ਏਜੀਆਈ ਗਲੋਬਲ ਸਕੂਲ ਨੇ ਆਜ਼ਾਦੀ ਦਿਵਸ ਬਹੁਤ ਖੁਸ਼ੀ ਤੇ ਜੋਸ਼ ਨਾਲ ਮਨਾਇਆ



ਜਲੰਧਰ, 15 ਅਗਸਤ (ਅਮਰਜੀਤ ਸਿੰਘ)-
ਏਜੀਆਈ ਗਲੋਬਲ ਸਕੂਲ ਨੇ ਸੁਤੰਤਰਤਾ ਦਿਹਾੜੇ ਨੂੰ ਬਹੁਤ ਹੀ ਧੂਮਧਾਮ ਨਾਲ ਮਨਾਇਆ। ਸਕੂਲ ਨੂੰ ਤਿਰੰਗੇ ਦੇ ਰੰਗਾਂ ਨਾਲ ਸਜਾਇਆ ਗਿਆ। ਬੱਚਿਆਂ, ਅਧਿਆਪਕਾਂ ਤੇ ਮਾਪਿਆਂ ਸਭ ਨੇ ਮਿਲ ਕੇ ਉਤਸ਼ਾਹ ਨਾਲ ਹਿੱਸਾ ਲਿਆ। ਬੱਚਿਆਂ ਨੇ ਦੇਸ਼ਭਗਤੀ ਦੇ ਗੀਤ, ਨਾਚ, ਨਾਟਕ ਅਤੇ ਭਾਸ਼ਣ ਪੇਸ਼ ਕੀਤੇ ਅਤੇ ਬਾਰਤ ਦੇਸ਼ ਦੇ ਆਜ਼ਾਦ ਕਰਵਾਉਣ ਵਾਲੇ ਮਹਾਨ ਸ਼ਹੀਦਾਂ ਨੂੰ ਯਾਦ ਕੀਤਾ। ਮਾਪਿਆਂ ਤੇ ਮਹਿਮਾਨਾਂ ਨੇ ਬੱਚਿਆਂ ਵਲੋਂ ਆਪਣੀ ਪ੍ਰਤਿੱਭਾ ਦ ਜੋ ਪ੍ਰਦਰਸ਼ਨ ਕੀਤਾ ਗਿਆ ਉਸਨੂੰ ਖੂਬ ਪਿਆਰ ਬਖਸ਼ਿਆ।

ਇਸ ਮੌਕੇ ‘ਤੇ ਏਜੀਆਈ ਗਲੋਬਲ ਸਕੂਲ ਦੀ ਚੇਅਰਪਰਸਨ ਸਲਵਿੰਦਰਜੀਤ ਕੌਰ ਨੇ ਕਿਹਾ ਕਿ ਆਜ਼ਾਦੀ ਦਿਵਸ ਸਿਰਫ ਤਿਉਹਾਰ ਨਹੀਂ ਹੈ, ਇਹ ਉਹ ਦਿਨ ਹੈ ਜੋ ਸਾਨੂੰ ਆਪਣੇ ਵੀਰ ਸ਼ਹੀਦਾਂ ਦੀ ਯਾਦ ਦਿਵਾਉਂਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਆਜ਼ਾਦੀ ਦੀ ਕਦਰ ਕਰਨ ਲਈ ਪ੍ਰੇਰਿਤ ਕੀਤਾ।

ਮੁੱਖ ਮਹਿਮਾਨ ਵਜੋਂ ਸ. ਸੁਖਦੇਵ ਸਿੰਘ ਮੈਨੇਜਿੰਗ ਡਾਇਰੈਕਟਰ ਏਜੀਆਈ ਇੰਫਰਾ ਲਿਮਿਟਡ ਨੇ ਕਿਹਾ ਕਿ ਬੱਚਿਆਂ ਨੂੰ ਏਕਤਾ, ਅਨੁਸਾਸਨ ਅਤੇ ਦੇਸ਼ ਪ੍ਰੇਮ ਸਿੱਖਣਾ ਚਾਹੀਦਾ ਹੈ। ਉਨ੍ਹਾਂ ਨੇ ਦੱਸਿਆ ਕਿ ਏਜੀਆਈ ਇੰਫਰਾ ਹਮੇਸਾਂ ਸਿੱਖਿਆ ਅਤੇ ਰਾਸ਼ਟਰ ਨਿਰਮਾਣ ਨੂੰ ਸਮਰਥਨ ਦਿੰਦਾ ਹੈ। ਉਨ੍ਹਾਂ ਨੇ ਬੱਚਿਆਂ ਨੂੰ ਮੇਹਨਤ ਕਰਨ, ਵੱਡੇ ਸੁਪਨੇ ਦੇਖਣ ਅਤੇ ਇਮਾਨਦਾਰੀ ਨਾਲ ਦੇਸ਼ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ। ਸਕੂਲ ਦੀ ਡਾਇਰੈਕਟਰ ਹਰਲੀਨ ਮੋਹੰਤੀ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਰਗਰਮ ਭਾਗੀਦਾਰੀ ‘ਤੇ ਖੁਸ਼ੀ ਜਤਾਈ ਅਤੇ ਕਿਹਾ ਕਿ ਅਜਿਹੇ ਪ੍ਰੋਗਰਾਮ ਬੱਚਿਆਂ ਨੂੰ ਭਾਰਤ ਦੇ ਇਤਿਹਾਸ ਨਾਲ ਜੋੜਦੇ ਹਨ ਅਤੇ ਉਨ੍ਹਾਂ ਨੂੰ ਜਿੰਮੇਵਾਰ ਨਾਗਰਿਕ ਬਣਾਉਦੇ ਹਨ। ਸਕੂਲ ਪਿ੍ਰੰਸੀਪਲ ਆਰਸਤੀ ਸ਼ਰਮਾਂ ਨੇ ਵੱਲੋਂ ਇਸ ਮੌਕੇ ਸਭ ਦਾ ਧੰਨਵਾਦ ਕੀਤਾ ਗਿਆ ਅਤੇ ਬੱਚਿਆਂ ਪੇਸ਼ ਕੀਤੇ ਪ੍ਰੋਗਰਾਮ ਦੀ ਪ੍ਰਸੰਸਾ ਕੀਤੀ। ਇਸ ਮੌਕੇ ਸਕੂਲ ਦਾ ਮਾਹੋਲ ਦੇਸ਼ ਭਗਤੀ ਦੇ ਰੰਗ ਵਿੱਚ ਰੰਗਿਆਂ ਗਿਆ।

 

Post a Comment

0 Comments