Sunday, 27 April 2025

ਪਾਕਿਸਤਾਨ ਵਲੋ ਕੀਤੀ ਗਈ ਹਰਕਤ ਦਾ ਭਾਰਤ ਸਰਕਾਰ ਨੂੰ ਮੂੰਹ ਤੋੜਵਾ ਜਵਾਬ ਦੇ ਕੇ ਸਬਕ ਸਿਖਾਉਣਾ ਚਾਹੀਦਾ ਹੈ : ਸੰਤ ਕੁਲਵੰਤ ਰਾਮ ਭਰੋਮਜਾਰਾ

ਹੁਸ਼ਿਆਰਪੁਰ 26  ਅਪ੍ਰੈਲ (ਤਰਸੇਮ ਦੀਵਾਨਾ)- ਜੰਮੂ ਕਸ਼ਮੀਰ ਦੇ ਪਹਿਲਗਾਮ ਇਲਾਕੇ ਵਿੱਚ ਸੈਲਾਨੀਆਂ `ਤੇ ਹੋਏ ਕਾਇਰਾਨਾ ਅੱਤਵਾਦੀ ਹਮਲੇ ਨੇ ਭਾਰਤ ਵਿੱਚ ਰਹਿੰਦੇ ਹਰ ਵਰਗ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ  ਅੱਜ ਸਮੇਂ ਦੀ ਮੰਗ ਹੈ ਕਿ ਸਰਕਾਰ ਅੱਤਵਾਦ ਪ੍ਰਤੀ ਸਖ਼ਤ ਰੁਖ਼ ਅਪਣਾਏ। ਇਹਨਾਂ ਗੱਲਾਂ ਡਾ ਪ੍ਰਗਟਾਵਾ ਡੇਰਾ 108 ਸੰਤ ਬਾਬਾ ਮੇਲਾ ਰਾਮ ਜੀ ਦੇ ਗੱਦੀ ਨਸ਼ੀਨ ਅਤੇ ਸ੍ਰੀ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ. ਪੰਜਾਬ ਦੇ ਪ੍ਰਧਾਨ ਸੰਤ ਕੁਲਵੰਤ ਰਾਮ ਭਰੋਮਜਾਰਾ ਨੇ ਕੁਝ ਚੋਣਵੇ ਪੱਤਰਕਾਰਾਂ ਨਾਲ ਇੱਕ ਪ੍ਰੈਸ ਵਾਰਤਾ ਦੌਰਾਨ ਕੀਤਾ। ਉਹਨਾਂ ਕਿਹਾ ਕਿ ਕਿਸੇ ਨਿਹੱਥੇ ਨੂੰ ਮਾਰਨਾ ਬੁਜ਼ਦਿਲੀ ਹੈ ਅਤੇ ਕਿਸੇ ਵੀ ਬੇਕਸੂਰ ਵਿਅਕਤੀ ਦਾ ਕਤਲ ਕਰਨਾ ਮੰਦਬੁੱਧੀ ਹੋਣ ਦੀ ਨਿਸ਼ਾਨੀ ਹੈ। ਉਹਨਾਂ ਕਿਹਾ ਕਿ ਅਜਿਹੇ ਲੋਕਾਂ ਨੂੰ ਵਿਚ ਚੌਰਾਹੇ ਵਿੱਚ ਖੜ੍ਹੇ ਕਰਕੇ ਗੋਲੀ ਨਾਲ ਨਹੀਂ ਪੱਥਰ ਮਾਰ ਮਾਰਕੇ ਮਾਰ ਦੇਣਾ ਚਾਹੀਦਾ ਹੈ ਤਾ ਕਿ  ਲੋਕ ਇਨ੍ਹਾਂ ਨੂੰ ਤੜਪਦਿਆ ਨੂੰ ਦੇਖਣ। ਉਹਨਾਂ ਕਿਹਾ ਕਿ ਅਜਿਹੇ ਲੋਕ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਬਹੁਤ ਵੱਡਾ ਖ਼ਤਰਾ ਬਣਦੇ ਹਨ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੇ ਸਿੰਧੂ ਜਲ ਸਮਝੌਤਾ, ਪਾਕਿਸਤਾਨੀ ਨਾਗਰਿਕਾਂ ਦਾ ਵੀਜ਼ਾ ਰੱਦ ਕਰਨਾ ਅਤੇ ਅਟਾਰੀ ਬਾਘਾ ਬਾਰਡਰ ਬੰਦ ਕਰਕੇ ਵੱਡਾ ਕਦਮ ਚੁੱਕਿਆ ਹੈ ਜੋ ਕਿ ਕਾਬਿਲੇ ਤਾਰੀਫ਼ ਹੈ। ਉਹਨਾਂ ਕਿਹਾ ਕਿ ਅਜੇ ਵੀ ਸਮਾਂ ਰਹਿੰਦੇ ਸਾਨੂੰ ਸਾਰਿਆਂ ਨੂੰ ਇਕਜੁੱਟਤਾ ਦਿਖਾਉਣੀ ਚਾਹੀਦੀ ਹੈ  ਅਤੇ ਧਰਮ ਦੇ ਨਾਮ `ਤੇ ਆਪਸੀ ਝਗੜੇ ਬੰਦ ਕਰਨੇ ਚਾਹੀਦੇ ਹਨ। ਉਹਨਾਂ ਕਿਹਾ ਕਿ ਭਾਰਤ ਸਰਕਾਰ ਨੂੰ ਇਸ ਕਾਇਰਾਨਾ ਹਰਕਤ ਦਾ ਮੂੰਹ ਤੋੜਵਾ ਜਵਾਬ ਦੇ ਕੇ ਪਾਕਿਸਤਾਨ ਨੂੰ ਸਬਕ ਸਿਖਾਉਣਾ ਚਾਹੀਦਾ ਹੈ ਤਾਂ ਜੋ ਦੁਬਾਰਾ ਅਜਿਹੀ ਘਿਨੌਉਣੀ ਹਰਕਤ ਕਰਨ ਤੋਂ ਪਹਿਲਾਂ ਸੌ ਵਾਰ ਸੋਚੇ ਕਿ ਇਸ ਦਾ ਅੰਜਾਮ ਕੀ ਹੋ ਸਕਦਾ ਹੈ। ਉਨ੍ਹਾਂ ਕਿਹਾ ਕਿ ਦੁੱਖ ਦੀ ਇਸ ਘੜੀ ਵਿੱਚ ਪੂਰਾ ਦੇਸ਼ ਮ੍ਰਿਤਕਾਂ ਦੇ ਪਰਿਵਾਰਾਂ ਦੇ ਨਾਲ ਖੜ੍ਹਾ ਹੈ।

No comments:

Post a Comment