Wednesday, 9 October 2024
ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ ਮੰਦਿਰ ਕਪੂਰ ਪਿੰਡ ਵਿਖੇ ਦੁਰਗਾ ਅਸ਼ਟਮੀਂ 10 ਅਕਤੂਬਰ ਨੂੰ
ਅਮਰਜੀਤ ਸਿੰਘ ਜੰਡੂ ਸਿੰਘਾ- ਸੱਚਖੰਡ ਵਾਸੀ ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ ਕਪੂਰ ਪਿੰਡ ਵਿਖੇ ਸਥਿਤ ਮੰਦਿਰ ਵਿੱਚ ਦੁਰਗਾ ਅਸ਼ਟਮੀਂ ਦਾ ਤਿਉਹਾਰ 10 ਅਕਤੂਬਰ ਦਿਨ ਵੀਰਵਾਰ ਨੂੰ ਮੁੱਖ ਗੱਦੀ ਸੇਵਾਦਾਰ ਜਸਵਿੰਦਰ ਕੌਰ ਅੰਜੂ ਜੀ ਦੀ ਵਿਸ਼ੇਸ਼ ਅਗਵਾਹੀ ਵਿੱਚ ਤੇ ਸਮੂਹ ਪ੍ਰਬੰਧਕ ਕਮੇਟੀ ਦੀ ਦੇਖਰੇਖ ਹੇਠ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਮਨਾਇਆ ਜਾ ਰਿਹ ਹੈ। ਜਾਣਕਾਰੀ ਦਿੰਦੇ ਸਕੱਤਰ ਨਰਿੰਦਰ ਸਿੰਘ ਸੋਨੂੰ ਨੇ ਦਸਿਆ ਕਿ ਦੁਰਗਾ ਅਸ਼ਟਮੀਂ ਦੇ ਸਬੰਧ ਵਿੱਚ 10 ਅਕਤੂਬਰ ਨੂੰ ਪਹਿਲਾ ਕੰਜ਼ਕਾਂ ਦਾ ਪੂਜਨ ਕੀਤਾ ਜਾਵੇਗਾ। ਉਪਰੰਤ ਸ਼੍ਰੀ ਪਰਮਦੇਵਾ ਮਹਾਰਾਜ ਜੀ ਦੇ ਦਰਬਾਰ ਵਿੱਖੇ ਪੁੱਜੇ, ਵੱਖ ਵੱਖ ਕਲਾਕਾਰ ਆਪਣੀ ਹਾਜ਼ਰੀ ਭਰਦੇ ਹੋਏ ਮਹਾਂਮਾਈ ਦੀ ਮਹਿਮਾ ਦਾ ਗੁਨਗਾਨ ਕਰਨਗੇ। ਸ਼੍ਰੀ ਪਰਮਦੇਵਾ ਮਾਤਾ ਜੀ ਵੈਸ਼ਨੂੰ ਮੰਦਿਰ ਪ੍ਰਬੰਧਕ ਕਮੇਟੀ ਦੇ ਸਮੂਹ ਮੈਂਬਰਾਂ ਨੇ ਸੰਗਤਾਂ ਨੂੰ ਇਹ 10 ਅਕਤੂਬਰ ਦੇ ਸਮਾਗਮ ਵਿੱਚ ਹੰੁਮਹੰੁਮਾਂ ਕੇ ਪੁੱਜਣ ਦੀ ਅਪੀਲ ਕੀਤੀ ਹੈ।
Subscribe to:
Post Comments (Atom)

No comments:
Post a Comment