Monday, 17 June 2024

ਪਿੰਡ ਚੂਹੜਵਾਲੀ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ ਜੋਤ ਸਮਾਏ ਦਿਵਸ ਮਨਾਇਆ


ਦਲਜੀਤ ਸਿੰਘ ਕਲਸੀ, ਆਦਮਪੁਰ ਦੁਆਬਾ -
ਧੰਨ ਧੰਨ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਜੋਤੀ ਜੋਤ ਸਮਾਏ ਦਿਵਸ ਤੇ ਸੰਗਰਾਂਦ ਦਾ ਦਿਹਾੜਾ ਪਿੰਡ ਚੂਹੜਵਾਲੀ ਹਲਕਾ ਆਦਮਪੁਰ ਵਿੱਚ ਬਹੁਤ ਸਤਿਕਾਰ ਸਹਿਤ ਮਨਾਇਆ ਗਿਆ। ਜਿਸ ਦੇ ਸੰਬੰਧ ਵਿੱਚ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਵਿਖੇ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ ਉਪਰੰਤ ਸੰਗਰਾਂਦ ਦਾ ਦਿਹਾੜਾ ਮਨਾਇਆ ਗਿਆ। ਸੰÇਧਿਆਂ ਸਮੇਂ ਸਜਾਏ ਦੀਵਾਨ ਵਿੱਚ ਪ੍ਰਸਿੱਧ ਰਾਗੀ ਭਾਈ ਹਰਪਾਲ ਸਿੰਘ ਤੇ ਸਾਥੀਆਂ ਨੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕੀਤਾ। ਇਸ ਮੌਕੇ ਗੁਰੂ ਘਰ ਪੁੱਜੇ ਸੰਤ ਬਹੁਾਦਰ ਸਿੰਘ ਜੀ ਨੇ ਆਪਣੀ ਕਥਾ ਰਾਹੀਂ ਸੰਗਤਾਂ ਨੂੰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਜੀਵਨੀ ਦੇ ਚਾਨਣਾ ਪਾਉਂਦੇ ਹੋਏ ਸਮੂਹ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ। ਇਸ ਮੌਕੇ ਡੇਰਾ ਸੰਤ ਸੁਰਿੰਦਰ ਦਾਸ ਜੀ ਕਠਾਰ ਤੋਂ ਮੁੱਖ ਸੇਵਾਦਾਰ ਸੰਤ ਪ੍ਰਦੀਪ ਦਾਸ ਜੀ ਸੰਗਤਾਂ ਵਿੱਚ ਉਚੇਚੇ ਤੌਰ ਤੇ ਸੰਗਤਾਂ ਨੂੰ ਦਰਸ਼ਨ ਦੀਦਾਰੇ ਦੇਣ ਵਾਸਤੇ ਪਹੁੰਚੇ। ਇਸ ਮੌਕੇ ਸਮੂਹ ਪ੍ਰਬੰਧਕ ਕਮੇਟੀ ਨੇ ਨਗਰ ਦੀਆਂ ਸੰਗਤਾਂ ਦਾ ਧੰਨਵਾਦ ਕੀਤਾ ਅਤੇ ਸੰਗਤਾਂ ਨੂੰ ਚਾਹ ਅਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

No comments:

Post a Comment