ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕਪੂਰ ਪਿੰਡ ਵਿਖੇ ਗਿਆਰਵੀਂ ਅਤੇ ਬਾਰਵੀਂ ਦੇ ਵਿਦਿਆਰਥੀਆਂ ਨੂੰ ਸਕੂਲੀ ਬੈਗ ਵੰਡੇ

 


ਅਮਰਜੀਤ ਸਿੰਘ ਜੰਡੂ ਸਿੰਘਾ -
  ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਕਪੂਰ ਪਿੰਡ ਵਿਖੇ ਪੰਜਾਬ ਸਰਕਾਰ ਪ੍ਰੋਜੈਕਟ ਸਿੱਖਿਆ ਕ੍ਰਾਂਤੀ ਦੇ ਤਹਿਤ ਗਿਆਰਵੀਂ ਅਤੇ ਬਾਰਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਬੈਗ ਵੰਡੇ ਗਏ। ਸਮਾਗਮ ਵਿੱਚ ਗੁਰਪ੍ਰੀਤ ਸਿੰਘ (ਕਾਂਪੀ ਪਤਾਰਾ) ਯੂਥ ਹਲਕਾ ਕੋਆਰਡੀਨੇਟਰ, ਬਲਬੀਰ ਮਹਿਮੀ ਮੇਨ ਬਲਾਕ ਪ੍ਰਧਾਨ ਆਦਮਪੁਰ ਅਤੇ ਜਤਿੰਦਰ ਕੁਮਾਰ ਐਸ.ਸੀ ਵਿੰਗ ਬਲਾਕ ਪ੍ਰਧਾਨ ਨੇ ਸ਼ਿਰਕਤ ਕੀਤੀ/ ਪਿੰਡ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਸ਼ਿਰਕਤ ਕੀਤੀ ਸਕੂਲ ਪ੍ਰਿੰਸੀਪਲ ਸ੍ਰੀਮਤੀ ਲਵਲੀਨ ਕੌਰ ਵੱਲੋਂ ਸਮਾਗਮ ਵਿੱਚ ਆਏ ਪਤਵੰਤਿਆਂ ਦਾ ਸਵਾਗਤ ਅਤੇ ਧੰਨਵਾਦ ਕੀਤਾ ਆਈਆਂ ਸ਼ਖਸ਼ੀਅਤਾਂ ਨੇ ਵਿਦਿਆਰਥੀਆਂ ਨੂੰ ਸੰਬੋਧਨ ਕੀਤਾ ਇਸ ਮੌਕੇ ਸਕੂਲ ਦੇ ਲੈਕਚਰਾਰ ਕੁਲਵਰਨ ਸਿੰਘ ਨੇਕ ਚੰਦ ਰਬਿੰਦਰ ਕੁਮਾਰ ਮੌਜੂਦ ਸਨ।

Comments