ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਵੱਲੋਂ ਐਨ.ਆਰ.ਆਈ ਤੇ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਕਰੀਬ 20 ਲੱਖ ਰੁਪਏ ਦੀ ਰਾਸ਼ੀ ਨਾਲ ਸਪੰਨ ਹੋਣ ਵਾਲੇ ਸ਼ਹੀਦ ਬਾਬਾ ਗੰਡਾ ਸਿੰਘ ਜੀ ਦੇ ਅਸਥਾਨ ਦੀ ਬਿੰਲਡਿੰਗ ਉਸਾਰੀ ਦੇ ਕਾਰਜ਼ ਸ਼ੁਰੂ ਹੋਏ
ਜਲੰਧਰ 16 ਜੂਨ (ਅਮਰਜੀਤ ਸਿੰਘ) : ਤਪ ਅਸਥਾਨ ਸ਼ਹੀਦ ਬਾਬਾ ਗੰਡਾ ਸਿੰਘ ਜੀ (ਚਾਲੀ ਮੁਕਤਿਆਂ ਚੋਂ, ਸ਼ਹੀਦੀ ਸ਼੍ਰੀ ਮੁਕਤਸਰ ਸਾਹਿਬ) ਦੇ ਅਸਥਾਨਾਂ ਦੇ ਪੁਨਰ ਨਿਰਮਾਣ ਦੇ ਕਾਰਜ਼ ਬੀਤੇ ਦਿਨਾਂ ਤੋਂ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਪਿੰਡ ਡਰੋਲੀ ਕਲਾਂ ਦੇ ਸੇਵਾਦਾਰ ਭਾਈ ਸੁਖਜੀਤ ਸਿੰਘ ਤੇ ਹੋਰ ਮੈਂਬਰਾਂ ਦੀ ਨਿਗਰਾਨੀ ਹੇਠ ਪਿੰਡ ਪੰਡੋਰੀ ਨਿੱਜਰਾਂ ਜਲੰਧਰ ਵਿਖੇ ਸ਼ੁਰੂ ਹੋ ਚੁੱਕੇ ਹਨ। ਅੱਜ ਸ਼ਹੀਦ ਬਾਬਾ ਗੰਡਾ ਸਿੰਘ ਜੀ ਦੇ ਅਸਥਾਨ ਤੇ ਇਨ੍ਹਾਂ ਬਿੰਲਡਿੰਗ ਉਸਾਰੀ ਦੇ ਕਾਰਜ਼ਾਂ ਦਾ ਨੀਂਹ ਪੱਥਰ ਸਤਿਕਾਰਯੋਗ ਸੰਤ ਬਾਬਾ ਜਨਕ ਸਿੰਘ ਜੀ, ਬਾਬਾ ਮੋਹਣ ਸਿੰਘ ਜੀ (ਡੇਰਾ ਸੰਤਪੁਰਾ ਜੱਬੜ ਸਾਹਿਬ) ਵੱਲੋਂ ਆਪਣੇ ਸ਼ੁੱਭ ਕਰ ਕਮਲਾਂ ਨਾਲ ਸਮੂਹ ਸੰਗਤਾਂ ਦੀ ਹਾਜ਼ਰੀ ਵਿੱਚ ਰੱਖਿਆ। ਇਹ ਨੀਂਹ ਪੱਥਰ ਰੱਖਣ ਤੋਂ ਪਹਿਲਾ ਸ਼ਹੀਦਾਂ ਦੇ ਚਰਨਾਂ ਵਿੱਚ ਅਰਦਾਸ ਬੇਨਤੀ ਕੀਤੀ ਗਈ। ਅੱਜ ਬਾਬਾ ਗੰਡਾ ਸਿੰਘ ਜੀ ਦੇ ਸਥਾਨ ਤੇ ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸਮੂਹ ਸੰਗਤਾਂ ਤੇ ਸੇਵਾਦਾਰਾਂ ਵੱਲੋਂ ਮਨਾਇਆ ਗਿਆ। ਜਿਸਦੇ ਸਬੰਧ ਵਿੱਚ ਪਹਿਲਾ ਸ਼੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕਰਵਾਏ ਗਏ। ਉਪਰੰਤ ਰਾਗੀ ਸਿੰਘਾਂ ਵੱਲੋਂ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਨਿਹਾਲ ਕੀਤਾ ਗਿਆ। ਅੱਜ ਇਨ੍ਹਾਂ ਅਸਥਾਨਾਂ ਤੇ ਸੰਤ ਬਾਬਾ ਜਨਕ ਸਿੰਘ ਜੀ, ਬਾਬਾ ਮੋਹਣ ਸਿੰਘ ਜੀ ਤੇ ਹਲਕਾ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦੇ ਪੁੱਜਣ ਤੇ ਭਾਈ ਸੁਖਜੀਤ ਸਿੰਘ ਤੇ ਸਾਥੀਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ। ਇਸ ਮੌਕੇ ਤੇ ਪ੍ਰੈਸ ਨਾਲ ਗੱਲਬਾਤ ਦੋਰਾਨ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਸੇਵਾ ਸੁਸਾਇਟੀ ਦੇ ਸੇਵਾਦਾਰ ਭਾਈ ਸੁਖਜੀਤ ਸਿੰਘ ਨੇ ਕਿਹਾ ਕਿ ਬਾਬਾ ਗੰਡਾ ਸਿੰਘ ਜੀ ਦੇ ਅਸਥਾਨਾਂ ਦੇ ਪੁਨਰ ਨਿਰਨਾਣ ਦੇ ਕਾਰਜ ਸ਼ੁਰੂ ਹੋ ਚੁੱਕੇ ਹਨ ਜੋ ਕਿ ਇਲਾਕੇ ਤੇ ਐਨ.ਆਰ.ਆਈ ਸੰਗਤਾਂ ਦੇ ਸਹਿਯੋਗ ਨਾਲ ਚੱਲ ਰਹੇ ਹਨ। ਉਨ੍ਹਾਂ ਕਿਹਾ ਇਹ ਬਿੰਲਡਿੰਗ ਦੋ ਮਜਿੰਲਾਂ ਬਣੇਗੀ। ਜਿਸਦੇ ਦੁਸਰੀ ਮਜਿੰਲ ਤੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਹੋਵੇਗਾ ਤੇ ਥੱਲੇ ਲੰਗਰ ਹਾਲ ਬਣਾਇਆ ਜਾਵੇਗਾ। ਉਨ੍ਹਾਂ ਸਰਬੱਤ ਸੰਗਤਾਂ ਨੂੰ ਇਨ੍ਹਾਂ ਕਾਰਜ਼ਾਂ ਵਿੱਚ ਵੱਧ ਤੋਂ ਵੱਧ ਯੋਗਦਾਨ ਪਾਉਣ ਦੀ ਅਪੀਲ ਕੀਤੀ ਹੈ।
No comments:
Post a Comment