ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਦਿਹਾੜਾ ਮਨਾਇਆ



ਆਦਮਪੁਰ ਦੋਆਬਾ, 04 ਨਵੰਬਰ (ਅਮਰਜੀਤ ਸਿੰਘ ਜੰਡੂ ਸਿੰਘਾ)-
ਹਲਕਾ ਆਦਮਪੁਰ ਵਿੱਚ ਸਿਖਿਆ ਦੇ ਖੇਤਰ ਵਿੱਚ ਆਪਣੀ ਵੱਖਰੀ ਪਹਿਚਾਣ ਰੱਖਣ ਵਾਲੇ ਦੀ ਇੰਪੀਰੀਅਲ ਸਕੂਲ ਗਰੀਨ ਕੈਂਪਸ ਆਦਮਪੁਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਪੁਰਬ ਸਮੂਹ ਸਕੂਲ ਸਟਾਫ ਤੇ ਵਿਦਿਆਰਥੀਆਂ ਵੱਲੋਂ ਸ਼ਰਧਾਪੂਰਬਕ ਮਨਾਇਆ ਗਿਆ। ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸ਼ਬਦ ਗਾਇਨ ਕੀਤਾ ਗਿਆ ਅਤੇ ਗੁਰੂ ਜੀ ਦੇ ਜੀਵਨ ਬਾਰੇ ਚਾਨਣਾ ਪਾਇਆ ਗਿਆ। ਸਕੂਲ ਦੀ ਪ੍ਰਬੰਧਕ ਕਮੇਟੀ ਵੱਲੋਂ ਵਿਦਿਆਰਥੀਆਂ ਨੂੰ ਗੁਰੂ ਘਰ ਵੀ ਲਿਜਾਇਆ ਗਿਆ, ਜਿੱਥੇ ਵਿਦਿਆਰਥੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ ਗਈ ਅਤੇ ਸਕੂਲ ਵਲੋਂ ਇੱਕੀ ਹਜ਼ਾਰ ਰੁਪਏ ਗੁਰਦੁਆਰਾ ਸਾਹਿਬ ਨੂੰ ਭੇਟ ਕੀਤੇ ਗਏ।
       ਇਸ ਮੌਕੇ ‘ਤੇ ਵਿਦਿਆਰਥੀਆਂ ਦੀ ਗੁਰੂ ਘਰ ਪ੍ਰਤੀ ਸ਼ਰਧਾ ਦੀ ਭਾਵਨਾ ਦੇਖਣਯੋਗ ਸੀ। ਸਾਰੇ ਵਿਦਿਆਰਥੀਆਂ ਬਹੁਤ ਹੀ ਉਤਸ਼ਾਹ ਅਤੇ ਸ਼ਰਧਾ ਨਾਲ ਗੁਰੂ ਘਰ ਗਏ ਅਤੇ ਕੜਾਹ ਪ੍ਰਸ਼ਾਦ ਦੀ ਦੇਗ਼ ਵੀ ਵਰਤਾਈ ਗਈ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਵੀ ਵਿਦਿਆਰਥੀਆਂ ਦੇ ਵਧੀਆ ਭਵਿੱਖ ਲਈ ਅਰਦਾਸ ਕੀਤੀ ਗਈ। ਇਸ ਮੌਕੇ ‘ਤੇ ਸਕੂਲ ਦੇ ਚੇਅਰਮੈਨ ਸ੍ਰੀ ਜਗਦੀਸ਼ ਲਾਲ ਪਸਰੀਚਾ ਜੀ, ਡਾਇਰੈਕਟਰ ਸ੍ਰੀ ਜਗਮੋਹਨ ਅਰੋੜਾ ਜੀ, ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਸਵਿੰਦਰ ਕੌਰ ਮੱਲ੍ਹੀ ਜੀ, ਵਾਇਸ ਪ੍ਰਿੰਸੀਪਲ ਸ਼੍ਰੀਮਤੀ ਪੂਜਾ ਠਾਕੁਰ ਜੀ ਅਤੇ ਸਮੂਹ ਸਟਾਫ਼ ਸ਼ਾਮਲ ਸਨ।

Post a Comment

0 Comments