ਲੁਧਿਆਣਾ, ਸੁਮਤਿਰੀ ਦੇਵੀ, ਨੀਲਮ ਰਾਣੀ, ਸੁਰਜੀਤ ਕੌਰ, ਰਾਣੀ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।    

ਕੈਪਸ਼ਨ- ਸਟੇਜ ਤੇ ਬਿਰਾਜਮਾਨ ਸੰਤ ਕ੍ਰਿਸ਼ਨ ਨਾਥ ਜੀ, ਸੱਜੇ ਇਕੱਤਰ ਸੰਗਤਾਂ। 


Wednesday, 10 January 2024

कमिश्नरेट पुलिस ने नेशनल हाइवे पर को लोगों से लूटपाट धमकी देने वाले तीन सदस्यीय गिरोह को किया काबू


जालंधर : कमिश्नरेट पुलिस ने नेशनल हाइवे पर को लोगों से लूटपाट धमकी देने वाले तीन सदस्यीय गिरोह का गिरफ्तार किया।जानकारी देते हुए पुलिस कमिश्नर स्वपन शर्मा ने बताया कि पुलिस को सूचना मिली थी कि एक गिरोह फर्जी एक्सीडेंट कर लोगों से पैसे वसूल रहा है। वहीं, उन्होंने कहा कि कानून के मुताबिक आरोपियों को पकड़ने के लिए पुलिस पार्टियां बनाई गई हैं।  पुलिस कमिश्नर स्वपन शर्मा ने बताया कि पुलिस ने इस तीन सदस्यीय गिरोह का भंडाफोड़ किया ।पुलिस कमिश्नर ने बताया कि यह आपराधिक गिरोह लोगों को डरा-धमका कर लूटपाट करता था। उन्होंने बताया कि थाना रामा मंडी जालंधर में एफआईआर 16 दिनांक 10-01-2024 धारा 387,341,34 आई.पी.सी. के तहत पंजीकृत किया गया है।  स्वपन शर्मा ने बताया कि आरोपियों को फर्जी एक्सीडेंट करके लोगों से पैसे ऐंठने के आरोप में गिरफ्तार किया गया है और इस गिरोह ने जालंधर के अलग-अलग इलाकों में कई वारदातों को अंजाम दिया है।
पुलिस कमिश्नर ने आगे बताया कि गिरोह के पास से एक कार टोयोटा इनोवा नंबर पी बी 08-डी जी -8120 और कुछ नकदी बरामद की गई है। उन्होंने कहा कि गिरोह घनी आबादी वाले इलाकों में सक्रिय था और पीएपी लाइट्स, परागपुर, मेरिटॉन होटल के आसपास और अन्य घटनाओं में सक्रिय था। पकड़े गए आरोपीयों की पहचान अजय कुमार पुत्र स्वर्गीय विक्की निवासी मकान नंबर 161 भूर मंडी जालंधर छावनी, राहुल पुत्र कृपाल सिंह निवासी पट्टी नंगल शामा दशमेश नगर जालंधर और राहुल पुत्र स्व. जसविंदर सिंह निवासी क्यू नंबर 283 पीएपी गेट नंबर 3 जालंधर कैंट पीएपी कॉम्प्लेक्स जालंधर शामिल हैं। पुलिस कमिश्नर स्वपन शर्मा स्वपन शर्मा ने कहा कि मामले की आगे जांच की जा रही है और निकट भविष्य में और भी खुलासे होंगे।

Saturday, 6 January 2024

ਗੁਰਦੀਪ ਸਿੰਘ ਨਰੰਗਪੁਰ ਦੇ ਪਿਤਾ ਸੁਰਜੀਤ ਸਿੰਘ ਨਰੰਗਪੁਰ ਨਮਿਤ ਅੰਤਿਮ ਅਰਦਾਸ ਦੀ ਰਸਮ 8 ਜਨਵਰੀ ਦਿਨ ਸੋਮਵਾਰ ਨੂੰ ਪਿੰਡ ਨਰੰਗਪੁਰ ਵਿਖੇ

ਸ਼ੋਕ ਸਮਾਚਾਰ : ਪੰਜਾਬ ਪੁਲਿਸ ਦੇ ਸਾਬਕਾ ਏਐਸਆਈ ਗੁਰਦੀਪ ਸਿੰਘ ਨਰੰਗਪੁਰ, ਪੰਚ ਜਗਤਾਰ ਸਿੰਘ ਨਰੰਗਪੁਰ, ਜਸਵੀਰ ਸਿੰਘ ਦੇ ਪਿਤਾ ਸੁਰਜੀਤ ਸਿੰਘ ਨਰੰਗਪੁਰ ਜਿਨਾਂ ਦਾ ਬੀਤੇ ਦਿਨੀ ਦੇਹਾਂਤ ਹੋ ਗਿਆ ਸੀ ਉਨਾਂ ਨਮਿੱਤ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਉਪਰੰਤ ਅੰਤਿਮ ਅਰਦਾਸ ਦੀ ਰਸਮ 08 ਜਨਵਰੀ ਦਿਨ ਸੋਮਵਾਰ ਨੂੰ ਉਹਨਾਂ ਦੇ ਗ੍ਰਹਿ ਪਿੰਡ ਨਰੰਗਪੁਰ  ਨਜਦੀਕ ਪੈਟਰੋਲ ਪੰਪ ਵਿਖੇ ਬਾਅਦ ਦੁਪਹਿਰ 12 ਤੋਂ 2 ਵਜੇ ਤੱਕ ਹੋਵੇਗੀ

Wednesday, 3 January 2024

ਆਦਮਪੁਰ ਦੇ ਦੀ ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਵਿਖੇ ਪਹਿਲਾ ਸਲਾਨਾ ਖੇਡ ਦਿਵਸ ਮਨਾਇਆ

 


ਜਲੰਧਰ 02 ਜਨਵਰੀ (ਅਮਰਜੀਤ ਸਿੰਘ)-
ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਦਾ ਪਹਿਲਾ ਖੇਡ ਦਿਵਸ ਬੜੀ ਧੂਮ-ਧਾਮ ਨਾਲ ਮਨਾਇਆ ਗਿਆ। ਇਸ ਖੇਡ ਦਿਵਸ ਵਿੱਚ ਸਕੂਲ ਦੇ ਸਾਰੇ ਬੱਚਿਆਂ ਨੇ ਉਤਸ਼ਾਹ ਨਾਲ ਭਾਗ ਲਿਆ। ਡੀ.ਆਈ.ਜੀ, ਪੀ.ਏ.ਪੀ ਜਲੰਧਰ ਰਾਜਪਾਲ ਸਿੰਘ ਸੰਧੂ ਇਸ ਖੇਡ ਦਿਵਸ ਮੌਕੇ ਤੇ ਮੁੱਖ ਮਹਿਮਾਨ ਵਜੋਂ, ਵਿਸ਼ੇਸ਼ ਮਹਿਮਾਨ ਵਜੋਂ ਇੰਸਪੈਕਟਰ ਮੀਨਾ ਕੇ ਪਵਾਰ, ਇੰਟਰਨੈਸ਼ਨਲ ਵਾਈਟ ਲਿਫਟਰ, ਪ੍ਰਿੰਸੀਪਲ ਜੀ.ਐਸ.ਐਸ.ਐਸ ਆਦਮਪੁਰ ਸਟੇਟ ਐਵਾਰਡੀ ਸ਼੍ਰੀ ਰਾਮ ਆਸਰਾ ਵਿਸ਼ੇਸ਼ ਮਹਿਮਾਨ, ਤਹਿਸੀਲਦਾਰ ਆਦਮਪੁਰ ਸ਼੍ਰੀਮਤੀ ਸੁਖਬੀਰ ਕੌਰ, ਆਦਮਪੁਰ ਦੇ ਨਾਇਬ ਤਹਿਸੀਲਦਾਰ ਸ. ਗੁਰਦੀਪ ਸਿੰਘ ਸੰਧੂ ਆਦਿ ਹਾਜ਼ਰ ਸਨ। ਉਨ੍ਹਾਂ ਦੀ ਹੌਸਲਾ ਅਫਜ਼ਾਈ ਲਈ ਬੱਚਿਆਂ ਦੇ ਮਾਪਿਆਂ ਨੂੰ ਵਿਸ਼ੇਸ਼ ਤੌਰ ’ਤੇ ਬੁਲਾਇਆ ਗਿਆ।
          ਇਸ ਮੌਕੇ ਤੇ ਸਕੂਲ ਦੇ ਚੇਅਰਮੈਨ ਸ੍ਰੀ ਜਗਦੀਸ਼ ਲਾਲ ਪਸਰੀਚਾ, ਡਾਇਰੈਕਟਰ ਸ੍ਰੀ ਜਗਮੋਹਨ ਅਰੋੜਾ, ਪ੍ਰਿੰਸੀਪਲ ਸ੍ਰੀਮਤੀ ਸਵਿੰਦਰ ਕੌਰ ਮੱਲ੍ਹੀ, ਪ੍ਰਿੰਸੀਪਲ ਸਿਟੀ ਕੈਂਪਸ ਸ੍ਰੀਮਤੀ ਪੂਜਾ ਠਾਕੁਰ, ਪ੍ਰਿੰਸੀਪਲ ਯੂਰੋ ਕਿਡਜ਼ ਸ੍ਰੀਮਤੀ ਦੀਪਾ ਪਾਂਡੇ, ਮੁੱਖ ਅਕਾਦਮਿਕ ਸਲਾਹਕਾਰ ਸ੍ਰੀਮਤੀ ਸੁਸ਼ਮਾ ਵਰਮਾ, ਅਕਾਦਮਿਕ ਕੋਆਰਡੀਨੇਟਰ ਸ੍ਰੀਮਤੀ ਰੀਨਿਊ ਚਾਹਲ ਅਤੇ ਸਮੂਹ ਅਧਿਆਪਕ ਹਾਜ਼ਰ ਸਨ।
          ਪ੍ਰੋਗਰਾਮ ਦੀ ਸ਼ੁਰੂਆਤ ਮਹਿਮਾਨਾਂ ਦੇ ਸ਼ਾਨਦਾਰ ਸਵਾਗਤ ਨਾਲ ਹੋਈ। ਸਭ ਤੋਂ ਪਹਿਲਾਂ ਬੱਚਿਆਂ ਨੇ ਮੈਚਿੰਗ ਸਟੈਪ ਵਿੱਚ ਮਾਰਚ ਪਾਸਟ ਕੀਤਾ ਅਤੇ ਮਹਿਮਾਨਾਂ ਨੂੰ ਸਲਾਮੀ ਦਿੱਤੀ। ਮਾਰਚ ਪਾਸਟ ਦੀ ਅਗਵਾਈ ਹੈੱਡਬੁਆਏ ਧਰੁੱਵ ਭਾਟੀਆ ਅਤੇ ਹੈੱਡਗਰਲ ਸ੍ਰਿਸ਼ਟੀ ਨੇ ਕੀਤੀ। ਉਪਰੰਤ ਪਿ੍ਰੰਸੀਪਲ ਸਵਿੰਦਰ ਕੌਰ ਮੱਲੀ ਨੇ ਸਾਰੇ ਮਹਿਮਾਨਾਂ ਅਤੇ ਮਾਪਿਆਂ ਦਾ ਸਵਾਗਤ ਕੀਤਾ। ਉਨ੍ਹਾਂ ਨੇ ਕਿਹਾ ਕਿ ਸਪੋਰਟਸ ਸਾਨੂੰ ਜ਼ਿੰਦਗੀ ਜੀਣਾ ਸਿਖਾਂਦੀ ਹੈ ਇਸਦਾ ਅਨੰਦ ਮਾਨਣਾ ਹਰ ਇੱਕ ਨੋਜਵਾਨ ਲਈ ਜਰੂਰੀ ਹੈ। ਹੈੱਡਬੁਆਏ ਧਰੁੱਵ  ਭਾਟੀਆ ਅਤੇ ਹੈੱਡਗਰਲ ਸ੍ਰਿਸ਼ਟੀ ਨੇ ਸਕੂਲ ਦੀ ਸਾਲਾਨਾ ਰਿਪੋਰਟ ਸ਼ਾਨਦਾਰ ਢੰਗ ਨਾਲ ਪੇਸ਼ ਕੀਤੀ।
        ਸਕੂਲ ਦੇ ਚੇਅਰਮੈਨ ਸ਼੍ਰੀ ਜਗਦੀਸ਼ ਲਾਲ ਪਸਰੀਚਾ ਜੀ ਨੇ ਬੱਚਿਆਂ ਦੀ ਮਿਹਨਤ ਅਤੇ ਲਗਨ ਦੀ ਪ੍ਰਸ਼ੰਸਾ ਕੀਤੀ ਅਤੇ ਹਰ ਕਦਮ ’ਤੇ ਸਹਿਯੋਗ ਦੇਣ ਲਈ ਬਚਿਆਂ ਦੇ ਸਾਰੇ ਮਾਪਿਆਂ ਦਾ ਧੰਨਵਾਦ ਕੀਤਾ। ਪ੍ਰੋਗਰਾਮ ਦੌਰਾਨ ਇੱਕ ਤੋਂ ਬਾਅਦ ਇੱਕ ਡਰਿਲ, ਡਾਂਸ, ਕਰਾਟੇ, ਜਿਮਨਾਸਟਿਕ ਅਤੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤੇ ਗਏ। ਟਰੈਕ ਈਵੈਂਟਸ ਅਤੇ ਰਿਲੇਅ ਰੇਸ ਵਿੱਚ ਬੱਚਿਆਂ ਦਾ ਜੋਸ਼ ਅਤੇ ਜੋਸ਼ ਦੇਖਣ ਯੋਗ ਸੀ। ਛੋਟੇ ਬੱਚਿਆਂ ਲਈ ਅੱਡੀ ਦੌੜ, ਬੋਰੀ ਦੌੜ, ਗੇਂਦ ਸੰਤੁਲਨ ਦੌੜ ਆਦਿ ਖੇਡਾਂ ਖਿੱਚ ਦਾ ਮੁੱਖ ਕੇਂਦਰ ਰਹੀਆਂ । ਪੰਜਾਬ ਦੀ ਸ਼ਾਨ ਭੰਗੜੇ ਦੀ ਸ਼ਾਨਦਾਰ ਪੇਸ਼ਕਾਰੀ ਨੇ ਭਰਪੂਰ ਤਾੜੀਆਂ ਅਤੇ ਵਾਹ-ਵਾਹ ਖੱਟੀ।
        ਵੱਖ-ਵੱਖ ਵਰਗਾਂ ਦੇ ਵਿਦਿਆਰਥੀਆਂ ਲਈ ਉਨ੍ਹਾਂ ਦੀ ਯੋਗਤਾ ਅਨੁਸਾਰ ਵੱਖ-ਵੱਖ ਕਿਸਮਾਂ ਦੀਆਂ ਦੌੜਾਂ ਅਤੇ ਦੌੜਾਂ ਕਰਵਾਈਆਂ ਗਈਆਂ। ਜੇਤੂ ਬੱਚਿਆਂ ਅਤੇ ਘਰਾਂ ਨੂੰ ਟਰਾਫੀਆਂ ਅਤੇ ਯਾਦਗਾਰੀ ਚਿੰਨ੍ਹ ਦੇ ਕੇ ਨਿਵਾਜਿਆ ਗਿਆ। ਆਪਣੇ ਬਿਆਨ ਵਿੱਚ ਮੁੱਖ ਮਹਿਮਾਨ ਨੇ ਬੱਚਿਆਂ, ਅਧਿਆਪਕਾਂ ਅਤੇ ਪ੍ਰਬੰਧਕਾਂ ਦੀ ਸ਼ਲਾਘਾ ਕੀਤੀ।
      ਅੰਤ ਵਿੱਚ ਡਾਇਰੈਕਟਰ ਸ੍ਰੀ ਜਗਮੋਹਨ ਅਰੋੜਾ ਨੇ ਸਾਰਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇੰਪੀਰੀਅਲ ਸਕੂਲ ਬੱਚਿਆਂ ਦੇ ਉੱਜਵਲ ਭਵਿੱਖ ਲਈ ਇਸੇ ਤਰ੍ਹਾਂ ਕੰਮ ਕਰਦਾ ਰਹੇਗਾ। ਇਸ ਮੌਕੇ ਇੰਪੀਰੀਅਲ ਸਕੂਲ ਦੇ ਸਮੂਹ ਅਧਿਆਪਕ ਅਤੇ ਸਟਾਫ਼ ਵਿਸ਼ੇਸ਼ ਤੌਰ ’ਤੇ ਹਾਜ਼ਰ ਸੀ। ਇਸ ਪੂਰੇ ਖੇਡ ਦਿਵਸ ਦੌਰਾਨ ਬੱਚਿਆਂ ਨੇ ਅਨੁਸ਼ਾਸਨ, ਮਿਲਵਰਤਣ ਅਤੇ ਖੇਡ ਭਾਵਨਾ ਦੇ ਸ਼ਾਨਦਾਰ ਸਬਕ ਸਿੱਖੇ। ਖੇਡ ਦਿਵਸ ਦੀ ਸਫਲਤਾਪੂਰਵਕ ਸਮਾਪਤੀ ਰਾਸ਼ਟਰੀ ਗੀਤ ਨਾਲ ਕੀਤੀ ਗਈ। ਇੰਪੀਰੀਅਲ ਸਕੂਲ ਗ੍ਰੀਨ ਕੈਂਪਸ ਦੇ ਬੱਚਿਆਂ ਲਈ ਇਹ ਯਕੀਨੀ ਤੌਰ ’ਤੇ ਯਾਦਗਾਰੀ ਦਿਨ ਸੀ।