ਆਦਮਪੁਰ, 20 ਜੁਲਾਈ (ਅਮਰਜੀਤ ਸਿੰਘ)- ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ 'ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵੱਲੋਂ ਬੀਤੇ ਦਿਨੀ ਕੀਤੀਆਂ ਗਈਆਂ ਨਿਯੁਕਤੀਆਂ ਦੇ ਨਾਲ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕਰਦਿਆਂ ਜਥੇਦਾਰ ਮਨੋਹਰ ਸਿੰਘ ਪ੍ਰਧਾਨ ਗੁਰਦੁਆਰਾ ਸ਼ਹੀਦ ਬਾਬਾ ਮਤੀ ਸਾਹਿਬ ਡਰੋਲੀ ਕਲਾਂ ਨੇ ਕਿਹਾ ਕਿ ਬਚਿੱਤਰ ਸਿੰਘ ਕੋਹਾੜ ਨੂੰ ਜਲੰਧਰ ਦਿਹਾਤੀ ਦਾ ਪ੍ਰਧਾਨ ਲਾਉਣ ਵਰਕਰਾਂ ਵਿੱਚ ਕਾਫੀ ਉਤਸ਼ਾਹ ਪਾਇਆ ਜਾ ਰਿਹਾ ਹੈ। ਬਚਿੱਤਰ ਸਿੰਘ ਦੇ ਪ੍ਰਧਾਨ ਲੱਗਣ ਦੇ ਨਾਲ ਜਲੰਧਰ ਸ਼ਹਿਰੀ ਤੇ ਜਲੰਧਰ ਦਿਹਾਤੀ ਵਿੱਚ ਅਕਾਲੀ ਦਲ ਹੋਰ ਮਜ਼ਬੂਤ ਹੋਵੇਗਾ ਤੇ ਇਹ ਸ਼ਲਾਘਾਯੋਗ ਕਾਰਜ ਹੈ। ਵਰਕਰਾਂ ਨੇ ਵੀ ਮੰਨ ਬਣਾ ਲਿਆ ਹੈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣੀ ਹੈ। ਇਸ ਮੌਕੇ ਪ੍ਰਧਾਨ ਜਥੇਦਾਰ ਮਨੋਹਰ ਸਿੰਘ, ਡਾ. ਰਣਧੀਰ ਸਿੰਘ ਰੰਧਾਵਾ, ਦਲਜੀਤ ਸਿੰਘ ਭੱਟੀ ਸਮੇਤ ਪਾਰਟੀ ਵਰਕਰ ਹਾਜ਼ਰ ਹੋਏ।
No comments:
Post a Comment