ਫ਼ਤਹਿਗੜ੍ਹ ਸਾਹਿਬ, 19 ਅਗਸਤ (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਸਰਕਾਰੀ ਹਾਈ ਸਕੂਲ ਤਲਾਣੀਆਂ ਵਿਖੇ ਜਾਗਰੂਕਤਾ ਸੈਮੀਨਾਰ ਰਾਜਪਾਲ ਕੌਰ ਮੂੱਖ ਅਧਿਆਪਕਾ ਦੀ ਪ੍ਰਧਾਨਗੀ ਹੇਠ ਕਰਵਾਇਆ ਗਿਆ । ਇਸ ਮੌਕੇ ਸੰਸਥਾ ਵੱਲੋਂ ਸਕੂਲ ਵਿੱਚ 150 ਬੂਟੇ ਲਗਵਾਉਣ ਲਈ ਦਿੱਤੇ ਗਏ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ, ਕੌਮੀ ਕੋਆਰਡੀਨੇਟਰ ਗੁਰਕੀਰਤ ਸਿੰਘ ਖੇੜਾ, ਗੁਰਪ੍ਰੀਤ ਸਿੰਘ ਝਾਮਪੁਰ ਚੇਅਰਮੈਨ ਪੰਜਾਬ, ਕੌਮੀ ਸਕੱਤਰ ਹਰਭਜਨ ਸਿੰਘ ਜੱਲੋਵਾਲ, ਡੀਐਸਪੀ ਇੰਦਰਪ੍ਰੀਤ ਸਿੰਘ, ਡਾਕਟਰ ਗੁਲਜ਼ਾਰ ਮਤਾਣੀਆ ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਹਰਪ੍ਰੀਤ ਕੌਰ ਇੰਚਾਰਜ਼ ਬਾਲ ਵਿਕਾਸ ਵਿਭਾਗ ਫ਼ਤਹਿਗੜ੍ਹ ਸਾਹਿਬ ਅਤੇ ਸੁਰਿੰਦਰ ਕੌਰ ਤਲਾਣੀਆਂ ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਅਲੱਗ ਅਲੱਗ ਬੁਲਾਰਿਆਂ ਨੇ ਬੱਚਿਆਂ ਨੂੰ ਜਾਗਰੂਕ ਕਰਨ ਲਈ ਆਪਣੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਵਾਤਾਵਰਨ ਨੂੰ ਬਚਾਉਣ ਲਈ ਵੱਧ ਤੋਂ ਵੱਧ ਬੂਟੇ ਲਗਾਉਣੇ ਚਾਹੀਦੇ ਹਨ। ਡੀਐਸਪੀ ਸਾਹਿਬ ਨੇ ਬੱਚਿਆਂ ਨੂੰ ਟ੍ਰੈਫਿਕ ਨਿਯਮਾਂ ਬਾਰੇ ਭਰਪੂਰ ਜਾਣਕਾਰੀ ਦਿੱਤੀ ਅਤੇ ਬੱਚਿਆਂ ਨੂੰ ਸੜਕ ਪਾਰ ਕਰਨਾ ,ਰੈਡ ਲਾਈਟ ਇਸ਼ਾਰਿਆਂ ਬਾਰੇ ਜਾਗਰੂਕ ਕੀਤਾ। ਡਾਕਟਰ ਮਤਾਣੀਆ ਨੇ ਬੱਚਿਆਂ ਨੂੰ ਪਸ਼ੂ ਪਾਲਣ ਵਿਭਾਗ ਬਾਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵੈਟਰਨਰੀ ਕੋਰਸਾਂ ਵਿੱਚ ਕਿਵੇਂ ਦਾਖਲ ਹੋਇਆ ਜਾ ਸਕਦਾ ਹੈ। ਸੁਰਿੰਦਰ ਕੌਰ ਤਲਾਣੀਆਂ ਨੂੰ ਐੱਚ ਆਰ ਐਮ ਅਵਾਰਡ 2025 ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵਿੰਦਰ ਕੌਰ ਪ੍ਰਧਾਨ ਇਸਤਰੀ ਵਿੰਗ ਪਟਿਆਲਾ, ਸ੍ਰੀ ਇੰਦਰਜੀਤ ਸਿੰਘ ਡੀ ਐਸ ਪੀ ਫ.ਗ.ਸ,ਚਰਨਜੀਤ ਸਿੰਘ ,ਦਰ਼ਸ਼ਨ ਸਿੰਘ,ਰਾਜਪਾਲ ਕੌਰ ਹੈੱਡ ਮਿਸਟ੍ਰੈਸ , ਹਰਮਨਦੀਪ ਕੌਰ,ਗੁਰਸਿਮਰਨ ਕੌਰ, ਤੇਜਵੀਰ ਕੌਰ,ਮਨਜੀਤ ਕੌਰ, ਨਵਰੂਪ ਕੌਰ,ਰਮਨਦੀਪ ਕੌਰ, ਅਮਨਦੀਪ ਕੌਰ, ਰਮਨਦੀਪ ਕੌਰ, ਮਨਪ੍ਰੀਤ ਕੌਰ, ਹਰਦੀਪ ਸਿੰਘ ਨਸਰਾਲੀ ਚੇਅਰਮੈਨ ਲੁਧਿਆਣਾ, ਡਾਕਟਰ ਜੋਗਿੰਦਰ ਸਿੰਘ, ਤਰਸੇਮ ਸਿੰਘ ਗਿੱਲ ਮੀਤ ਪ੍ਰਧਾਨ, ਸਰਪੰਚ ਜਲਣਪੁਰ, ਭੁਪਿੰਦਰ ਸਿੰਘ ਏਂ ਐਸ ਆਈ ਅਤੇ ਮਨਪ੍ਰੀਤ ਸਿੰਘ ਆਦਿ ਨੇ ਸੈਮੀਨਾਰ ਵਿੱਚ ਸ਼ਮੂਲੀਅਤ ਕੀਤੀ।
0 Comments