ਆਦਮਪੁਰ, 30 ਮਈ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸ਼ਰਧਾਪੂਬਰਕ ਮਨਾਏ ਗਏ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ, ਰਾਗੀ ਜੱਥਾ ਭਾਈ ਤਜਿੰਦਰ ਸਿੰਘ ਜੀ ਜੰਡੂ ਸਿੰਘਾ ਵਾਲੇ, ਕਵੀਸ਼ਰੀ ਜਥਾ ਭਾਈ ਗੁਰਮੁੱਖ ਸਿੰਘ ਜੀ ਐਮ.ਏ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਮੌਕੇ ਮਾਸਟਰ ਸੁਰਜੀਤ ਸਿੰਘ ਸਟੇਜ ਸੈਕਟਰੀ ਦੀ ਸੇਵਾ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ, ਕਰਮ ਸਿੰਘ, ਹਰਦਿਆਲ ਸਿੰਘ, ਗੁਰਜੀਤ ਸਿੰਘ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।
Saturday, 31 May 2025
ਗੁ. ਸ਼ਹੀਦ ਬਾਬਾ ਮੱਤੀ ਜੀ ਪਿੰਡ ਡਰੋਲੀ ਕਲਾਂ ਵਿਖੇ ਪੰਜਵੇਂ ਪਾਤਸ਼ਾਹ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਕਰਵਾਏ
ਆਦਮਪੁਰ, 30 ਮਈ (ਅਮਰਜੀਤ ਸਿੰਘ)- ਗੁਰਦੁਆਰਾ ਸ਼ਹੀਦ ਬਾਬਾ ਮੱਤੀ ਸਾਹਿਬ ਜੀ ਪਿੰਡ ਡਰੋਲੀ ਕਲਾਂ (ਜਲੰਧਰ) ਵਿਖੇ ਸ਼ਹੀਦਾਂ ਦੇ ਸਿਰਤਾਜ, ਪੰਜਵੇਂ ਪਾਤਸ਼ਾਹ ਸ਼੍ਰੀ ਗੁਰੂ ਅਰਜੁਨ ਦੇਵ ਮਹਾਰਾਜ ਜੀ ਦੀ ਸ਼ਹੀਦੀ ਨੂੰ ਸਮਰਪਿਤ ਸਮਾਗਮ ਸਮੂਹ ਨਗਰ ਨਿਵਾਸੀਆਂ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਜਥੇਦਾਰ ਮਨੋਹਰ ਸਿੰਘ ਦੇ ਸਹਿਯੋਗ ਨਾਲ ਸ਼ਰਧਾਪੂਬਰਕ ਮਨਾਏ ਗਏ। ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ ਪਹਿਲਾ ਸ਼੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ। ਉਪਰੰਤ ਹਜੂਰੀ ਰਾਗੀ ਭਾਈ ਗੁਰਜੀਤ ਸਿੰਘ ਜੀ, ਰਾਗੀ ਜੱਥਾ ਭਾਈ ਤਜਿੰਦਰ ਸਿੰਘ ਜੀ ਜੰਡੂ ਸਿੰਘਾ ਵਾਲੇ, ਕਵੀਸ਼ਰੀ ਜਥਾ ਭਾਈ ਗੁਰਮੁੱਖ ਸਿੰਘ ਜੀ ਐਮ.ਏ ਸੰਗਤਾਂ ਨੂੰ ਗੁਰਬਾਣੀ ਦੇ ਰਸਭਿੰਨੇ ਕੀਰਤਨ ਅਤੇ ਇਤਿਹਾਸਕ ਵਾਰਾਂ ਰਾਹੀਂ ਨਿਹਾਲ ਕੀਤਾ। ਸਮਾਗਮ ਮੌਕੇ ਮਾਸਟਰ ਸੁਰਜੀਤ ਸਿੰਘ ਸਟੇਜ ਸੈਕਟਰੀ ਦੀ ਸੇਵਾ ਬਾਖੂਬੀ ਨਿਭਾਈ ਗਈ। ਇਸ ਮੌਕੇ ਤੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਸੈਕਟਰੀ ਰਣਵੀਰਪਾਲ ਸਿੰਘ, ਦਰਸ਼ਨ ਸਿੰਘ, ਜਰਨੈਲ ਸਿੰਘ, ਇਕਬਾਲ ਸਿੰਘ, ਨਰਿੰਦਰ ਸਿੰਘ, ਕਰਮ ਸਿੰਘ, ਹਰਦਿਆਲ ਸਿੰਘ, ਗੁਰਜੀਤ ਸਿੰਘ ਤੇ ਹੋਰ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।
Subscribe to:
Post Comments (Atom)

No comments:
Post a Comment