ਮਾਡਲ ਟਾਊਨ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਹੋਈ ਅੰਤਿਮ ਸੰਸਕਾਰ ਦੀ ਰਸਮ
ਅਮਰਜੀਤ ਸਿੰਘ ਜੰਡੂ ਸਿੰਘਾ- ਜ਼ੀ.ਟੀ.ਬੀ ਸਕੂਲ ਪਿੰਡ ਹਜ਼ਾਰਾ ਦੇ ਸਕੱਤਰ ਸ. ਸੁਰਜੀਤ ਸਿੰਘ ਚੀਮਾ ਜਿਨ੍ਹਾਂ ਦਾ ਬੀਤੇ ਦਿਨ ਸਵਰਗਵਾਸ ਹੋ ਗਿਆ ਸੀ। ਉਨ੍ਹਾਂ ਦੇ ਅੰਤਿਮ ਸੰਸਕਾਰ ਦੀ ਰਸਮ ਅੱਜ ਮਾਡਲ ਟਾਊਨ ਜਲੰਧਰ ਦੇ ਸ਼ਮਸ਼ਾਨਘਾਟ ਵਿਖੇ ਹੋਈ। ਇਸ ਮੌਕੇ ਪਹਿਲਾ ਗ੍ਰੰਥੀ ਸਿੰਘ ਵੱਲੋਂ ਸ. ਸੁਰਜੀਤ ਸਿੰਘ ਚੀਮਾ ਦੀ ਸੰਸਕਾਰ ਦੀ ਰਸਮ ਦੀ ਅਰਦਾਸ ਕੀਤੀ ਗਈ। ਉਪਰੰਤ ਸ. ਸੁਰਜੀਤ ਸਿੰਘ ਚੀਮਾ ਨੂੰ ਮੁੱਖ ਅਗਨੀ ਦੇਣ ਦੀ ਰਸਮ ਉਨ੍ਹਾਂ ਦੇ ਸਪੱਤਰ ਹਰਸ਼ਰਨ ਸਿੰਘ ਚੀਮਾ, ਰਵਿੰਦਰਪਾਲ ਸਿੰਘ ਚੀਮਾ ਤੇ ਪੋਤਰੇ ਜੁਗਰਾਜ ਸਿੰਘ ਚੀਮਾ ਵੱਲੋਂ ਨਿਭਾਈ ਗਈ। ਸੰਸਕਾਰ ਦੀ ਰਸਮ ਮੌਕੇ ਤੇ ਪੁੱਜੇ ਸਾਬਕਾ ਕੈਬਨਿਟ ਮੰਤਰੀ ਦਲਜੀਤ ਸਿੰਘ ਚੀਮਾ, ਸਾਬਕਾ ਐਮ.ਪੀ ਮਹਿੰਦਰ ਸਿੰਘ ਕੇ.ਪੀ, ਸਾਬਕਾ ਵਿਧਾਇਕ ਸਰਬਜੀਤ ਸਿੰਘ ਮੱਕੜ, ਸਾਬਕਾ ਵਿਧਾਇਕ ਗੁਰਪ੍ਰਤਾਪ ਸਿੰਘ ਵਡਾਲਾ, ਸਾਬਕਾ ਵਿਧਾਇਕ ਕੇ.ਡੀ ਭੰਡਾਰੀ, ਨਿਤਿਨ ਭਗਤ, ਕੁਲਵੰਤ ਸਿੰਘ ਮੰਨਣ ਐਸ.ਜੀ.ਪੀ,ਸੀ ਮੈਂਬਰ, ਇਕਬਾਲਪ੍ਰੀਤ ਸਿੰਘ ਸਾਬਕਾ ਡੀ.ਜੀ.ਪੀ, ਉਪਿੰਦਰ ਸਿੰਘ ਘੁੰਮਣ ਸਾਬਕਾ ਐਸਐਸਪੀ, ਬੇਅੰਤ ਸਿੰਘ ਸਰਹੱਦੀ ਸੰਪਾਦਕ ਸਿਮਰਨ ਵੀਕਲੀ, ਗੁਰਭਜਨ ਸਿੰਘ ਗਿੱਲ ਸਾਹਿੱਤਕਾਰ ਲੁਧਿਆਣਾ, ਅਮਰਜੀਤ ਸਿੰਘ ਕਿਸ਼ਨਪੁਰਾ, ਮਹਿੰਦਰ ਸਿੰਘ ਬਿਨਾਕਾ, ਹਰਜੀਤ ਕੌਰ ਤਲਵੰਡੀ, ਡਾ. ਪਰਮਜੀਤ ਸਿੰਘ ਮਰਵਾਹ, ਜਸਵਿੰਦਰ ਸਿੰਘ ਧੋਗੜੀ, ਤਜਿੰਦਰ ਸਿੰਘ ਪ੍ਰਦੇਸੀ, ਯਾਦਵਿੰਦਰ ਸਿੰਘ ਰੰਧਾਵਾ, ਤਜਿੰਦਰ ਸਿੰਘ ਸੋਹਲ, ਅਮਰਜੀਤ ਸਿੰਘ, ਸਰਬਜੀਤ ਸਿੰਘ ਕਾਹਲੋਂ, ਨਰਿੰਦਰ ਸਿੰਘ ਰੌਕੀ, ਆਰ.ਕੇ ਗਾਂਧੀ, ਬੱਬੂ ਪਾਇਲਟ, ਇੰਦਰਪਾਲ ਸਿੰਘ, ਡਾ. ਨੇਹਾ, ਹਰਜੀਤ ਸਿੰਘ ਐਡਵੋਕੇਟ, ਚਰਨਜੀਤ ਸਿੰਘ ਸਰਾਫ, ਬਲਵਿੰਦਰ ਸਿੰਘ ਸਰਾਫ, ਕੁਲਵੰਤਵੀਰ ਸਿੰਘ ਵੱਲੋਂ ਸ. ਸੁਰਜੀਤ ਸਿੰਘ ਚੀਮਾ ਦੇ ਸਪੁੱਤਰ ਹਰਸ਼ਰਨ ਸਿੰਘ ਚੀਮਾ, ਰਵਿੰਦਰਪਾਲ ਸਿੰਘ ਚੀਮਾ ਤੇ ਪੋਤਰੇ ਜੁਗਰਾਜ ਸਿੰਘ ਚੀਮਾ, ਭਰਾ ਜਸਵਿੰਦਰ ਸਿੰਘ, ਹਰਪਾਲ ਸਿੰਘ ਚੀਮਾ, ਰਾਜਵੀਰ ਸਿੰਘ ਬਾਜਵਾ, ਭੁਪਿੰਦਰ ਸਿੰਘ ਮੱਕੜ, ਜਸਵਿੰਦਰ ਸਿੰਘ ਮੱਕੜ, ਇਕਬਾਲ ਸਿੰਘ ਢੀਡਸਾ, ਕੁਲਵਿੰਦਰ ਸਿੰਘ ਚੀਮਾ, ਦਵਿੰਦਰ ਸਿੰਘ ਰਹੇਜਾ ਆਦਿ ਪਰਿਵਾਰਕ ਮੈਂਬਰਾਂ ਨਾਲ ਗਹਿੱਰੇ ਦੁੱਖ ਦਾ ਪ੍ਰਗਟਾਵਾ ਕੀਤਾ।
ਇਥੇ ਦੱਸਣਯੋਗ ਹੈ ਕਿ ਸ. ਸੁਰਜੀਤ ਸਿੰਘ ਚੀਮਾ ਸਿੱਖ ਪੰਥ ਦੀ ਸਤਿਕਾਰਤ ਹਸਤੀ ਸਨ ਜੋ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੇ ਸਾਬਕਾ ਸੀਨੀਅਰ ਮੈਂਬਰ, ਧਰਮ ਪ੍ਰਚਾਰ ਕਮੇਟੀ ਦੇ ਸਾਬਕਾ ਸੀਨੀਅਰ ਮੈਂਬਰ, ਇਤਿਹਾਸਕ ਅਸਥਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਪ੍ਰਬੰਧਕ ਕਮੇਟੀ ਦੇ ਸੀਨੀਅਰ ਮੈਂਬਰ ਅਤੇ ਗੁਰੂ ਹਰਿਗੋਬਿੰਦ ਹਸਪਤਾਲ ਦੇ ਪਿਛਲੇ 50 ਸਾਲਾਂ ਤੋਂ ਵੱਧ ਸਮੇਂ ਤੱਕ ਚੇਅਰਮੈਨ ਦੇ ਤੌਰ ਤੇ ਸੇਵਾ ਨਿਭਾਉਣ ਵਾਲੇ ਅਤੇ ਅਨੇਕਾਂ ਧਾਰਮਿਕ ਅਤੇ ਸਮਾਜਿਕ ਸੰਸਥਾਵਾਂ ਦੀ ਸਰਪ੍ਰਸਤੀ ਕਰਨ ਵਾਲੇ ਇਨਸਾਨ ਸਨ। ਜੋ ਕਿ 91 ਸਾਲ ਦੀ ਉਮਰ ਵਿੱਚ ਅਕਾਲ ਪੁਰਖ ਦੇ ਚਰਨਾਂ ਵਿੱਚ ਬਿਰਾਜੇ ਹਨ।
Tuesday, 10 March 2026
Saturday, 7 March 2026
ਕਪੂਰ ਪਿੰਡ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨੂੰ ਸਮਰਪਿਤ ਵਿਚਾਰ ਗੋਸ਼ਟੀ 10 ਨੂੰ
ਡੀ.ਐੱਸ.ਪੀ. ਆਦਮਪੁਰ ਰਾਜੀਵ ਕੁਮਾਰ ਨੂੰ ਮਿਲੇ ਸਮਾਗਮੀ ਪ੍ਰਬੰਧਕ
ਅਮਰਜੀਤ ਸਿੰਘ ਜੰਡੂ ਸਿੰਘਾ- ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਜੀਵਨ ਨੂੰ ਸਮਰਪਿਤ ਵਿਸ਼ੇਸ਼ ਸਮਾਰੋਹ ਅਤੇ ਵਿਚਾਰ ਗੋਸ਼ਟੀ 10 ਮਾਰਚ ਦਿਨ ਮੰਗਲਵਾਰ ਨੂੰ ਕਪੂਰ ਪਿੰਡ, ਜ਼ਿਲਾ ਜਲੰਧਰ ਵਿਚ ਕਰਵਾਈ ਜਾ ਰਹੀ ਹੈ। ਜਿਸਦੇ ਸਬੰਧ ਵਿਚ ਵਿਚਾਰ ਗੋਸ਼ਟੀ ਦੇ ਪ੍ਰਬੰਧਕਾਂ ਵੱਲੋਂ ਡੀ.ਐੱਸ.ਪੀ. ਆਦਮਪੁਰ ਰਾਜੀਵ ਕੁਮਾਰ (ਪੀ.ਪੀ.ਐੱਸ.) ਨਾਲ ਮੁਲਾਕਾਤ ਕੀਤੀ ਗਈ ਅਤੇ ਉਨ੍ਹਾਂ ਨੂੰ ਇਸ ਸਮਾਗਮ ਦਾ ਸੱਦਾ-ਪੱਤਰ ਸੋਪਿਆ ਗਿਆ। ਇਸ ਮੌਕੇ ਕਪਰ ਪਿੰਡ ਦੇ ਸਰਪੰਚ ਅਸ਼ੋਕ ਕੁਮਾਰ, ਰਣਜੀਤ ਕੁਮਾਰ ਮੈਂਬਰ ਪੰਚਾਇਤ ਅਤੇ ਸ਼੍ਰੀ ਪਰਮਦੇਵਾ ਮਾਤਾ ਵੈਸ਼ਨੋ ਮੰਦਰ ਕਪੂਰ ਪਿੰਡ ਦੇ ਜਨਰਲ ਸਕੱਤਰ ਨਰਿੰਦਰ ਸਿੰਘ ਸੋਨੂੰ ਵੀ ਮੌਜੂਦ ਸਨ। ਡੀ.ਐੱਸ.ਪੀ. ਰਾਜੀਵ ਕੁਮਾਰ ਨੇ ਵਿਚਾਰ ਗੋਸ਼ਟੀ ਕਰਵਾਉਣ ’ਤੇ ਪ੍ਰਬੰਧਕਾਂ ਦੀ ਪ੍ਰਸ਼ੰਸਾ ਕੀਤੀ ਅਤੇ ਉਨ੍ਹਾਂ ਨੂੰ ਭਰੋਸਾ ਦਿੱਤਾ ਕਿ ਉਹ ਇਸ ਆਯੋਜਨ ਵਿਚ ਜ਼ਰੂਰ ਸ਼ਾਮਲ ਹੋਣਗੇ। ਅਸ਼ੋਕ ਕੁਮਾਰ ਸਰਪੰਚ ਨੇ ਦੱਸਿਆ ਕਿ ਨਵਯੁੱਵਕ ਸਭਾ ਕਪੂਰ ਪਿੰਡ ਵੱਲੋਂ ਗ੍ਰਾਮ ਪੰਚਾਇਤ ਅਤੇ ਐੱਨ.ਆਰ ਆਈਜ਼ ਦੇ ਸਹਿਯੋਗ ਨਾਲ ਇਹ ਵਿਚਾਰ ਗੋਸ਼ਟੀ ਦਾ ਸਮਾਗਮ ਸ਼ਾਮ 7 ਤੋਂ ਰਾਤ 11 ਵਜੇ ਤੱਕ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਦਸਿਆ ਕਿ ਇਸ ਗੋਸ਼ਟੀ ਵਿਚ ਪ੍ਰਸਿੱਧ ਕਲਾਕਾਰ ਪ੍ਰਵੇਜ਼ ਆਲਮ ਅਤੇ ਸੰਨੀ ਮਿੱਤਲ ਆਪਣੀ ਹਾਜ਼ਰੀ ਦਰਜ ਕਰਵਾਉਣਗੇ।
ਕੈਪਸ਼ਨ- ਕਪੂਰ ਪਿੰਡ ਵਿਖੇ ਕਰਵਾਈ ਜਾ ਰਹੀ ਵਿਚਾਰ ਗੋਸ਼ਟੀ ਸਬੰਧੀ ਡੀ.ਐੱਸ.ਪੀ. ਆਦਮਪੁਰ ਰਾਜੀਵ ਕੁਮਾਰ ਨੂੰ ਸੱਦਾ-ਪੱਤਰ ਸੋਪਦੇੇ ਨਵਯੁਵਕ ਸਭਾ ਦੇ ਮੈਂਬਰ, ਸਰਪੰਚ ਅਸ਼ੋਕ ਕੁਮਾਰ, ਨਰਿੰਦਰ ਸਿੰਘ ਸੋਨੂੰ ਅਤੇ ਪੰਚ ਰਣਜੀਤ ਕੁਮਾਰ।
Monday, 2 March 2026
ਡੇਰਾ ਸੰਤ ਬਾਬਾ ਫੂਲ ਨਾਥ ਜੀ ਚਹੇੜੂ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਉਤਸਵ ਸ਼ਰਧਾਪੂਰਬਕ ਮਨਾਇਆ ਗਿਆ
ਰਾਗੀ ਜਥਿਆਂ, ਪ੍ਰਚਾਰਕਾਂ ਤੇ ਗਾਇਕ ਕੰਠ ਕਲੇਰ, ਵਿੱਕੀ ਬਹਾਦਰਕੇ ਨੇ ਗੁਰੂ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਗਾਈ ਮਹਿਮਾ, ਦੇਸ਼-ਵਿਦੇਸ਼ ਤੋਂ ਪੁੱਜੀਆਂ ਹਜ਼ਾਰਾਂ ਸੰਗਤਾਂ
ਜਲੰਧਰ, 1 ਮਾਰਚ (ਅਮਰਜੀਤ ਸਿੰਘ)- ਡੇਰਾ ਸੰਤ ਬਾਬਾ ਫੂਲ ਨਾਥ ਜੀ ਅਤੇ ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ. ਰੋਡ ਚਹੇੜੂ ਵਿਖੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ 649ਵਾਂ ਪ੍ਰਕਾਸ਼ ਪੁਰਬ ਦੇਸ਼ਾਂ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਡੇਰੇ ਦੇ ਮੁੱਖ ਸੇਵਾਦਾਰ ਸਤਿਕਾਰਯੋਗ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਦੀ ਅਗਵਾਹੀ ਵਿੱਚ ਸ਼ਰਧਾ ਭਾਵਨਾ ਤੇ ਪਿਆਰ ਸਤਿਕਾਰ ਨਾਲ ਮਨਾਇਆ ਗਿਆ।
ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਛੱਤਰ-ਛਾਇਆ ਹੇਠ ਕਰਵਾਏ ਗਏ ਇਨ੍ਹਾਂ ਸਮਾਗਮਾਂ ਮੌਕੇ ਤੇ ਪਹਿਲਾ ਅੰਮ੍ਰਿਤਬਾਣੀ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਅਖੰਡ ਜਾਪਾਂ ਦੇ ਭੋਗ ਪਾਏ ਗਏ ਅਤੇ ਵਿਸ਼ਵ ਦੀ ਸੁੱਖ-ਸ਼ਾਂਤੀ ਤੇ ਸਰਬੱਤ ਦੇ ਭਲੇ ਦੀ ਅਰਦਾਸ ਭਾਈ ਪ੍ਰਵੀਨ ਕੁਮਾਰ ਹੈੱਡ ਗ੍ਰੰਥੀ ਡੇਰਾ ਚਹੇੜੂ ਵੱਲੋਂ ਕੀਤੀ ਗਈ। ਉਪਰੰਤ ਭਾਈ ਮੰਗਤ ਰਾਮ ਮਹਿਮੀ, ਬਾਬਾ ਫੂਲ ਨਾਥ ਜੀ ਸੰਗੀਤ ਮੰਡਲੀ, ਸੰਤ ਬਾਬਾ ਬ੍ਰਹਮ ਨਾਥ ਜੀ ਭਜਨ ਮੰਡਲੀ, ਸੰਤ ਮੀਰਾਂ ਬਾਈ ਭਜਨ ਮੰਡਲੀ ਭੁੱਲਾਰਾਈ, ਮਾਤਾ ਸਵਿੱਤਰੀ ਬਾਈ ਫੂਲੇ ਟਿਊਸ਼ਨ ਸੈਂਟਰ ਦੇ ਬੱਚਿਆਂ, ਸਤਿਗੁਰੂ ਰਵਿਦਾਸ ਪਬਲਿਕ ਸਕੂਲ ਜੈਤਵਾਲੀ ਦੇ ਬੱਚਿਆਂ ਤੇ ਸਰਬਜੀਤ ਰੱਤੂ ਨੰਗਲ ਕਰਾਰ ਖਾਂ ਨੇ ਸ਼ਬਦਾਂ ਅਤੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ।
ਇਸ ਮੌਕੇ ਤੇ ਮਿਸ਼ਨਰੀ ਗਾਇਕ ਵਿੱਕੀ ਬਹਾਦਰਕੇ ਅਤੇ ਗਾਇਕ ਕੰਠ ਕਲੇਰ ਨੇ ਤਿੰਨ ਘੰਟੇ ਲਗਾਤਾਰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ, ਬਾਬਾ ਸਾਹਿਬ ਡਾ. ਅੰਬੇਡਕਰ ਜੀ ਅਤੇ ਡੇਰਾ ਚਹੇੜੂ ਦੇ ਸੰਤਾਂ-ਮਹਾਪੁਰਸ਼ਾਂ ਦੀ ਮਹਿਮਾ ਦਾ ਗੁਣਗਾਨ ਕਰਕੇ ਸਮਾਗਮ ਵਿਚ ਮੌਜੂਦ ਦੇਸ਼-ਵਿਦੇਸ਼ ਦੀਆਂ ਹਜ਼ਾਰਾਂ ਸੰਗਤਾਂ ਨੂੰ ਇਨਕਲਾਬੀ ਵਿਚਾਰਧਾਰਾ ਨਾਲ ਜੋੜਿਆ। ਆਵਾਜ਼-ਏ-ਕੌਮ ਸੰਤ ਕ੍ਰਿਸ਼ਨ ਨਾਥ ਜੀ ਨੇ ਸੰਗਤਾਂ ਨੂੰ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਦੇ ਜੀਵਨ ਬਾਰੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਸਮੂਹ ਸੰਗਤਾਂ ਨੂੰ ਵਹਿਮਾਂ ਭਰਮਾਂ ਤੋਂ ਦੂਰ ਰਹਿ ਕੇ ਸਾਦਾ ਜੀਵਨ ਬਤੀਤ ਕਰਨ ਅਤੇ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਬਾਣੀ ਨਾਲ ਜੁੜਨ ਲਈ ਪੇ੍ਰਰਿਆ। ਇਸ ਮੌਕੇ ਤੇ ਸੰਤ ਕ੍ਰਿਸ਼ਨ ਨਾਥ ਜੀ ਨੇ ਮਹੰਤ ਅਵਤਾਰ ਦਾਸ ਜੀ ਚਹੇੜੂ, ਸੰਤ ਲਸ਼ਮਣ ਦਾਸ ਜੀ ਮੱਧ ਪ੍ਰਦੇਸ਼, ਭਰਤ ਜੀ, ਸੇਵਕ ਦਾਸ, ਮਹੰਤ ਬਲਬੀਰ ਦਾਸ ਖੰਨਾ, ਬਸਪਾ ਪੰਜਾਬ ਦੇ ਜਨਰਲ ਸਕੱਤਰ ਐਡਵੋਕੇਟ ਬਲਵਿੰਦਰ ਕੁਮਾਰ, ਪ੍ਰਸਿੱਧ ਲੇਖਕ ਮਹਿੰਦਰ ਸੰਧੂ, ਪੰਛੀ ਡੱਲੇਵਾਲੀਆ, ਗਾਇਕ ਕੰਠ ਕਲੇਰ ਅਤੇ ਵਿੱਕੀ ਬਹਾਦਰਕੇ ਸਮੇਤ ਹੋਰ ਸ਼ਖਸੀਅਤਾਂ ਨੂੰ ਸਨਮਾਨਤ ਕੀਤਾ। ਡੇਰਾ ਚਹੇੜੂ ਦੇ ਸਕੱਤਰ ਕਮਲਜੀਤ ਖੋਥੜਾਂ ਨੇ ਸਟੇਜ ਸੰਚਾਲਨ ਕਰਦਿਆਂ ਸੰਤਾਂ ਵੱਲੋਂ ਸਾਰੀਆਂ ਸੰਗਤਾਂ ਅਤੇ ਸੇਵਾਦਾਰਾਂ ਦਾ ਧੰਨਵਾਦ ਕੀਤਾ। ਸਮਾਗਮਾਂ ਦੇ ਦੋਵੇਂ ਦਿਨ ਚਾਹ ਪਕੌੜੇ ਅਤੇ ਮਠਿਆਈਆਂ ਤੇ ਗੁਰੂ ਕੇ ਲੰਗਰ ਅਤੁੱਟ ਚੱਲਦੇ ਰਹੇ। ਇਸ ਮੌਕੇ ਸਮੂਹ ਸੇਵਾਦਾਰ ਤੇ ਸੰਗਤਾਂ ਹਾਜ਼ਰ ਸਨ।

Subscribe to:
Comments (Atom)