ਅਮਰਜੀਤ ਸਿੰਘ ਜੰਡੂ ਸਿੰਘਾ- ਗੁਰਦਆਰਾ ਡੇਰਾ ਸੰਤ ਸਾਗਰ (ਚਾਹਵਾਲਾ) ਪਿੰਡ ਜੋਹਲਾਂ (ਜਲੰਧਰ) ਵਿਖੇ ਸੰਤ ਬਾਬਾ ਠਾਕੁਰ ਸਿੰਘ ਜੀ ਦੀ ਯਾਦ ਵਿੱਚ ਮਹਾਨ ਗੁਰਮਤਿ ਸਮਾਗਮ 14 ਜੁਲਾਈ ਦਿਨ ਮੰਗਲਵਾਰ ਨੂੰ ਡੇਰੇ ਦੇ ਮੁੱਖ ਸੇਵਾਦਾਰ ਸੰਤ ਬਾਬਾ ਹਰਜਿੰਦਰ ਸਿੰਘ ਜੀ ਦੀ ਅਗਵਾਹੀ ਵਿੱਚ ਦੇਸ਼ਾ ਵਿਦੇਸ਼ਾਂ ਦੀਆਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ਼ਰਧਾਪੂਰਬਕ ਕਰਵਾਏ ਜਾ ਰਹੇ ਹਨ।
ਸਮਾਗਮਾਂ ਸਬੰਧੀ ਜਾਣਕਾਰੀ ਦਿੰਦੇ ਡੇਰਾ ਮੁੱਖੀ ਸੰਤ ਹਰਜਿੰਦਰ ਸਿੰਘ ਜੀ ਨੇ ਦਸਿਆ ਕਿ ਇਨ੍ਹਾਂ ਸਮਾਗਮਾਂ ਦੇ ਸਬੰਧ ਵਿੱਚ 14 ਜੁਲਾਈ ਨੂੰ ਸਵੇਰੇ 9.00 ਵਜੇ ਸਮੂਹ ਇਲਾਕਾ ਨਿਵਾਸੀ ਸੰਗਤਾਂ ਵਲੋਂ ਕੀਤੇ ਗਏ ਸਮੂਹਿਕ ਸਹਿਜਪਾਠਾਂ ਦੇ ਪਹਿਲਾ ਭੋਗ ਪਾਏ ਜਾਣਗੇ। ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ। ਜਿਸ ਵਿੱਚ ਭਾਈ ਰਵਿੰਦਰ ਸਿੰਘ ਜੀ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਸਿਮਰਨਜੀਤ ਸਿੰਘ ਜੀ (ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ), ਭਾਈ ਲਾਲ ਸਿੰਘ ਪਿਵੋਹਾ ਵਾਲੇ, ਭਾਈ ਜਗਜੀਵਨ ਸਿੰਘ ਜਲੰਧਰ ਵਾਲੇ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਨਿਹਾਲ ਕਰਨਗੇ। ਇਸ ਮੌਕੇ ਤੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜੀ (ਸਾਬਕਾ ਜਥੇਦਾਰ), ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਜੀ (ਗ੍ਰੰਥੀ ਸੱਚਖੰਡ ਸ੍ਰੀ ਦਰਬਾਰ ਸਾਹਿਬ), ਭਾਈ ਭਗਵਾਨ ਸਿੰਘ ਜੀ ਜੌਹਲ (ਪ੍ਰਸਿੱਧ ਵਿਦਵਾਨ) ਗੁਰਮਤਿ ਵਿਚਾਰਾਂ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
![]() |
| ਸੰਤ ਹਰਜਿੰਦਰ ਸਿੰਘ ਜੀ ਮੁੱਖੀ ਡੇਰਾ ਗੁਰਦੁਆਰਾ ਸੰਤ ਸਾਗਰ ਚਾਹ ਵਾਲਾ |


Comments
Post a Comment