ਸੰਗਰੂਰ, (ਬਿਊਰੌਂ)- ਮਨੁੱਖੀ ਅਧਿਕਾਰ ਮੰਚ ਦੀ ਜ਼ਿਲ੍ਹਾ ਇਕਾਈ ਸੰਗਰੂਰ ਵੱਲੋਂ ਬਲਾਕ ਸੁਨਾਮ ਦੇ ਚੇਅਰਮੈਨ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਪਿੰਡ ਚੀਮਾ ਵਿਖੇ ਔਕਰਵਾਈ ਗਈ। ਜਿਸ ਵਿੱਚ ਸੰਸਥਾ ਦੇ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਅਤੇ ਪਦਮ ਮਾਨ ਚੇਅਰਮੈਨ ਜੈਪੁਰ ( ਰਾਜਸਥਾਨ )ਵਿਸ਼ੇਸ਼ ਤੌਰ ਤੇ ਪਹੁੰਚੇ ਹੋਏ ਸਨ। ਇਸ ਮੌਕੇ ਨਵੇਂ ਅਹੁਦੇਦਾਰਾਂ ਦੀਆਂ ਨਿਯੁਕਤੀਆਂ ਕੀਤੀਆਂ ਗਈਆਂ ਜਿਨ੍ਹਾਂ ਵਿੱਚ ਨਗਿੰਦਰ ਕੁਮਾਰ ਨੂੰ ਪ੍ਰਧਾਨ ਬਲਾਕ ਸੁਨਾਮ, ਰਛਪਾਲ ਸਿੰਘ ਨੂੰ ਸੀਨੀਅਰ ਮੀਤ ਪ੍ਰਧਾਨ, ਯੋਗੇਸ਼ ਕੁਮਾਰ ਨੂੰ ਜ਼ਿਲ੍ਹਾ ਮੀਤ ਪ੍ਰਧਾਨ, ਪਰਗਟ ਪਾਲ ਨੂੰ ਜ਼ਿਲ੍ਹਾ ਚੇਅਰਮੈਨ ਆਰ ਟੀ ਆਈ ਸੈੱਲ, ਮੱਖਣ ਸਿੰਘ ਨੂੰ ਅਡਵਾਈਜ਼ਰ ਆਰ ਟੀ ਆਈ ਸੈੱਲ, ਮਨਦੀਪ ਸਿੰਘ ਨੂੰ ਬਲਾਕ ਪ੍ਰਧਾਨ ਯੂਥ ਵਿੰਗ ਬਰਨਾਲਾ ਅਤੇ ਕੁਲਦੀਪ ਸਿੰਘ ਵਾਈਸ ਚੇਅਰਮੈਨ ਬਲਾਕ ਸੁਨਾਮ ਲਗਾ ਕੇ ਸ਼ਨਾਖ਼ਤੀ ਕਾਰਡ ਅਤੇ ਨਿਯੁਕਤੀ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ ਹੈ। ਮੀਟਿੰਗ ਦੌਰਾਨ ਸਮੂਹ ਮੈਂਬਰਾਂ ਨੇ ਦਿਨੋਂ ਦਿਨ ਵਧ ਰਹੀ ਗਰਮੀ ਤੇ ਚਿੰਤਾਂ ਪ੍ਰਗਟ ਕਰਦਿਆਂ ਇਹ ਫੈਸਲਾ ਲਿਆ ਕਿ ਇਸ ਵਾਰ ਮਨੁੱਖੀ ਅਧਿਕਾਰ ਮੰਚ ਵੱਲੋਂ ਵੱਧ ਤੋਂ ਵੱਧ ਬੂਟੇ ਲਗਾਏ ਜਾਣਗੇ ਤਾਂ ਜ਼ੋ ਵੱਧ ਰਹੀ ਗਰਮੀ ਨੂੰ ਠੱਲ੍ਹ ਪਾਈ ਜਾ ਸਕੇ। ਇਸ ਮੌਕੇ ਡਾਕਟਰ ਖੇੜਾ ਨੇ ਬੋਲਦਿਆਂ ਕਿਹਾ ਕਿ ਜ਼ਿਲ੍ਹਾ ਵਿੱਚ ਵੱਧ ਤੋਂ ਵੱਧ ਜਾਗਰੂਕਤਾ ਕੈਂਪ ਅਤੇ ਸਕੂਲ,ਕਾਲਜ ਅਤੇ ਨੌਜਵਾਨ ਪੀੜ੍ਹੀ ਦੇ ਡਰਾਇਵਿੰਗ ਲਾਇਸੈਂਸ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸ਼ਨ ਨਾਲ ਤਾਲਮੇਲ ਕਰਕੇ ਬਣਾਏ ਜਾਣਗੇ। ਉਨ੍ਹਾਂ ਨੇ ਕਿਹਾ ਕਿ ਜਿਹੜੇ ਵਿਅਕਤੀ ਸਮਾਜ ਲਈ ਕੁਝ ਕਰਨ ਦੀ ਸਮਰੱਥਾ ਰੱਖਦੇ ਹਨ ਉਨ੍ਹਾਂ ਨੂੰ ਜ਼ਿਲੇ ਦੀਆਂ ਮੁੱਖ ਅਹੁਦੇਦਾਰੀਆਂ ਦਿੱਤੀਆਂ ਜਾਣਗੀਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੀਰ ਸਿੰਘ ਚੇਅਰਮੈਨ ਬਲਾਕ ਸੁਨਾਮ, ਰਛਪਾਲ ਸਿੰਘ ਢੱਡਰੀਆਂ, ਗੁਰਜੰਟ ਸਿੰਘ ਸਾਂਗਾਂ, ਹਰਵਿੰਦਰ ਸਿੰਘ, ਪ੍ਰਗਟ ਪਾਲ ਸਿੰਘ ਚੇਅਰਮੈਨ ਆਰ ਟੀ ਆਈ ਸੈੱਲ, ਦਵਿੰਦਰ ਸਿੰਘ, ਰਾਜਵਿੰਦਰ ਕੌਰ, ਕਰਮਜੀਤ ਸਿੰਘ, ਚਰਨਜੀਤ ਸਿੰਘ, ਯੋਗੇਸ਼ ਕੁਮਾਰ, ਰੋਹਿਤ ਤੁਲੀ, ਸੁਖਦੇਵ ਸਿੰਘ ਅਤੇ ਬਲਜੀਤ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
Friday, 5 June 2026
ਮਨੁੱਖੀ ਅਧਿਕਾਰ ਮੰਚ ਵੱਲੋਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਾਤਾਵਰਨ ਦਿਵਸ ਮਨਾਇਆ ਗਿਆ।
ਨਵਾਂ ਸ਼ਹਿਰ, (ਅਮਰਜੀਤ ਸਿੰਘ)- ਮਨੁੱਖੀ ਅਧਿਕਾਰ ਮੰਚ ਵੱਲੋਂ ਅੱਜ 5 ਜੂਨ ਨੂੰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਡਾਕਟਰ ਰਾਮ ਜੀ ਲਾਲ ਕੌਮੀ ਸਰਪ੍ਰਸਤ ਦੀ ਪ੍ਰਧਾਨਗੀ ਹੇਠ ਕੌਮੀ ਪ੍ਰਧਾਨ ਡਾਕਟਰ ਜਸਵੰਤ ਸਿੰਘ ਖੇੜਾ ਦੀਆਂ ਹਦਾਇਤਾਂ ਅਨੁਸਾਰ ਬੂਟੇ ਲਗਾਏ ਗਏ ਅਤੇ ਪੂਰੇ ਪੰਜਾਬ ਅਤੇ ਦੇਸ਼ ਭਰ ਵਿੱਚ 'ਵਿਸ਼ਵ ਵਾਤਾਵਰਨ ਦਿਵਸ' ਪੂਰੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਇਸ ਮੌਕੇ ਵੱਖ-ਵੱਖ ਜ਼ਿਲਿਆਂ ਅਤੇ ਬਲਾਕਾਂ ਦੇ ਅਹੁਦੇਦਾਰਾਂ ਵੱਲੋਂ ਵਾਤਾਵਰਨ ਦੀ ਸੰਭਾਲ ਅਤੇ ਹਰਿਆਵਲ ਵਧਾਉਣ ਲਈ ਵਿਸ਼ੇਸ਼ ਮੁਹਿੰਮਾਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਭਰ ਦੇ ਸਕੂਲਾਂ ਵਿੱਚ 'ਏਕ ਪੇੜ ਮਾਂ ਕੇ ਨਾਮ' ਮੁਹਿੰਮ ਚਲਾਈ ਜਾ ਰਹੀ ਹੈ। ਵਾਤਾਵਰਨ ਸੰਬੰਧੀ ਵਿਦਿਆਰਥੀਆਂ ਨੂੰ ਏਕ ਪੇੜ ਮਾਂ ਕੇ ਨਾਮ' ਮੁਹਿੰਮ ਤਹਿਤ ਆਪਣੇ ਘਰਾਂ ਅਤੇ ਆਲੇ-ਦੁਆਲੇ ਫਲਦਾਰ, ਛਾਂਦਾਰ ਅਤੇ ਰਵਾਇਤੀ ਮੈਡੀਸਨਲ (ਔਸ਼ਧੀ) ਪੌਦੇ ਲਗਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ ਤਾਂ ਜੋ ਲਗਾਤਾਰ ਵੱਧ ਰਹੇ ਤਾਪਮਾਨ ਨੂੰ ਸੰਤੁਲਿਤ ਕੀਤਾ ਜਾ ਸਕਦਾ ਹੈ।. ਮਨੁੱਖੀ ਅਧਿਕਾਰ ਮੰਚ ਵੱਲੋਂ ਬੂਟੇ ਲਗਾਉਣ ਦੀ ਮੁਹਿੰਮ ਮੌਕੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਨਮ ਦਿਨ ਜਾਂ ਵਿਆਹ ਦੀ ਵਰ੍ਹੇਗੰਢ ਵਰਗੇ ਖ਼ਾਸ ਮੌਕਿਆਂ 'ਤੇ ਘੱਟੋ-ਘੱਟ ਇੱਕ ਬੂਟਾ ਜ਼ਰੂਰ ਲਗਾਉਣ ਅਤੇ ਉਸਦੀ ਪਰਵਰਿਸ਼ ਕਰਨ। ਵਾਤਾਵਰਨ ਦਿਵਸ ਦੇ ਮੌਕੇ 'ਤੇ ਬੁਲਾਰਿਆਂ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਮਹਾਵਾਕ *"ਪਵਣੁ ਗੁਰੂ ਪਾਣੀ ਪਿਤਾ, ਮਾਤਾ ਧਰਤਿ ਮਹਤੁ"* ਦਾ ਹਵਾਲਾ ਦਿੰਦਿਆਂ ਯਾਦ ਕਰਵਾਇਆ ਕਿ ਕੁਦਰਤ ਦੀ ਸੰਭਾਲ ਸਾਡਾ ਸਭ ਤੋਂ ਵੱਡਾ ਨੈਤਿਕ ਅਤੇ ਧਾਰਮਿਕ ਫ਼ਰਜ਼ ਹੈ । ਹੋਰਨਾਂ ਤੋਂ ਇਲਾਵਾ ਹੁਸਨ ਲਾਲ ਸੂੰਢ ਪਰਸਨਲ ਸੈਕਟਰੀ, ਡਾਕਟਰ ਬਲਵੀਰ ਸਿੰਘ, ਅਮਰੀਕ ਸਿੰਘ ਕਾਹਲੋ, ਅਵਤਾਰ ਸਿੰਘ ਝਿੰਗੜਾਂ, ਡਾਕਟਰ ਪਰਮਜੀਤ ਸਿੰਘ, ਰਾਜਿੰਦਰ ਸਿੰਘ ਅਤੇ ਕੁਲਦੀਪ ਸਿੰਘ ਆਦਿ ਨੇ ਵੀ ਮੀਟਿੰਗ ਨੂੰ ਸੰਬੋਧਨ ਕੀਤਾ।
ਵਾਤਾਵਰਨ ਦੀ ਸੰਭਾਲ ਕਰਨਾਂ ਸਾਡੀ ਸਭ ਦੀ ਜਿੰਮੇਵਾਰੀ : ਕੁਲਵਿੰਦਰ ਸਿੰਘ ਬਾਘਾ
ਅਮਰਜੀਤ ਸਿੰਘ ਜੰਡੂ ਸਿੰਘਾ- ਪਿੰਡ ਬੋਲੀਨਾ ਦੇ ਸਾਬਕਾ ਸਰਪੰਚ ਤੇ ਸਰਪੰਚ ਯੂਨੀਅਨ ਦੇ ਪ੍ਰਧਾਨ ਨੋਜਵਾਨ ਆਗੂ ਕੁਲਵਿੰਦਰ ਬਾਘਾ ਨੇ ਜਾਗਰਣ ਪਰਿਵਾਰ ਨਾਲ ਗੱਲਬਾਤ ਕਰਦੇ ਕਿਹਾ ਕਿ ਸਾਡਾ ਵਾਤਾਵਰਨ ਸਾਡੀ ਸਭ ਦੀ ਜਿੰਮੇਵਾਰੀ ਹੈ ਉਨ੍ਹਾਂ ਕਿਹਾ ਵਿਸ਼ਵ ਵਾਤਾਵਰਨ ਦਿਵਸ ਸਿਰਫ਼ ਇੱਕ ਦਿਨ ਫੋਟੋਆਂ ਖਿਚਵਾਉਣ ਜਾਂ ਭਾਸ਼ਣ ਦੇਣ ਦਾ ਦਿਨ ਨਹੀਂ ਹੈ। ਉਨ੍ਹਾਂ ਕਿਹਾ ਇਹ ਦਿਵਸ ਸਾਨੂੰ ਯਾਦ ਦਿਵਾਉਂਦਾ ਹੈ ਕਿ ਧਰਤੀ ਸਾਡਾ ਇੱਕਮਾਤਰ ਘਰ ਹੈ ਅਤੇ ਇਸਦੀ ਰੱਖਿਆ ਕਰਨਾ ਸਾਡੀ ਸਭ ਦੀ ਸਾਂਝੀ ਜ਼ਿੰਮੇਵਾਰੀ ਹੈ। ਸਾਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਛੋਟੀਆਂ-ਛੋਟੀਆਂ ਆਦਤਾਂ ਬਦਲ ਕੇ ਕੁਦਰਤ ਦਾ ਸਾਥ ਦੇਣਾ ਚਾਹੀਦਾ ਹੈ, ਤਾਂ ਜੋ ਸਾਡੀ ਧਰਤੀ ਹਰੀ-ਭਰੀ ਅਤੇ ਜਿਉਣ ਯੋਗ ਬਣੀ ਰਹੇ ਤੇ ਵਾਤਾਵਰਨ ਵੀ ਸ਼ੁੱਧ ਹੋ ਸਕੇ। ਵਾਤਾਵਰਨ ਦਿਵਸ ਦੇ ਸੰਬੰਧ ਚ ਪਿੰਡ ਬੋਲੀਨਾ ਦੁਆਬਾ ਦੇ ਨੌਜਵਾਨਾਂ ਬੂਟੇ ਲਗਾਏ। ਇਸ ਮੌਕੇ ਲਖਵਿੰਦਰ ਕੁਮਾਰ, ਕਿ੍ਰਸ਼ਨ ਕੁਮਾਰ, ਜਸਵਿੰਦਰ ਕੁਮਾਰ ਮਿੰਟੂ, ਨਰਿੰਦਰ ਕੁਮਾਰ, ਦਵਿਆਂਸ਼ ਬਾਘਾ, ਤਨਿਸ਼ ਕੁਮਾਰ, ਜਸਪ੍ਰੀਤ ਸਿੰਘ, ਹਿਮਾਂਸ਼ੂ, ਮੋਹਿਤ ਤੇ ਹੋਰ ਹਾਜਰ ਸਨ।
ਡੇਰਾ ਸੱਚਖੰਡ ਬੱਲਾਂ ਤੋਂ ਸੰਤ ਨਿਰੰਜਣ ਦਾਸ ਮਹਾਰਾਜ ਜੀ, ਪੁੱਜੇ ਡੇਰਾ ਚਹੇੜੂ
9 ਜੂਨ ਨੂੰ ਡੇਰਾ ਚਹੇੜੂ ਵਿਖੇ ਵੱਡੇ ਪੱਥਰ ਤੇ ਕਰਵਾਇਆ ਜਾਵੇਗਾ, 75ਵਾਂ ਸਲਾਨਾ ਜੋੜ ਮੇਲਾ, ਸਾਰੀਆਂ ਤਿਆਰੀਆਂ ਮੁਕੰਮਲ
ਅਮਰਜੀਤ ਸਿੰਘ ਜੰਡੂ ਸਿੰਘਾ- ਡੇਰਾ ਸੰਤ ਬਾਬਾ ਫੂਲ ਨਾਥ ਜੀ, ਸੰਤ ਬਾਬਾ ਬ੍ਰਹਮ ਨਾਥ ਜੀ ਨਾਨਕ ਨਗਰੀ ਜੀ.ਟੀ ਰੋਡ੍ਹ ਚਹੇੜੂ ਵਿਖੇ ਅੱਜ 5 ਜੂਨ ਦਿਨ ਸ਼ੁੱਕਰਵਾਰ ਤੋਂ 75ਵੇਂ ਸਲਾਨਾ ਜੋੜ ਮੇਲੇ ਦੀਆਂ ਤਿਆਰੀਆਂ ਸ਼ੁਰੂ ਹੋ ਚੁੱਕੀਆਂ ਹਨ ਤੇ ਅੱਜ ਪਹਿਲੇ ਦਿਨ ਸਤਿਕਾਰਯੋਗ ਸੰਤ ਨਿਰੰਜਣ ਦਾਸ ਮਹਾਰਾਜ ਜੀ ਡੇਰਾ ਸੱਚਖੰਡ ਬੱਲਾਂ ਵਾਲੇ, ਡੇਰਾ ਚਹੇੜੂ ਵਿਖੇ ਸੰਤ ਕ੍ਰਿਸ਼ਨ ਨਾਥ ਜੀ ਤੇ ਸਮੂਹ ਸੰਗਤਾਂ ਨੂੰ 75ਵੇਂ ਸਲਾਨਾ ਜੋੜ ਮੇਲੇ ਦੀਆਂ ਮੁਬਾਰਕਾਂ ਦੇਣ ਵਾਸਤੇ ਪੁੱਜੇ।
ਇਸ ਮੌਕੇ ਡੇਰਾ ਬੱਲਾਂ ਤੋਂ ਸੰਤ ਲੇਖ ਰਾਜ ਨੂਰਪੁਰ ਵਾਲੇ, ਦਵਿੰਦਰ ਕੁਮਾਰ ਤੇ ਕੁਲਵੰਤ ਕਜਲਾ ਵੱਲੋਂ ਸੰਗਤਾਂ ਨੂੰ ਆਪਣੇ ਪ੍ਰਬੱਚਨਾਂ ਰਾਹੀਂ ਨਿਹਾਲ ਕੀਤਾ ਗਿਆ। ਇਸ ਮੌਕੇ ਡੇਰਾ ਮੁੱਖੀ ਸੰਤ ਕ੍ਰਿਸ਼ਨ ਨਾਥ ਮਹਾਰਾਜ ਜੀ ਤੇ ਡੇਰਾ ਮੈਨੇਜ਼ਮੈਂਟ ਵੱਲੋਂ ਸੰਤ ਨਿਰੰਜਣ ਦਾਸ ਮਹਾਰਾਜ ਜੀ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਸੰਤ ਨਿਰੰਜਣ ਦਾਸ ਮਹਾਰਾਜ ਜੀ ਨੇ ਸਰਬੱਤ ਸੰਗਤਾਂ ਨੂੰ 75ਵੇਂ ਸਲਾਨਾ ਜੋੜ ਮੇਲੇ ਦੀਆਂ ਮੁਬਾਰਕਾਂ ਦਿੱਤੀਆਂ।
ਇਸ ਮੌਕੇ ਤੇ ਸੰਤ ਕਿਸ਼ਨ ਨਾਥ ਮਹਾਰਾਜ ਜੀ ਚਹੇੜੂ ਵਾਲੇ, ਸੰਤ ਅਵਤਾਰ ਦਾਸ ਚਹੇੜੂ ਵਾਲੇ, ਸੇਵਾਦਾਰ ਭੁੱਲਾ ਰਾਮ ਸੁਮਨ, ਸ਼੍ਰੀ ਧਰਮਪਾਲ ਕਲੇਰ, ਸੈਕਟਰੀ ਕਮਲਜੀਤ ਖੋਥੜਾਂ, ਜਸਵਿੰਦਰ ਬਿੱਲਾ, ਪ੍ਰਵੀਨ ਕੁਮਾਰ ਹੈੱਡ ਗ੍ਰੰਥੀ, ਲਸ਼ਮਣ ਦਾਸ ਮਾਣੀ, ਸੂਬੇਦਾਰ ਲਹਿਬਰ ਸਿੰਘ, ਕੇਵਲ ਕਿਸ਼ਨ, ਬੀ.ਆਰ. ਸਿੱਧੂ, ਜੀਤ ਰਾਮ ਫਰਾਲਾ, ਸ਼੍ਰੀ ਚਰਨਜੀਤ ਸਹਿਜਲ, ਭਗਤ ਰਾਮ, ਸੁਮਿੱਤਰੀ ਦੇਵੀ ਸਰਪੰਚ, ਪਰਮਜੀਤ ਗੁਰਾਇਆ, ਪਵਨ ਬੈਂਸ, ਐਡਵੋਕੇਟ, ਬਿੰਦਰ ਜੈਤੇਵਾਲੀ, ਪਰਮਜੀਤ ਮਹਿਮੀ (ਪੀਐਨਬੀ), ਹਰਜੀਤ ਸਿੰਘ ਚਾਹਲ ਕਨੇਡਾ, ਤਿਲਕ ਰਾਜ, ਸਦਾਨੰਦ, ਲੱਡੂ ਲਾਦੀਆਂ, ਸਰਬਜੀਤ ਭੂਤਾਂ, ਰਾਮ ਪ੍ਰਕਾਸ਼ ਸੁਆਣ, ਮੰਗਤ ਰਾਮ ਮਹਿਮੀ ਤੇ ਹੋਰ ਸੇਵਾਦਾਰ ਸੰਗਤਾਂ ਹਾਜ਼ਰ ਸਨ। ਇਸ ਮੌਕੇ ਤੇ ਸੰਗਤਾਂ ਨੂੰ ਠੰਡੇ ਮਿੱਠੇ ਜਲ ਦੀਆਂ ਛਬੀਲਾਂ, ਚਾਹ ਪਕੋੜੇ ਤੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।
Subscribe to:
Posts (Atom)