Wednesday, 9 April 2025
ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਡਰੋਲੀ ਕਲਾਂ ਵਿਖੇ ਖਾਲਸਾ ਸਾਜਨਾ ਦਿਵਸ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾਵੇਗਾ : ਜਥੇਦਾਰ ਮਨੋਹਰ ਸਿੰਘ ਡਰੋਲੀ ਕਲਾਂ
ਆਦਮਪੁਰ ਦੌਆਬਾ, 09 ਅਪ੍ਰੈਲ (ਅਮਰਜੀਤ ਸਿੰਘ)- ਹਲਕਾ ਆਦਮਪੁਰ ਦੇ ਪਿੰਡ ਡਰੋਲੀ ਕਲਾਂ ਵਿੱਚ ਮੌਜੂਦ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ ਵਿਖੇ ਖਾਲਸਾ ਸਾਜਨਾ ਦਿਵਸ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਵਿਸ਼ੇਸ਼ ਸਹਿਯੋਗ ਨਾਲ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਗੁਰੂ ਘਰ ਦੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਤੇ ਸਮੂਹ ਮੈਂਬਰਾਂ ਦੀ ਵਿਸ਼ੇਸ਼ ਨਿਗਰਾਨੀ ਹੇਠ ਮਨਾਇਆ ਜਾ ਰਿਹਾ ਹੈ। ਜਾਣਕਾਰੀ ਦਿੰਦੇ ਪ੍ਰਧਾਨ ਮਨੋਹਰ ਸਿੰਘ ਨੇ ਜਿਥੇ ਸਮੂਹ ਸੰਗਤਾਂ ਨੂੰ ਖਾਲਸਾ ਸਾਜਨਾ ਦਿਵਸ (ਵਿਸਾਖੀ) ਦੀਆਂ ਵਧਾਈਆਂ ਦਿੱਤੀਆਂ ਹਨ ਉਥੇ ਉਨ੍ਹਾਂ ਦਸਿਆ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 12 ਅਪ੍ਰੈਲ, ਦਿਨ ਸ਼ਨੀਵਾਰ ਨੂੰ ਸ਼ਾਮ 3 ਵਜੇ ਸੰਧਿਆਂ ਫੇਰੀ ਗੁਰਦੁਆਰਾ ਸ਼ਹੀਦ ਬਾਬਾ ਮੱਤੀ ਜੀ, ਡਰੋਲੀ ਕਲਾਂ ਤੋਂ ਸ਼ੁਰੂ ਹੋ ਕੇ ਪਿੰਡ ਪਧਿਆਣਾ ਤੇ ਫਿਰ ਪਿੰਡ ਡਰੋਲੀ ਕਲਾਂ ਦੀ ਪ੍ਰਕਰਮਾ ਕਰਕੇ ਗੁਰਦੁਆਰਾ ਸਾਹਿਬ ਵਿਖੇ ਸਪੰਨ ਹੋਵੇਗੀ। ਉਪਰੰਤ ਰਾਤ ਦਾ ਦੀਵਾਨ ਸਜਾਏ ਜਾਣਗੇ। ਜਿਸ ਵਿੱਚ 7.00 ਤੋਂ 8.30 ਵਜੇ ਤੱਕ ਭਾਈ ਪਿਆਰਾ ਸਿੰਘ ਜੀ (ਸਿਰਲਥ ਵਾਲੇ) ਵਾਲੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵੀਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ। 13 ਅਪ੍ਰੈਲ ਦੇ ਸਮਾਗਮਾਂ ਦੌਰਾਨ ਪਹਿਲਾ ਸਵੇਰੇ ਸ਼੍ਰੀ ਅਖੰਡ ਪਾਠ ਜੀ ਦੇ ਭੋਗ ਪਾਏ ਜਾਣਗੇ। ਉਪਰੰਤ ਰਾਗੀ ਭਾਈ ਗੁਰਜੀਤ ਸਿੰਘ ਹਜੂਰੀ ਰਾਗੀ ਗੁ. ਸਾਹਿਬ, ਰਾਗੀ ਭਾਈਤਾਰਬਲਵੀਰ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਰਾਗੀ ਭਾਈ ਮਹਾਂਦੀਪ ਸਿੰਘ ਹਜੂਰੀ ਰਾਗੀ ਸ਼੍ਰੀ ਦਰਬਾਰ ਸਾਹਿਬ ਅਮਿ੍ਰਤਸਰ, ਰਾਗੀ ਭਾਈ ਹਰਪ੍ਰੀਤ ਸਿੰਘ ਵਡਾਲਾ ਕਥਾ ਵਾਚਕ ਗੁ. ਮੰਜੀ ਸਾਹਿਬ ਦੀਵਾਨ ਹਾਲ ਅਮਿ੍ਰਤਸਰ ਸਾਹਿਬ, ਗਿਆਨੀ ਗੁਰਮੀਤ ਸਿੰਘ ਐਮਏ ਹਜੂਰੀ ਰਾਗੀ ਜਥਾ ਸ਼੍ਰੀ ਅਕਾਲ ਤਖਤ ਸਾਹਿਬ ਅਮਿ੍ਰਤਸਰ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ, ਗੁਰਮਤਿ ਵਿਚਾਰਾਂ ਅਤੇ ਢਾਡੀ ਵਾਰ੍ਹਾਂ ਰਾਹੀਂ ਨਿਹਾਲ ਕਰਨਗੇ। ਸਟੇਜ ਸਕੱਤਰ ਦੀ ਭੂਮਿਕਾ ਮਾ. ਸੁਰਜੀਤ ਸਿੰਘ (ਸਟੇਜ ਸੈਕਟਰੀ) ਨਿਭਾਉਣਗੇ। ਪ੍ਰਧਾਨ ਜਥਦਾਰ ਮਨੋਹਰ ਸਿੰਘ ਨੇ ਦਸਿਆ ਕਿ ਇਸ ਮੌਕੇ 41ਵਾਂ ਵਿਸ਼ਾਲ ਖੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ। ਉਨ੍ਹਾਂ ਸਮੂਹ ਸੰਗਤਾਂ ਨੂੰ ਲੋ੍ਹੜਵੰਦ ਮਰੀਜ਼ਾਂ ਦੀ ਮੱਦਦ ਲਈ ਖੂਨਦਾਨ ਕਰਨ ਦੀ ਅਪੀਲ ਕੀਤੀ ਹੈ। ਇਸ ਮੌਕੇ ਤੇ ਸੰਗਤਾਂ ਨੂੰ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।
Subscribe to:
Post Comments (Atom)


No comments:
Post a Comment